August 17, 2026

Justice News

ਅਵਾਮ ਦੀ ਆਵਾਜ਼

60,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਿਪਾਹੀ ਕਾਬੂ

ਰਣਜੀਤ ਸਿੰਘ ਮਸੌਣ
ਜੋਗਾ ਸਿੰਘ ਰਾਜਪੂਤ
ਅੰਮਿਤਸਰ////////////ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਸੀ.ਆਈ.ਏ.-2 ਸਟਾਫ਼, ਅੰਮ੍ਰਿਤਸਰ ਵਿਖੇ ਤਾਇਨਾਤ ਸਿਪਾਹੀ ਆਦਰਸ਼ਦੀਪ ਸਿੰਘ ਨੂੰ 60,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਅੰਮ੍ਰਿਤਸਰ ਦੇ ਇੱਕ ਵਸਨੀਕ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਉਪਰੰਤ ਕੀਤੀ ਗਈ ਹੈ।
ਉਹਨਾਂ ਅੱਗੇ ਦੱਸਿਆ ਕਿ ਸ਼ਿਕਾਇਤ ਅਨੁਸਾਰ ਮੁਲਜ਼ਮ ਸਿਪਾਹੀ ਨੇ ਆਪਣੇ ਗੁਆਂਢੀ ਕਿਸ਼ਨ ਕੁਮਾਰ ਵਿਰੁੱਧ ਐਫ.ਆਈ.ਆਰ. ਦਰਜ ਨਾ ਕਰਨ ਬਦਲੇ 60,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਸਦਾ ਗੁਆਂਢੀ ਕਿਸ਼ਨ ਕੁਮਾਰ ਪਹਿਲਾਂ ਨਸ਼ਾ ਤਸ਼ਕਰੀ ਵਿੱਚ ਸ਼ਾਮਲ ਸੀ ਪਰ ਪੁਲਿਸ ਦੀ ਸਖ਼ਤ ਨਿਗਰਾਨੀ ਅਤੇ ਕਾਰਵਾਈ ਕਾਰਨ ਉਹ ਸੁਧਰ ਗਿਆ ਅਤੇ ਹੁਣ ਉਹ ਇੱਕ ਨਿੱਜ਼ੀ ਸੁਰੱਖਿਆਂ ਗਾਰਡ ਵੱਜੋਂ ਕੰਮ ਕਰ ਰਿਹਾ ਹੈ। ਸੀਆਈਏ- ਸਟਾਫ਼ 2, ਅੰਮ੍ਰਿਤਸਰ ਦੇ ਪੁਲਿਸ ਮੁਲਾਜ਼ਮਾਂ ਨੇ ਕਿਸ਼ਨ ਕੁਮਾਰ ਦੇ ਘਰ ਛਾਪਾ ਮਾਰਿਆ ਸੀ ਪਰ ਉਨ੍ਹਾਂ ਨੂੰ ਉੱਥੋਂ ਕੁੱਝ ਵੀ ਗੈਰ-ਕਾਨੂੰਨੀ ਨਹੀਂ ਮਿਲਿਆ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਇਸ ਸਬੰਧੀ ਰਿਸ਼ਵਤ ਵੱਜੋਂ ਪਹਿਲਾਂ ਹੀ 50,000 ਰੁਪਏ ਲੈ ਚੁੱਕਾ ਹੈ ਅਤੇ ਬਾਕੀ ਰਕਮ ਦੀ ਮੰਗ ਕਰ ਰਿਹਾ ਹੈ।
ਬੁਲਾਰੇ ਨੇ ਅੱਗੇ ਦੱਸਿਆਂ ਕਿ ਪੜਤਾਲ ਦੌਰਾਨ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ ਸਹੀ ਪਾਏ ਗਏ। ਇਸ ਉਪਰੰਤ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾਂ ਦਰਜ ਕੀਤਾ ਗਿਆ ਹੈ ਅਤੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

Leave a Reply

Your email address will not be published. Required fields are marked *

Copyright © All rights reserved. | Newsphere by AF themes.