ਰਣਜੀਤ ਸਿੰਘ ਮਸੌਣ
ਅੰਮ੍ਰਿਤਸਰ
ਪੰਜਾਬ ਭਾਜਪਾ ਦੇ ਜਨਰਲ ਸਕੱਤਰ ਜਗਮੋਹਨ ਸਿੰਘ ਰਾਜੂ ਨੇ ਗੰਭੀਰ ਸੰਗਠਨਾਂਤਮਕ ਬੇਨਿਯਮੀਆ ਅਤੇ ਹਰਵਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਭਾਜਪਾ ਅੰਮ੍ਰਿਤਸਰ ਨਾਲ ਆਪਣੀ ਨਿਰਾਜ਼ਗੀ ਦਾ ਹਵਾਲਾ ਦਿੰਦੇ ਹੋਏ ਆਪਣੇ ਅਹੁੱਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਜਗਮੋਹਨ ਸਿੰਘ ਰਾਜੂ ਇੱਕ ਸਾਬਕਾ ਅਧਿਕਾਰੀ ਹਨ ਅਤੇ ਅੰਮ੍ਰਿਤਸਰ ਪੂਰਬੀ ਤੋਂ 2022 ਵਿੱਚ ਭਾਜਪਾ ਉਮੀਦਵਾਰ ਵੱਜੋਂ ਵਿਧਾਨ ਸਭਾ ਚੋਣ ਲੜ ਚੁੱਕੇ ਹਨ।
ਜਗਮੋਹਨ ਸਿੰਘ ਰਾਜੂ ਨੇ ਚਾਰ ਪੰਨਿਆਂ ਦਾ ਆਪਣਾ ਅਸਤੀਫ਼ਾ ਲਿਖਿਆ ਹੈ। ਜਗਮੋਹਨ ਸਿੰਘ ਰਾਜੂ ਨੇ ਭਾਜਪਾ ਦੇ ਜਨਰਲ ਸਕੱਤਰ ਦੇ ਅਹੁੱਦੇ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਹੈ ਅਤੇ ਆਪਣਾ ਅਸਤੀਫ਼ਾ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਭੇਜਿਆ ਹੈ।
ਇਸ ਦਾ ਖੁਲਾਸਾ ਉਨ੍ਹਾਂ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਨੂੰ ਭੇਜੇ ਪੱਤਰ ਵਿੱਚ ਕੀਤਾ। ਉਨ੍ਹਾਂ ਇਸ ਅਸਤੀਫ਼ਾ ਪੱਤਰ ਦੀ ਕਾਪੀ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ, ਕੌਮੀ ਜਨਰਲ ਸਕੱਤਰ ਬੀਐਲ ਸੰਤੋਸ਼, ਪੰਜਾਬ ਦੇ ਇੰਚਾਰਜ਼ ਵਿਜੇ ਰੂਪਾਨੀ, ਨਰਿੰਦਰ ਸਿੰਘ ਰੈਣਾ, ਸੰਗਠਨ ਮਹਾਂ ਮੰਤਰੀ ਤੇ ਕੋਰ ਕਮੇਟੀ ਭਾਜਪਾ ਦੇ ਮੈਂਬਰਾਂ ਨੂੰ ਵੀ ਭੇਜੀ ਹੈ।
Leave a Reply