August 17, 2026

Justice News

ਅਵਾਮ ਦੀ ਆਵਾਜ਼

ਸਰਪੰਚਾਂ/ਪੰਚਾਂ ਨੂੰ ਬਲਾਕ ਪੱਧਰ ਤੇ ਮੁੱਢਲੀ ਸਿਖਲਾਈ ਪ੍ਰੋਗਰਾਮ ਦੌਰਾਨ ਕੀਤਾ ਜਾਗਰੂਕ

ਮੋਗਾ (ਮਨਪ੍ਰੀਤ ਸਿੰਘ ਗੁਰਜੀਤ ਸੰਧੂ  )
ਪ੍ਰਾਦੇਸ਼ਿਕ ਦਿਹਾਤੀ ਵਿਕਾਸ ਤੇ ਪੰਚਾਇਤੀ ਰਾਜ ਸੰਸਥਾਂ ਮੋਹਾਲੀ ਪੰਜਾਬ ਵੱਲੋਂ ਨਵੇਂ ਚੁਣੇ ਗਏ ਸਰਪੰਚਾਂ/ਪੰਚਾਂ ਲਈ ਬਲਾਕ ਪੱਧਰ ਤੇ ਤਿੰਨ ਰੋਜਾ ਮਿਤੀ 17  ਤੋਂ 22 ਮਾਰਚ 2025 ਤੱਕ ਮੁੱਢਲਾ ਸਿਖਲਾਈ ਪ੍ਰੋਗਰਾਮ  ਕਰਨ ਦੇ ਸੰਦਰਭ ਵਿੱਚ ਬੀ.ਡੀ.ਪੀ.ਓ ਸ਼੍ਰੀਮਤੀ ਰੁਪਿੰਦਰ ਕੌਰ ਨਿਹਾਲ ਸਿੰਘ ਵਾਲਾ ਵਾਧੂ ਚਾਰਜ ਬਾਘਾਪੁਰਾਣਾ ਦੀ ਅਗਵਾਈ ਹੇਠ ਪੰਚਾਇਤੀ ਰਾਜ ਸੰਸਥਾਵਾਂ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਮਾਸਟਰ ਰਿਸੋਰਸ ਪਰਸਨ, ਈ-ਪੰਚਾਇਤ ਓਪਰੇਟਰ ਅਤੇ ਵੱਖ-ਵੱਖ ਵਿਭਾਗਾਂ ਦੁਆਰਾ ਟ੍ਰੇਨਿੰਗ ਦਿੱਤੀ ਗਈ ਅਤੇ ਉਹਨਾਂ ਨੂੰ ਪੰਜਾਬ ਸਰਕਾਰ ਦੀਆਂ ਵੱਖ-2 ਸਕੀਮਾਂ ਬਾਰੇ ਜਾਣਕਾਰੀ ਦਿੱਤੀ , ਨਾਲ ਹੀ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਸਾਂਝੀਆਂ ਸਕੀਮਾਂ ਬਾਰੇ ਵੀ ਜਾਗਰੂਕ ਕੀਤਾ ਗਿਆ।

ਇਸ ਦੇ ਨਾਲ ਹੀ ਗੁਰਪ੍ਰੀਤ ਸਿੰਘ ਕਾਂਗੜ ਅਤੇ ਪ੍ਰਭਪ੍ਰੀਤ ਕੌਰ (ਵਕੀਲ) ਦੁਆਰਾ ਉਹਨਾਂ ਨੂੰ ਉਹਨਾਂ ਦੇ ਅਧਿਕਾਰ ਖੇਤਰ ਬਾਰੇ ਵੀ ਜਾਣਕਾਰੀ ਦਿੱਤੀ ਗਈ। ਟ੍ਰੇਨਿੰਗ ਕੈਂਪ ਵਿੱਚ ਨਵੇਂ ਚੁਣੇ ਗਏ ਸਰਪੰਚਾਂ/ਪੰਚਾਂ,ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕੋਆਰਡੀਨੇਟਰ,ਪੰਚਾਇਤ ਵਿਭਾਗ ਦੇ ਜੇ.ਈ.,ਪੰਚਾਇਤ ਸਕੱਤਰ,ਏ.ਪੀ.ਓ ਮਗਨਰੇਗਾ,ਸਿੱਖਿਆ ਵਿਭਾਗ,ਐੱਸ.ਆਰ.ਐੱਲ.ਐੱਮ ਵਿਭਾਗ, ਨੇ ਟ੍ਰੇਨਿੰਗ ਵਿੱਚ ਹਿੱਸਾ ਲਿਆ।ਇਸ ਟਰੇਨਿੰਗ ਦੌਰਾਨ ਵੀਰਪਾਲ ਕੋਰ ਮਾਸਟਰ ਰਿਸੋਰਸ ਪਰਸਨ ਐੱਸ.ਆਈ.ਆਰ.ਡੀ  ਮੋਹਾਲੀ,  ਸਰਬਜੀਤ ਕੌਰ ਮਾਸਟਰ ਰਿਸੋਰਸ ਪਰਸਨ ਐੱਸ.ਆਈ.ਆਰ.ਡੀ ਮੋਹਾਲੀ,ਬਲਤੇਜ ਸਿੰਘ ਨੋਡਲ ਅਫਸਰ, ,ਪੰਚਾਇਤ ਸਕੱਤਰ/ਗ੍ਰਾਮ ਸੇਵਕ,ਅਰੁਣਦੀਪ ਸਿੰਘ ਚੰਦੀ ਡਾਟਾ ਐਂਟਰੀ ਓਪਰੇਟਰ,ਕਰਮਜੀਤ ਕੌਰ ਏ.ਪੀ.ਓ ਮਗਨਰੇਗਾ, ਸਨਦੀਪ ਸਿੰਘ ਬੀ.ਪੀ.ਐੱਮ ਐੱਸ.ਆਰ.ਐੱਲ.ਐੱਮ, ਦੇਵੀ ਪ੍ਰਸ਼ਾਦ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਬਾਘਾਪੁਰਾਣਾ,ਜਗਤਾਰ ਸਿੰਘ ਕਲੱਸਟਰ ਹੈੱਡ ਸਿੱਖਿਆ ਵਿਭਾਗ ਬਾਘਾਪੁਰਾਣਾ, ਹਰਜਿੰਦਰ ਕੌਰ ਸਿਹਤ ਵਿਭਾਗ,ਕੋਮਲ  ਬਾਂਸਲ ਸੁਪਰਵਾਈਜਰ,ਕੁਲਦੀਪ ਕੌਰ ਸੁਪਰਵਾਈਜਰ ਸਮਾਜਿਕ ਸੁਰੱਖਿਆ,ਇਸਤਰੀ ਤੇ ਬਾਲ ਵਿਕਾਸ ਵਿਭਾਗ ਆਦਿ ਅਧਿਕਾਰੀ/ਕਰਮਚਾਰੀ ਹਾਜਰ ਰਹੇ।

Leave a Reply

Your email address will not be published. Required fields are marked *

Copyright © All rights reserved. | Newsphere by AF themes.