ਮੋਗਾ ( ਮਨਪ੍ਰੀਤ ਸਿੰਘ/ ਗੁਰਜੀਤ ਸੰਧੂ )
ਪੰਜਾਬ ਸਰਕਾਰ ਵੱਲੋ ਜ਼ਮੀਨ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਸੁਧਾਰਨ ਲਈ ਕੀਤੇ ਯਤਨਾਂ ਵਿੱਚ ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ ਪ੍ਰੇਰਿਤ ਕਰਨ ਲਈ ਯਤਨ ਜਾਰੀ ਹਨ। ਇਸ ਲਈ ਪੰਜਾਬ ਸਰਕਾਰ ਵੱਲੋ ਸਾਲ 2025-26 ਦੌਰਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਦਿੱਤੀ ਜਾ ਰਹੀ ਹੈ।
ਇਹ ਜਾਣਕਾਰੀ ਜਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਡਾ: ਗੁਰਪ੍ਰੀਤ ਸਿੰਘ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਪ੍ਰੇਰਿਤ ਕਰਦੇ ਹੋਏ ਦਿੱਤੀ। ਉਨ੍ਹਾਂ ਦੱਸਿਆ ਕਿ ਕਿਸਾਨ ਵੀਰ ਇਸ ਸਬੰਧੀ ਆਪਣੀ ਸਹਿਮਤੀ https://agrisubsidy.agrimachinerypb.com/#/dsr-registration ਲਿੰਕ ਤੇ ਰਜਿਸਟਰ ਕਰਕੇ ਦੇ ਸਕਦੇ ਹਨ। ਕਿਸਾਨ ਲਿੰਕ ਖੋਲ੍ਹ ਕੇ ਆਪਣਾ ਆਧਾਰ ਨੰਬਰ ਭਰਨਗੇ। ਉਸ ਤੋ ਬਾਅਦ ਕਿਸਾਨ ਦੀ ਨਿੱਜੀ ਅਤੇ ਬੈਂਕ ਸਬੰਧੀ ਜਾਣਕਾਰੀ ਅਨਾਜ ਖਰੀਦ ਈ ਮੰਡੀਕਰਨ ਪੋਰਟਲ ਵਿੱਚ ਕੀਤੀ ਰਜਿਸਟ੍ਰੇਸ਼ਨ ਅਨੁਸਾਰ ਹੀ ਰਹੇਗੀ।ਉਸ ਉਪਰੰਤ ਕਿਸਾਨ ਵੱਲੋ ਸਿਰਫ ਆਪਣੀ ਸਿੱਧੀ ਬਿਜਾਈ ਅਧੀਨ ਜ਼ਮੀਨ ਦੇ ਵੇਰਵੇ ਹੀ ਦਿੱਤੇ ਜਾਣੇ ਹਨ।ਉਦਾਹਰਨ ਲਈ ਕਿਸਾਨ ਵੱਲੋ ਜ਼ਮੀਨ ਦਾ ਜਿਲ੍ਹਾ/ਤਹਿਸੀਲ-ਸਬ ਤਹਿਸੀਲ/ ਪਿੰਡ/ਖੇਵਟ ਨੰ:/ਖਸਰਾ ਨੰ: ਅਤੇ ਸਿੱਧੀ ਬਿਜਾਈ ਅਧੀਨ ਰਕਬੇ ਦੀ ਜਾਣਕਾਰੀ (ਕਨਾਲ/ਮਰਲਾ/ਬਿੱਘਾ) ਜਾਂ ਵਿਸਵਾ ਵਿੱਚ ਦਿੱਤੀ ਜਾਵੇ। ਇਹ ਲਿੰਕ 10-05-2025 ਤੋ ਕਿਸਾਨਾਂ ਲਈ ਖੁੱਲ੍ਹਾ ਹੈ। ਝੋਨੇ ਦੀ ਸਿੱਧੀ ਬਿਜਾਈ ਦੀ ਪਹਿਲੀ ਤਸਦੀਕ 01-07-2025 ਤੋ 15-07-2025 ਤੱਕ ਕਿਸਾਨਾਂ ਦੇ ਖੇਤਾਂ ਵਿੱਚ ਜਾ ਕੇ ਕੀਤੀ ਜਾਵੇਗੀ।
Like this:
Like Loading...
Related
Leave a Reply