“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਜ਼ਿਲ੍ਹਾ ਸੰਗਰੂਰ ਵਿਖੇ 30 ਮੁਕੱਦਮੇ ਦਰਜ, 34 ਵਿਅਕਤੀ ਗ੍ਰਿਫਤਾਰ: ਐਸ.ਐਸ.ਪੀ ਸਰਤਾਜ ਸਿੰਘ ਚਾਹਲ 

ਸੰਗਰੂਰ   ( ਪੱਤਰ ਪ੍ਰੇਰਕ  ) ਐਸ.ਐਸ.ਪੀ. ਸੰਗਰੂਰ ਸ੍ਰੀ ਸਰਤਾਜ ਸਿੰਘ ਚਾਹਲ (ਆਈ.ਪੀ.ਐਸ) ਵੱਲੋਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰੰਮ ਦੌਰਾਨ ਕਾਰਵਾਈ ਕਰਦੇ ਹੋਏ 1 ਅਪ੍ਰੈਲ ਤੋਂ 11 ਅਪ੍ਰੈਲ ਤੱਕ ਡਰੱਗ ਦੇ 22 ਮੁਕੱਦਮੇ ਦਰਜ ਕਰਕੇ 27 ਕਥਿਤ ਦੋਸ਼ੀ ਕਾਬੂ ਕਰਕੇ 201 ਗ੍ਰਾਮ ਹੈਰੋਇਨ, 88 ਕਿੱਲੋ 200 ਗ੍ਰਾਮ ਭੂੱਕੀ ਚੂਰਾ ਪੋਸਤ, 800 ਗ੍ਰਾਮ ਸੁਲਫਾ, 1365 ਨਸ਼ੀਲੀਆਂ ਗੋਲੀਆਂ, 28 ਨਸ਼ੀਲੀਆਂ ਸ਼ੀਸ਼ੀਆਂ ਅਤੇ 6,05,500/- ਰੁਪਏ ਡਰੱਗ ਮਨੀ ਬ੍ਰਾਮਦ ਕਰਵਾਈ ਗਈ।
ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ 08 ਮੁਕੱਦਮੇ ਦਰਜ ਕਰਕੇ 07 ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ 74.250 ਲੀਟਰ ਸ਼ਰਾਬ ਠੇਕਾ ਦੇਸੀ, 15.750 ਲੀਟਰ ਸ਼ਰਾਬ ਨਜਾਇਜ਼, 300 ਲੀਟਰ ਲਾਹਣ ਬ੍ਰਾਮਦ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਅਸਲਾ ਐਕਟ ਤਹਿਤ 01 ਮੁਕੱਦਮਾ ਦਰਜ ਕਰਕੇ 01 ਕਥਿਤ ਦੋਸ਼ੀ ਕੀਤੇ, 02 ਪਿਸਤੌਲ ਸਮੇਤ 09 ਕਾਰਤੂਸ ਬ੍ਰਾਮਦ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਜੂਆ ਐਕਟ ਤਹਿਤ 01 ਮੁਕੱਦਮਾ ਦਰਜ ਕਰਕੇ 01 ਕਥਿਤ ਦੋਸ਼ੀ ਗ੍ਰਿਫਤਾਰ ਕੀਤਾ ਅਤੇ 3120/- ਰੁਪਏ ਬ੍ਰਾਮਦ ਕਰਾਏ ਗਏ।
ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਨੇ ਲੋਕਾਂ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ, ਸਪੋਰਟਸ ਕਲੱਬਾਂ, ਮੋਹਤਬਰ ਵਿਅਕਤੀਆਂ ਨਾਲ ਮੀਟਿੰਗਾਂ ਕਰਕੇ ਜਾਗਰੁਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਵੱਖ ਵੱਖ ਗਜਟਿਡ ਅਫਸਰਾਂ ਵੱਲੋਂ 22 ਪਿੰਡਾਂ ਤੇ ਸ਼ਹਿਰਾਂ ਵਿੱਚ ਲੋਕਾਂ ਨਾਲ ਮੀਟਿੰਗਾਂ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਤੇ ਨਸ਼ੇ ਦਾ ਧੰਦਾ ਕਰਨ ਵਾਲੇ ਸਮੱਗਲਰਾਂ ਸਬੰਧੀ ਪੁਲਿਸ ਨੂੰ ਇਤਲਾਹਾਂ ਦੇਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਨਸ਼ਿਆਂ ਖਿਲਾਫ ਜੰਗ ਜਾਰੀ ਹੈ।

Leave a Reply

Your email address will not be published.


*