August 17, 2026

Justice News

ਅਵਾਮ ਦੀ ਆਵਾਜ਼

ਨੀਟ ਦੀ ਪ੍ਰੀਖਿਆ ਲਈ ਸਥਾਪਿਤ ਪ੍ਰੀਖਿਆ ਕੇਂਦਰਾਂ ਵਿੱਚ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ 3 ਮਈ ਦੀ ਛੁੱਟੀ ਘੋਸ਼ਿਤ

ਮੋਗਾ ( ਮਨਪ੍ਰੀਤ ਸਿੰਘ /ਗੁਰਜੀਤ ਸੰਧੂ   )

ਨੈਸ਼ਨਲ ਟੈਸਟਿੰਗ ਏਜੰਸੀ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਮੋਗਾ ਵਿਖੇ ਮਿਤੀ 4 ਮਈ 2025 ਨੂੰ ਨੀਟ (ਯੂ ਜੀ)-2025 ਦੀ ਹੋਣ ਵਾਲੀ ਪ੍ਰੀਖਿਆ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੀਮ ਨਗਰ ਮੋਗਾ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੋਗਾ ਪ੍ਰੀਖਿਆ ਕੇਂਦਰ ਨਿਰਧਾਰਿਤ ਕੀਤੇ ਗਏ ਹਨ। ਇਸ ਤੋਂ ਇਲਾਵਾ ਪੀ.ਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਧੇਵਾਲਾ ਮੋਗਾ ਨੂੰ ਕੁਲੈਕਸ਼ਨ ਸੈਂਟਰ/ਹੈੱਡ ਕੁਆਰਟਰ ਬਣਾਇਆ ਗਿਆ ਹੈ।

ਇਸ ਪ੍ਰੀਖਿਆ ਨੂੰ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਕਰਵਾਉਣ ਲਈ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਵੱਲੋਂ  3 ਮਈ 2025 ਦਿਨ ਸ਼ਨੀਵਾਰ ਨੂੰ ਉਕਤ ਪ੍ਰੀਖਿਆ ਨਾਲ ਸਬੰਧਤ ਸਕੂਲਾਂ ਵਿੱਚ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਛੁੱਟੀ ਦੀ ਘੋਸ਼ਣਾ ਕੀਤੀ ਗਈ ਹੈ।

Leave a Reply

Your email address will not be published. Required fields are marked *

Copyright © All rights reserved. | Newsphere by AF themes.