ਲੁਧਿਆਣਾ ( ਜਸਟਿਸ ਨਿਊਜ਼ ) – ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਲੁਧਿਆਣਾ ਦੇ ਡਿਪਟੀ ਡਾਇਰੈਕਟਰ ਵੱਲੋ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸਾਲ 2025-2026 ਲਈ ਭਾਰਤੀ ਫੌਜ ਦੀ ਅਗਨੀਵੀਰ ਦੀ ਭਰਤੀ ਲਈ ਆਨਲਾਈਨ ਰਜਿਸਟ੍ਰੇਸ਼ਨ 25 ਅਪ੍ਰੈਲ 2025 ਤੱਕ ਵਧਾ ਦਿੱਤੀ ਗਈ ਹੈ।
ਚਾਹਵਾਨ ਪ੍ਰਾਰਥੀ ਜਿਨ੍ਹਾ ਦੀ ਉਮਰ 17.5 ਤੋ 21 ਸਾਲ ਦੀ ਹੈ ਅਤੇ ਜਿਨ੍ਹਾ ਦੀ ਵਿਦਿਅਕ ਯੋਗਤਾ 10ਵੀਂ ਪਾਸ ਅਤੇ ਅਗਨੀਵੀਰ ਟਰੇਡਸਮੈਨ 8ਵੀਂ ਪਾਸ ਹੈ, ਉਹ ਉਮੀਦਵਾਰ ਵੈਬਸਾਈਟ joinindianarmy.nic.in ਰਾਹੀਂ ਆਨਲਾਈਨ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਇਸ ਦਫਤਰ ਡੀ.ਬੀ.ਈ.ਈ. ਦੇ ਹੈਲਪਲਾਈਨ ਨੰਬਰ 77400-01682 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
Leave a Reply