ਰਣਜੀਤ ਸਿੰਘ ਮਸੌਣ
ਅੰਮ੍ਰਿਤਸਰ /////////1984 ਸਿੱਖ ਨਸਲਕੁਸ਼ੀ ਦੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਲਗਾਤਾਰ ਸੰਘਰਸ਼ ਕਰ ਰਹੇ ਹੋਂਦ ਚਿੱਲੜ ਪੰਥਕ ਆਗੂ ਭਾਈ ਦਰਸ਼ਨ ਸਿੰਘ ਘੋਲੀਆ ਦੀ ਭੂਮਿਕਾ ਬੇਹੱਦ ਸ਼ਲਾਘਾਯੋਗ ਹੈ। ਉਨ੍ਹਾਂ ਦੀ ਨਿਰਸਵਾਰਥ ਜਤਨਬਾਜ਼ੀ ਨੂੰ ਦੇਖਦੇ ਹੋਏ ਸਿੰਘ ਸਾਹਿਬ ਕੁਲਦੀਪ ਸਿੰਘ ਗੜਗੱਜ ਨੇ ਉਨ੍ਹਾਂ ਦੀ ਪ੍ਰਸ਼ੰਸਾ ਕੀਤੀ ਹੈ।
1984 ਸਿੱਖ ਨਸਲਕੁਸ਼ੀ ਦੇ ਹੱਤਿਆਰੇ ਅਜੇ ਵੀ ਖੁੱਲ੍ਹੇ ਘੁੰਮ ਰਹੇ ਹਨ। ਹਾਲਾਂਕਿ, ਪਿੱਛਲੇ ਲਗਭਗ ਚਾਲੀ ਸਾਲਾਂ ਵਿੱਚ 11 ਵਾਰ ਅਲੱਗ-ਅਲੱਗ ਕਮਿਸ਼ਨ ਬਣਾਏ ਗਏ, ਪਰ ਅੱਜ ਵੀ ਪੀੜਤ ਪਰਿਵਾਰ ਇਨਸਾਫ਼ ਲਈ ਤਰਸ ਰਹੇ ਹਨ। ਇਨਸਾਫ਼ ਦੇ ਨਾਮ ‘ਤੇ ਬਹੁਤ ਸਾਰੀਆਂ ਜਾਂਚ ਕਮੇਟੀਆਂ ਬਣਾਈਆਂ ਗਈਆਂ, ਪਰ ਸਰਕਾਰਾਂ ਨੇ ਇਸ ਮਾਮਲੇ ਨੂੰ ਹਮੇਸ਼ਾ ਲੰਬਕਾਇਆ ਹੈ।
ਵੱਖ-ਵੱਖ ਜਾਂਚ ਕਮਿਸ਼ਨਾਂ ਨੇ ਆਪਣੀਆਂ ਰਿਪੋਰਟਾਂ ਵਿੱਚ ਕਈ ਅਹਿਮ ਖੁਲਾਸੇ ਕੀਤੇ, ਪਰ ਜ਼ਿਆਦਾਤਰ ਦੋਸ਼ੀਆਂ ਨੂੰ ਕੋਈ ਵੀ ਕਾਨੂੰਨੀ ਕਾਰਵਾਈ ਦਾ ਸਾਹਮਣਾ ਨਹੀਂ ਕਰਨਾ ਪਿਆ। ਕੁੱਝ ਹਲਕਿਆਂ ਵਿੱਚ ਹਲਕੀ ਸਜ਼ਾਵਾਂ ਹੋਈਆਂ, ਪਰ ਸੱਜਣ ਕੁਮਾਰ ਵਰਗੇ ਮੁੱਖ ਦੋਸ਼ੀਆਂ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਅਜੇ ਵੀ ਉਹ ਸਜ਼ਾ ਨਹੀਂ ਮਿਲੀ, ਜੋ ਉਨ੍ਹਾਂ ਦੇ ਅਪਰਾਧਾਂ ਦੇ ਲਾਇਕ ਸੀ।
ਲੰਮੇ ਸਮੇਂ ਤੋਂ 1984 ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਜ਼ਮੀਨੀ ਪੱਧਰ ‘ਤੇ ਕੰਮ ਕਰ ਰਹੇ ਭਾਈ ਦਰਸ਼ਨ ਸਿੰਘ ਘੋਲੀਆ ਦੀ ਯੋਗਦਾਨ ਬੇਮਿਸਾਲ ਹੈ। ਉਨ੍ਹਾਂ ਨੇ ਇਨਸਾਫ਼ ਦੀ ਲੜਾਈ ‘ਚ ਪੀੜਤ ਪਰਿਵਾਰਾਂ ਦਾ ਹੌਂਸਲਾ ਵਧਾਇਆ ਅਤੇ ਉਨ੍ਹਾਂ ਲਈ ਕਾਨੂੰਨੀ ਅਤੇ ਸਮਾਜਿਕ ਪੱਧਰ ‘ਤੇ ਨਿਆਂ ਦੀ ਲੜਾਈ ਲੜੀ। ਭਾਈ ਘੋਲੀਆ ਦੀ ਨਿਸ਼ਕਾਮ ਭੂਮਿਕਾ ਕਰਕੇ ਹੀ 1984 ਦੀ ਨਸਲਕੁਸ਼ੀ ਬਾਰੇ ਅੰਤਰਰਾਸ਼ਟਰੀ ਪੱਧਰ ‘ਤੇ ਵੀ ਆਵਾਜ਼ ਉਠਾਈ ਗਈ। ਉਨ੍ਹਾਂ ਨੇ ਪੀੜਤ ਪਰਿਵਾਰਾਂ ਦੀ ਅਵਾਜ਼ ਬਣਕੇ ਸਰਕਾਰਾਂ ਨੂੰ ਸਿੱਧਾ ਚੁਣੌਤੀ ਦਿੱਤੀ।
ਬਾਕਸ
ਨਿਆਂ ਦੀ ਲੜਾਈ ਹਾਲੇ ਵੀ ਜਾਰੀ
ਭਾਈ ਦਰਸ਼ਨ ਸਿੰਘ ਘੋਲੀਆ ਅਤੇ ਹੋਰ ਸਿੱਖ ਆਗੂ ਲੰਮੇ ਸਮੇਂ ਤੋਂ ਮੰਗ ਕਰ ਰਹੇ ਹਨ ਕਿ ਸੱਜਣ ਕੁਮਾਰ ਅਤੇ ਹੋਰ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਮਿਲੇ। 1984 ਦੀ ਸਿੱਖ ਨਸਲਕੁਸ਼ੀ ਵਿੱਚ ਸ਼ਾਮਲ ਵਿਅਕਤੀਆਂ ਖਿਲਾਫ਼ ਤੁਰੰਤ ਕਰਵਾਈ ਕੀਤੀ ਜਾਵੇ ਅਤੇ ਇਨਸਾਫ਼ ਦੀ ਪ੍ਰਕਿਰਿਆ ਨੂੰ ਹੋਰ ਲੰਬਾ ਨਾ ਕੀਤਾ ਜਾਵੇ।
ਭਾਈ ਘੋਲੀਆ ਵੱਲੋਂ ਅਜੇ ਵੀ ਸੰਘਰਸ਼ ਜਾਰੀ ਹੈ ਅਤੇ ਉਹ 1984 ਪੀੜਤ ਪਰਿਵਾਰਾਂ ਨੂੰ ਹੱਕ ਦਿਵਾਉਣ ਲਈ ਹਰੇਕ ਸੰਭਵ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਦੀ ਭੂਮਿਕਾ ਸਿੱਖ ਕੌਮ ਲਈ ਮਹੱਤਵਪੂਰਨ ਰਹੀ ਹੈ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਵੀ ਇਹ ਸੰਘਰਸ਼ ਇੱਕ ਪ੍ਰੇਰਣਾ ਬਣੇਗਾ।
Leave a Reply