ਲੌਂਗੋਵਾਲ, ( ਪੱਤਰ ਪ੍ਰੇਰਕ )- ਪੰਜਾਬ ਸਰਕਾਰ ਵੱਲੋਂ ਛੇੜੀ ਗਈ ਮੁਹਿੰਮ ਯੁੱਧ ਨਸ਼ੇ ਵਿਰੁੱਧ ਦੇ ਤਹਿਤ ਥਾਣਾ ਲੋਂਗੋਵਾਲ ਅਤੇ ਪੁਲਸ ਚੌਕੀ ਬਡਰੁੱਖਾ ਦੀ ਪੁਲਸ ਵੱਲੋਂ ਇੱਕ ਔਰਤ ਅਤੇ ਇੱਕ ਵਿਅਕਤੀ ਪਾਸੋਂ ਭਾਰੀ ਮਾਤਰਾ ਵਿੱਚ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਲੌਂਗੋਵਾਲ ਦੇ ਐਸਐਚਓ ਇੰਸਪੈਕਟਰ ਬਲਵੰਤ ਸਿੰਘ ਨੇ ਦੱਸਿਆ ਕਿ ਲੌਂਗੋਵਾਲ ਥਾਣੇ ਅਧੀਨ ਪੈਂਦੀ ਪੁਲਸ ਚੌਕੀ ਬਡਰੁੱਖਾਂ ਦੇ ਇੰਚਾਰਜ ਮੇਹਰ ਸਿੰਘ ਆਪਣੀ ਪੁਲਿਸ ਪਾਰਟੀ ਸਮੇਤ ਪਿੰਡ ਭੰਮਾਬੱਦੀ ਤੋਂ ਦੁੱਗਾਂ ਨੂੰ ਜਾਣ ਵਾਲੀ ਸੜਕ ਤੇ ਗਸਤ ਕਰ ਰਹੇ ਸਨ। ਇਸ ਦੇ ਚਲਦਿਆਂ ਉਨ੍ਹਾਂ ਨੂੰ ਇੱਕ ਵਿਅਕਤੀ ਅਤੇ ਇੱਕ ਔਰਤ ਸ਼ੱਕੀ ਹਾਲਤ ਵਿੱਚ ਦਿਖਾਈ ਦਿੱਤੇ। ਜਿਨਾਂ ਦੇ ਹੱਥ ਵਿੱਚ ਇੱਕ ਚਿੱਟੇ ਰੰਗ ਦਾ ਲਿਫਾਫਾ ਫੜਿਆ ਹੋਇਆ ਸੀ। ਪੁਲਿਸ ਪਾਰਟੀ ਨੂੰ ਦੇਖ ਕੇ ਉਹ ਦੋਵੇਂ ਜਾਣੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕਰਨ ਲੱਗੇ ਤਾਂ ਪੁਲਸ ਪਾਰਟੀ ਨੇ ਤੁਰੰਤ ਹਰਕਤ ਵਿੱਚ ਆਉਂਦਿਆਂ ਦੋਨਾਂ ਨੂੰ ਕਾਬੂ ਕਰ ਲਿਆ। ਥਾਣਾ ਮੁਖੀ ਨੇ ਅੱਗੇ ਦੱਸਿਆ ਕਿ ਇਨ੍ਹਾਂ ਪਾਸੋਂ ਭਾਰੀ ਮਾਤਰਾ ਦੇ ਵਿੱਚ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆ ਹਨ। ਦੋਸ਼ੀਆਂ ਦੀ ਪਹਿਚਾਣ ਬਲਵਿੰਦਰ ਸਿੰਘ ਉਰਫ ਵਿਸਕੀ ਪੁੱਤਰ ਗੁਰਮੇਲ ਸਿੰਘ ਵਾਸੀ ਪਿੰਡ ਦੁੱਗਾਂ ਅਤੇ ਸੁਮਨ ਕੌਰ ਪਤਨੀ ਲਵਪ੍ਰੀਤ ਸਿੰਘ ਵਾਸੀ ਲੌਂਗੋਵਾਲ ਵਜੋਂ ਹੋਈ। ਜਿਨ੍ਹਾਂ ਖਿਲਾਫ ਥਾਣਾ ਲੌਂਗੋਵਾਲ ਵਿਖੇਂ ਐਨਡੀਪੀਐਸ ਐਕਟ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ।ਥਾਣਾ ਮੁਖੀ ਨੇ ਇਹ ਵੀ ਦੱਸਿਆ ਕਿ ਫੜੇ ਗਏ ਦੋਸ਼ੀਆਂ ਖਿਲਾਫ ਥਾਣਾ ਲੌਂਗੋਵਾਲ ਵਿਖੇਂ ਪਹਿਲਾਂ ਵੀ ਕਈ ਮਾਮਲੇ ਦਰਜ਼ ਹਨ।
Leave a Reply