August 17, 2026

Justice News

ਅਵਾਮ ਦੀ ਆਵਾਜ਼

ਵਿਧਾਇਕ ਨਿਹਾਲ ਸਿੰਘ ਵਾਲਾ ਮਨਜੀਤ ਸਿੰਘ ਬਿਲਾਸਪੁਰ ਨੇ 48.65 ਲੱਖ ਰੁਪਏ ਦੇ ਸਕੂਲੀ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਨਿਹਾਲ ਸਿੰਘ ਵਾਲਾ ( ਪੱਤਰ ਪ੍ਰੇਰਕ   )

ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਅਧੀਨ ਨਿੱਤ ਦਿਨ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਵਿਕਾਸ ਕਾਰਜ ਸ਼ੁਰੂ ਕਰਵਾਏ ਜਾ ਰਹੇ ਹਨ। ਹਲਕਾ ਨਿਹਾਲ ਸਿੰਘ ਵਾਲਾ ਅਧੀਨ ਪੈਂਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਤੋ ਹੀਰਾ ਸਿੰਘ, ਵਿੱਚ 9.54 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਪੱਤੋ ਹੀਰ ਸਿੰਘ ਵਿਖੇ 19.6 ਲੱਖ ਅਤੇ ਸਰਕਾਰੀ ਹਾਈ ਸਕੂਲ ਖੋਟੇ ਵਿਖੇ 19.61 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅੱਜ ਨਿਹਾਲ ਸਿੰਘ ਵਾਲਾ ਦੇ ਹਲਕਾ ਵਿਧਾਇਕ ਸ੍ਰ. ਮਨਜੀਤ ਸਿੰਘ ਬਿਲਾਸਪੁਰ ਵੱਲੋਂ ਕੀਤਾ ਗਿਆ। ਅੱਜ ਦੇ ਵਿਕਾਸ ਕਾਰਜਾਂ ਦੀ ਕੁੱਲ ਰਾਸ਼ੀ 48.65 ਲੱਖ ਰੁਪਏ ਬਣਦੀ ਹੈ। ਇਸ ਮੌਕੇ ਉਹਨਾਂ ਨਾਲ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ੍ਰ ਹਰਮਨਦੀਪ ਸਿੰਘ ਬਰਾੜ ਤੇ ਹੋਰ ਵੀ ਸ਼ਖਸ਼ੀਅਤਾਂ ਹਾਜ਼ਰ ਸਨ।

ਇਹਨਾਂ ਵਿਕਾਸ ਕਾਰਜਾਂ ਦੇ ਉਦਘਾਟਨ ਮੌਕੇ ਬੋਲਦਿਆਂ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਉਹ ਹਰੇਕ ਅਜਿਹੇ ਖੇਤਰ ਵਿੱਚ ਮਿਸਾਲੀ ਕੰਮ ਰਹੀ ਹੈ ਜਿਸ ਨਾਲ ਆਮ ਲੋਕਾਂ ਨੂੰ ਵੱਧ ਤੋਂ ਵੱਧ ਫਾਇਦਾ ਹੋ ਸਕੇ। ਉਹਨਾਂ ਦੱਸਿਆ ਕਿ ਸਰਕਾਰੀ ਸਕੂਲਾਂ ਦੀ ਦਸ਼ਾ ਸੁਧਾਰਨ ਲਈ ਪੰਜਾਬ ਸਰਕਾਰ ਦ੍ਰਿੜ ਵਚਨਬੱਧ ਹੈ। ਉਹਨਾਂ ਦੱਸਿਆ ਕਿ ਪਹਿਲੀਆਂ ਸਰਕਾਰਾਂ ਵੱਲੋਂ ਸਕੂਲਾਂ ਨੂੰ ਆਧੁਨਿਕ ਦਿਸ਼ਾ ਵੱਲ ਤਾਂ ਕੀ ਲਿਜਾਣਾ ਸੀ ਸਗੋਂ ਸਕੂਲ ਦੀਆਂ ਚਾਰਦਿਵਾਰੀਆਂ ਵੱਲ ਵੀ ਧਿਆਨ ਨਹੀਂ ਦਿੱਤਾ ਗਿਆ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਸਕੂਲਾਂ ਦੀਆਂ ਚਾਰਦਿਵਾਰੀਆਂ  ਤੋਂ ਲੈ ਕੇ ਸਕੂਲ ਦੇ ਹਰ ਉਹ ਵਿਕਾਸ ਕਾਰਜ ਕਰ ਰਹੀ ਹੈ ਜਿਸ ਨਾਲ ਸਕੂਲ ਅਤਿ ਆਧੁਨਿਕ ਸ਼੍ਰੇਣੀ ਵਿੱਚ ਆ ਸਕਣ।  ਸਰਕਾਰੀ ਸਕੂਲਾਂ ਦੀ ਰੂਪ ਰੇਖਾ ਤੇ ਸਿੱਖਿਆ ਦੇ ਮਿਆਰ ਦਾ ਗ੍ਰਾਫ ਬਹੁਤ ਉੱਚਾ ਚੁੱਕਿਆ ਗਿਆ ਹੈ ਅਤੇ ਇਸ ਸਬੰਧੀ ਯਤਨ ਆਉਣ ਵਾਲੇ ਦਿਨਾਂ ਵਿੱਚ ਜਾਰੀ ਰਹਿਣਗੇ।

ਉਹਨਾਂ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਸਰਕਾਰ ਸਿੱਖਿਆ ਖੇਤਰ ਵਿੱਚ ਮਿਸਾਲੀ ਕ੍ਰਾਂਤੀਆਂ  ਲਿਆ ਰਹੀ ਹੈ ਉਹ ਵੀ ਆਪਣੀ ਨਿੱਜੀ ਜਿੰਮੇਵਾਰੀ ਸਮਝ ਕੇ ਸਿੱਖਿਆ ਦੇ ਖੇਤਰ ਨੂੰ ਹੋਰ ਬੁਲੰਦੀਆਂ ਵੱਲ ਲਿਜਾਣ ਲਈ ਪੰਜਾਬ ਸਰਕਾਰ ਦਾ ਸਾਥ ਦੇਣ। ਵਿਧਾਇਕ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਦਾਖਲੇ ਦਾ ਗ੍ਰਾਫ ਵੀ ਦਿਨ ਪ੍ਰਤੀ ਦਿਨ ਵਧ ਰਿਹਾ ਹੈ, ਕਿਉਂਕਿ ਉੱਚ ਦਰਜੇ ਦੀਆਂ ਸਹੂਲਤਾਂ ਸਰਕਾਰੀ ਸਕੂਲਾਂ ਵਿੱਚ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾ ਦਿੱਤੀਆਂ ਗਈਆਂ ਹਨ।

Leave a Reply

Your email address will not be published. Required fields are marked *

Copyright © All rights reserved. | Newsphere by AF themes.