August 17, 2026

Justice News

ਅਵਾਮ ਦੀ ਆਵਾਜ਼

ਡੀ.ਬੀ.ਈ.ਈ. ਵੱਲੋਂ ਪਲੇਸਮੈਂਟ ਕੈਂਪ ਦਾ ਆਯੋਜਨ ਭਲਕੇ 25 ਅਪ੍ਰੈਲ  ਨੂੰ

ਲੁਧਿਆਣਾ  ( ਜਸਟਿਸ ਨਿਊਜ਼   ) – ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਲੁਧਿਆਣਾ ਵੱਲੋ ਭਲਕੇ 25 ਅਪ੍ਰੈਲ (ਸ਼ੁਕਰਵਾਰ) ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਪ੍ਰਤਾਪ ਚੌਂਕ, ਸਾਹਮਣੇ ਸੰਗੀਤ ਸਿਨੇਮਾ ਲੁਧਿਆਣਾ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ ਜਿਸਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ।

ਡੀ.ਬੀ.ਈ.ਈ. ਲੁਧਿਆਣਾ ਦੇ ਡਿਪਟੀ ਡਾਇਰੈਕਟਰ ਰੁਪਿੰਦਰ ਕੌੌਰ ਵੱਲੋਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਉਪਰਾਲਾ ਲਗਾਤਾਰ ਕੀਤਾ ਜਾ ਰਿਹਾ ਹੈ ਜਿਸਦੇ ਤਹਿਤ ਪਲੇਸਮੈਂਟ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਆ ਹੈ। ਇਸ ਕੈਂਪ ਵਿੱਚ ਲੁਧਿਆਣਾ ਦੀਆਂ ਨਾਮੀ ਕੰਪਨੀਆਂ ਹਿੱਸਾ ਲੈ ਰਹੀਆਂ ਹਨ ਜਿਨ੍ਹਾਂ ਵਿੱਚ ਕੋਨੈਕਟ ਐਗਰੋ ਸਲਿਊਸ਼ਨ, ਟੀ.ਡਬਲਿਊ.ਐਸ., ਹੀਰੋ ਇਲੈਕਟ੍ਰਿਕ, ਜ਼ਾਬ ਰੈਬਿਟਜ, ਸੇਵਾ ਕੇਂਦਰ ਆਦਿ ਸ਼ਾਮਲ ਹਨ।

ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਲੜਕੇ ਅਤੇ ਲੜਕੀਆਂ ਦੋਨੋ ਭਾਗ ਲੈ ਸਕਦੇ ਹਨ ਜਿਨ੍ਹਾਂ ਦੀ ਉਮਰ 18 ਤੋਂ 35 ਸਾਲ ਹੋਵੇ ਅਤੇ ਘੱਟ ਤੋਂ ਘੱਟ ਯੋਗਤਾ 10ਵੀ, 12ਵੀਂ, ਆਈ.ਟੀ.ਆਈ, ਗ੍ਰੈਜੂਏਸ਼ਨ (ਇਸਦੇ ਬਰਾਬਰ ਹੋਰ), ਪੋਸਟ ਗ੍ਰੈਜੂਏਸ਼ਨ (ਇਸਦੇ ਬਰਾਬਰ ਹੋਰ) ਪਾਸ ਕੀਤਾ ਹੋਵੇ।

ਡਿਪਟੀ ਡਾਇਰੈਕਟਰ ਵੱਲੋਂ ਉਮੀਦਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ ਅਤੇ ਇਸ ਇੰਟਰਵਿਊ ਲਈ ਆਪਣਾ ਬਾਇਓ ਡਾਟਾ (ਤਿੰਨ ਕਾਪੀਆਂ) ਲੈ ਕੇ ਪਹੁੰਚਣ। ਉਨ੍ਹਾਂ ਦੱਸਿਆ ਕਿ ਜੇਕਰ ਉਮੀਦਵਾਰ ਆਪਣਾ ਨਾਮ ਮੈਨੂਅਲ ਰਜਿਸਟਰ ਅਤੇ ਐਨ.ਸੀ.ਐਸ. ਪੋਰਟਲ ‘ਤੇ ਆਨਲਾਇਨ ਕਰਵਾਉਣਾ ਚਾਹੁੰਦੇ ਹਨ ਤਾਂ ਵਿਦਿਅਕ ਯੋਗਤਾ ਦੇ ਸਾਰੇ ਅਸਲ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ ਇਹਨਾਂ ਦੀਆਂ ਫੋਟੋ ਕਾਪੀਆਂ ਨਾਲ ਲਿਆਉਣ। ਵਧੇਰੇ ਜਾਣਕਾਰੀ ਲਈ ਇਸ ਦਫਤਰ ਦੇ ਹੈਲਪਲਾਈਨ ਨੰ: 77400-01682 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *

Copyright © All rights reserved. | Newsphere by AF themes.