August 17, 2026

Justice News

ਅਵਾਮ ਦੀ ਆਵਾਜ਼

ਯੁੱਧ ਨਸ਼ਿਆਂ ਵਿਰੁੱਧ ‘ ਤਹਿਤ ਸਕੂਲ ਵਿੱਚ ਪੋਸਟਰ ਅਤੇ ਸਲੋਗਨ ਮੁਕਾਬਲੇ ਕਰਵਾਏ

ਮੋਗਾ ( ਮਨਪ੍ਰੀਤ ਸਿੰਘ/ ਗੁਰਜੀਤ ਸੰਧੂ    ) – ਪੰਜਾਬ ਸਰਕਾਰ ਦੁਆਰਾ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ ” ਤਹਿਤ ਸ਼ਹੀਦ ਸਿਪਾਹੀ ਲਖਵੀਰ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਚੜਿੱਕ ਵਿਖੇ ਪੋਸਟਰ ਅਤੇ ਸਲੋਗਨ ਮੁਕਾਬਲੇ ਕਰਵਾਏ ਗਏ, ਜਿਸ ਵਿਚ ਛੇਵੀਂ ਤੋਂ ਦਸਵੀਂ ਤੱਕ ਵੱਖ ਵੱਖ ਵਿਦਿਆਰਥੀਆਂ ਨੇ ਭਾਗ ਲਿਆ।

ਇਸ ਮੌਕੇ ਸ੍ਰੀ ਮਤੀ ਗੁਰਜੀਤ ਕੌਰ ਸਕੂਲ ਇੰਚਾਰਜ ਨੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕੀਤਾ ਅਤੇ ਗਤੀਵਿਧੀਆਂ ਵਿਚ ਭਾਗ ਲੈਣ ਲਈ ਪ੍ਰੇਰਿਆ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਮੁਹਿੰਮ ਨੂੰ ਉਸ ਵੇਲੇ ਤੱਕ ਸਫ਼ਲਤਾ ਹਾਸਲ ਨਹੀਂ ਹੋਵੇਗੀ ਜਦੋਂ ਤੱਕ ਹਰੇਕ ਸੂਬਾ ਵਾਸੀ ਇਸ ਮੁਹਿੰਮ ਨੂੰ ਸਹਿਯੋਗ ਨਹੀਂ ਦਿੰਦੇ। ਉਹਨਾਂ ਸਮੂਹ ਵਰਗਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਨੂੰ ਘਰ ਘਰ ਤੱਕ ਲਿਜਾਣ ਅਤੇ ਸਫ਼ਲ ਕਰਨ।

ਇਸ ਦੌਰਾਨ ਇਕ ਰੈਲੀ ਵੀ ਕੱਢੀ ਗਈ ਜਿਸ ਵਿਚ ਸ੍ਰੀ ਮਤੀ ਪਲਕ ਗੁਪਤਾ ਸਾਇੰਸ ਅਧਿਆਪਕਾ, ਸ੍ਰੀ ਮਤੀ ਨਵਜੀਤ ਕੌਰ ਇਕਨਾਮਿਕਸ ਲੈਕਚਰਾਰ ਅਤੇ ਸ੍ਰੀ ਮਤੀ ਹਰਪ੍ਰੀਤ ਕੌਰ ਸਾਇੰਸ ਅਧਿਆਪਕਾ ਵੀ ਮੌਜੂਦ ਸਨ।

Leave a Reply

Your email address will not be published. Required fields are marked *

Copyright © All rights reserved. | Newsphere by AF themes.