August 17, 2026

Justice News

ਅਵਾਮ ਦੀ ਆਵਾਜ਼

ਜ਼ਿਲ੍ਹਾ ਸੰਗਰੂਰ ਵਿੱਚ ਨੀਟ ਦੀ ਪ੍ਰੀਖਿਆ 4 ਮਈ ਨੂੰ, ਡਿਪਟੀ ਕਮਿਸ਼ਨਰ ਵੱਲੋਂ ਉਮੀਦਵਾਰਾਂ ਨੂੰ ਸ਼ੁਭ ਕਾਮਨਾਵਾਂ 

ਸੰਗਰੂਰ    (  ਪੱਤਰ ਪ੍ਰੇਰਕ   )ਜ਼ਿਲ੍ਹਾ ਸੰਗਰੂਰ ਵਿੱਚ 4 ਮਈ, 2025 ਦਿਨ ਐਤਵਾਰ ਨੂੰ ਹੋਣ ਵਾਲੀ ਨੀਟ ਦੀ ਪ੍ਰੀਖਿਆ ਨੂੰ ਲੈ ਕੇ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਰਿਸ਼ੀ ਨੇ ਪ੍ਰੀਖਿਆ ਵਿੱਚ ਬੈਠਣ ਵਾਲੇ ਉਮੀਦਵਾਰਾਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਪ੍ਰੀਖਿਆ ਮਦਨ ਸਿੰਘ ਕਪੂਰ ਪੀ ਐੱਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਸੰਗਰੂਰ, ਕੇਂਦਰੀ ਵਿਦਿਆਲਿਆ ਸਲਾਈਟ ਲੌਂਗੋਵਾਲ, ਪੀ ਐੱਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਲੌਂਗੋਵਾਲ, ਸੁਤੰਤਰਤਾ ਸੰਗਰਾਮੀ ਜੱਥੇਦਾਰ ਕਰਤਾਰ ਸਿੰਘ ਦਰਵੇਸ਼ ਸਕੂਲ ਆਫ਼ ਐਮੀਨਾਂਸ ਸੰਗਰੂਰ, ਮਾਤਾ ਰਾਜ ਕੌਰ ਪੀ ਐੱਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਰੁੱਖਾਂ ਅਤੇ ਕੇਂਦਰੀ ਵਿਦਿਆਲਿਆ ਉਭਾਵਾਲ ਵਿਖੇ ਹੋਵੇਗੀ ਅਤੇ ਇਸ ਪ੍ਰੀਖਿਆ ਵਿੱਚ 1635 ਉਮੀਦਵਾਰ ਬੈਠਣਗੇ।
ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਨੀਟ ਦੀ ਪ੍ਰੀਖਿਆ ਸੁਚਾਰੂ ਤਰੀਕੇ ਨਾਲ ਮੁਕੰਮਲ ਕਰਨ ਲਈ ਅਤੇ ਪ੍ਰੀਖਿਆ ਨਾਲ ਸਬੰਧਤ ਮੁਸ਼ਕਿਲਾਂ ਦੇ ਹੱਲ ਲਈ ਸ਼੍ਰੀ ਨਿਤਿਨ ਦੇਵ ਨੂੰ ਨੋਡਲ ਅਧਿਕਾਰੀ ਤਾਇਨਾਤ ਕੀਤਾ ਗਿਆ ਹੈ। ਇਸੇ ਤਰ੍ਹਾਂ ਹੈਲਪਲਾਈਨ ਨੰਬਰ 9419265833 ਅਤੇ 8360277500 ਵੀ ਜਾਰੀ ਕੀਤੇ ਗਏ ਹਨ। ਉਹਨਾਂ ਕਿਹਾ ਕਿ ਨੀਟ ਦੀ ਪ੍ਰੀਖਿਆ ਪੂਰੀ ਪਾਰਦਰਸ਼ਤਾ ਅਤੇ ਸੁਖਾਵੇਂ ਮਾਹੌਲ ਵਿੱਚ ਹੋਵੇ, ਇਸ ਲਈ ਸਮੂਹ ਅਧਿਕਾਰੀ ਆਪੋ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ।
ਡਿਪਟੀ ਕਮਿਸ਼ਨਰ ਨੇ ਇਸ ਪ੍ਰੀਖਿਆ ਵਿੱਚ ਬੈਠਣ ਵਾਲੇ ਸਮੂਹ ਉਮੀਦਵਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਪ੍ਰੀਖਿਆ ਲਈ ਦੁਪਹਿਰ 1:30 ਵਜੇ ਤੋਂ ਪਹਿਲਾਂ ਪਹਿਲਾਂ ਪ੍ਰੀਖਿਆ ਕੇਂਦਰਾਂ ਅੰਦਰ ਪਹੁੰਚਣ ਤਾਂ ਜੋ ਉਹਨਾਂ ਨੂੰ ਆਖਰੀ ਸਮੇਂ ਕਿਸੇ ਵੀ ਪ੍ਰੇਸ਼ਾਨੀ ਜਾਂ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਪ੍ਰੀਖਿਆ ਦਾ ਸਮਾਂ ਦੁਪਹਿਰ 2 ਵਜੇ ਤੋਂ 5 ਵਜੇ ਤੱਕ ਹੋਵੇਗਾ। ਪ੍ਰੀਖਿਆ ਕੇਂਦਰਾਂ ਵਿੱਚ ਐਂਟਰੀ ਦਾਖ਼ਲਾ ਕਾਰਡ ਨਾਲ ਹੀ ਹੋਵੇਗੀ। ਉਮੀਦਵਾਰ ਕੋਲ ਸ਼ਨਾਖ਼ਤ ਦਸਤਵੇਜ਼ ਵਜੋਂ ਅਧਾਰ ਕਾਰਡ ਹੋਣਾ ਵੀ ਲਾਜ਼ਮੀ ਹੈ। ਉਹਨਾਂ ਉਮੀਦਵਾਰਾਂ ਨੂੰ ਇਹ ਸਲਾਹ ਦਿੱਤੀ ਕਿ ਉਹ ਦਾਖ਼ਲਾ ਕਾਰਡ ਉੱਤੇ ਦਿੱਤੀਆਂ ਸ਼ਰਤਾਂ ਅਤੇ ਅਗਵਾਹੀ ਲੀਹਾਂ ਨੂੰ ਪੜ੍ਹ ਕੇ ਆਉਣ ਤਾਂ ਜੋ ਪ੍ਰੀਖਿਆ ਮੌਕੇ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਆਵੇ।

Leave a Reply

Your email address will not be published. Required fields are marked *

Copyright © All rights reserved. | Newsphere by AF themes.