ਨਰਮੇ ਦੀ ਫਸਲ ਕਾਸ਼ਤ ਕਰਨ ਲਈ ਖੇਤੀਬਾੜੀ ਵਿਭਾਗ ਮੋਗਾ ਕਰ ਰਿਹੈ ਕਿਸਾਨਾਂ ਨੂੰ ਜਾਗਰੂਕ

ਮੋਗਾ (  ਮਨਪ੍ਰੀਤ ਸਿੰਘ /ਗੁਰਜੀਤ ਸੰਧੂ )

  ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਦੀ ਬੱਚਤ ਕਰਨ ਅਤੇ ਜ਼ਮੀਨ ਦੀ ਸਿਹਤ ਨੂੰ ਬਰਕਰਾਰ ਰੱਖਣ ਲਈ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਹੇਠੋਂ ਰਕਬਾ ਘਟਾ ਕੇ ਨਰਮੇ/ਕਪਾਹ ਦੀ ਫ਼ਸਲ ਦੀ ਬਿਜਾਈ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਡਾ. ਬਸੰਤ ਗਰਗ ਪ੍ਰਬੰਧਕੀ ਸਕੱਤਰ ਖੇਤੀਬਾੜੀ ਦੀ ਰਹਿਨੁਮਾਈ ਹੇਠ ਅਤੇ ਡਾ ਜਸਵੰਤ ਸਿੰਘ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗਪੰਜਾਬ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਵੱਲੋਂ ਲਗਾਤਾਰ ਕੈਂਪ ਲਗਾ ਕੇ ਅਤੇ ਕਿਸਾਨਾਂ ਨਾਲ ਨਿੱਜੀ ਤਾਲਮੇਲ ਕਰਕੇ ਨਰਮੇ ਅਤੇ ਕਪਾਹ ਦੀ ਫ਼ਸਲ ਬੀਜਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ

               ਜ਼ਿਲ੍ਹਾ ਮੋਗਾ ਵਿਚ ਹੁਣ ਤੱਕ ਤਕਰੀਬਨ 18 ਹੈਕਟੇਅਰ ਰਕਬੇ ਵਿਚ ਨਰਮੇ ਦੀ ਬਿਜਾਈ ਕਰਵਾਈ ਜਾ ਚੁੱਕੀ ਹੈ ਅਤੇ ਅੱਗੇ ਵੀ ਲਗਾਤਾਰ ਜਾਰੀ ਹੈ ਨਰਮੇ ਦੀ ਫਸਲ ਦਾ ਬੀਜ ਉਪਦਾਨ ਉਪਰ ਮੁਹੱਈਆ ਕਰਵਾਉਣ ਦੀ ਵਿਵਸਥਾ ਹੈ ਜ਼ਿਲ੍ਹੇ ਵਿਚ ਵਰਖਾ ਕਾਰਨ ਇਸ ਫਸਲ ਦੀ ਬਿਜਾਈ ਪ੍ਰਭਾਵਿਤ ਹੋਈ ਹੈ ਇਸੇ ਸਬੰਧ ਵਿੱਚ ਗੁਰਪ੍ਰੀਤ ਸਿੰਘ ਮੁੱਖ ਖੇਤੀਬਾੜੀ ਅਫਸਰਮੋਗਾ ਦੀ ਹਾਜ਼ਾਰੀ ਵਿਚ ਪਿੰਡ ਬੱਧਨੀ ਖੁਰਦ ਵਿਖੇ ਕਿਸਾਨ ਜਸਪਾਲ ਸਿੰਘ ਪੁੱਤਰ ਮਲਕੀਤ ਸਿੰਘ ਦੇ 2 ਏਕੜ ਰਕਬੇ ਵਿਚ ਨਰਮੇ ਦੀ ਬਿਜਾਈ ਕਰਵਾਈ ਗਈ

               ਡਾ. ਗੁਰਪ੍ਰੀਤ ਸਿੰਘ ਨੇ ਕਿਹਾ ਕਿ ਨਰਮੇ ਦੀ ਫਸਲ ਦੀ ਬਿਜਾਈ ਨਾਲ ਜਿੱਥੇ ਪਾਣੀ ਦੀ ਬੱਚਤ ਹੁੰਦੀ ਹੈਉੱਥੇ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਤੋਂ ਵੀ ਰਾਹਤ ਮਿਲਦੀ ਹੈ ਜ਼ਮੀਨ ਦੀ ਸਿਹਤ ਦੇ ਸੁਧਾਰ ਲਈ ਕਣਕ, ਝੋਨੇ ਦੀ ਫਸਲੀ ਚੱਕਰ ਨੂੰ ਤੋੜਨਾ ਜ਼ਰੂਰੀ ਹੈ ਡਾ. ਬਲਜਿੰਦਰ ਸਿੰਘ ਸਹਾਇਕ ਪੌਦਾ ਸੁਰੱਖਿਆ ਅਫ਼ਸਰ ਮੋਗਾ ਨੇ ਕਿਹਾ ਕਿ ਜੇਕਰ ਕਿਸੇ ਕਿਸਾਨ ਨੂੰ ਨਰਮੇ ਦਾ ਬੀਜ ਖਰੀਦਣ ਸਮੇਂ ਕੋਈ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਹ ਬਲਾਕ ਖੇਤੀਬਾੜੀ ਅਫਸਰ ਜਾਂ ਦਫ਼ਤਰ ਮੁੱਖ ਖੇਤੀਬਾੜੀ ਅਫ਼ਸਰ ਮੋਗਾ ਨਾਲ ਸੰਪਰਕ ਕਰ ਸਕਦਾ ਹੈ ਇਸ ਸਮੇਂ ਡਾ. ਗੁਰਪ੍ਰੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਮੋਗਾ,  ਡਾ. ਬਲਜਿੰਦਰ ਸਿੰਘ ਸਹਾਇਕ ਪੌਦਾ ਸੁਰੱਖਿਆ ਅਫਸਰਵਿਨੋਦ ਕੁਮਾਰ ਸਹਾਇਕ ਵਿਸਥਾਰ ਅਫਸਰਹਰਪ੍ਰੀਤ ਸਿੰਘ ਅਤੇ  ਪ੍ਰਦੀਪ ਕੁਮਾਰ ਖੇਤੀਬਾੜੀ ਉਪ ਨਿਰੀਖਕ ਹਾਜ਼ਰ ਸਨ

ਫੋਟੋ-

               ਗੁਰਪ੍ਰੀਤ ਸਿੰਘ ਮੁੱਖ ਖੇਤੀਬਾੜੀ ਅਫਸਰਮੋਗਾ ਦੀ ਹਾਜ਼ਾਰੀ ਵਿਚ ਪਿੰਡ ਬੱਧਨੀ ਖੁਰਦ ਵਿਖੇ ਕਿਸਾਨ ਜਸਪਾਲ ਸਿੰਘ ਪੁੱਤਰ ਮਲਕੀਤ ਸਿੰਘ ਨਰਮੇ ਦੀ ਬਿਜਾਈ ਦੌਰਾਨ।

Leave a Reply

Your email address will not be published.


*


hi88 new88 789bet 777PUB Даркнет alibaba66 1xbet 1xbet plinko Tigrinho Interwin