September 9, 2026

Justice News

ਅਵਾਮ ਦੀ ਆਵਾਜ਼

ਰੋਜਗਾਰ ਬਿਊਰੋ ਮੋਗਾ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਦੀਨਾ ਦੇ ਸਰਕਾਰੀ ਸਕੂਲ ਵਿੱਚ ਲਗਾਇਆ ਸੈਮੀਨਾਰ

 

ਮੋਗਾ( ਮਨਪ੍ਰੀਤ ਸਿੰਘ /ਗੁਰਜੀਤ ਸੰਧੂ  )

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਖਤਮ ਕਰਨ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਚਲਾਈ ਗਈ ਹੈ ਜਿਸ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।  ਰੋਜਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ, ਪੰਜਾਬ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਬਹੁਤ ਸਾਰੇ ਉਪਰਾਲੇ ਕੀਤੇ ਜਾ ਰਹੇ ਹਨ। ਜਿਸ ਅਧੀਨ ਵਿਭਾਗ ਵੱਲੋਂ ਨੌਜਵਾਨਾਂ ਨੂੰ ਸਰਕਾਰੀ ਅਤੇ ਪ੍ਰਾਈਵੇਟ ਨੌਕਰੀਆਂ, ਸਕਿੱਲ ਟ੍ਰੇਨਿੰਗ, ਸਵੈ-ਰੋਜ਼ਗਾਰ, ਸਰਕਾਰੀ ਨੌਕਰੀਆਂ ਦੇ ਪੇਪਰਾਂ ਦੀ ਤਿਆਰੀ ਕਰਵਾਈ ਜਾ ਰਹੀ ਹੈ ਤਾਂ ਜੋ ਨੌਜਵਾਨ ਰੋਜ਼ਗਾਰ ਪ੍ਰਾਪਤ ਕਰਕੇ  ਨਸ਼ਿਆਂ  ਅਤੇ ਹੋਰ ਕੁਰਹਿੱਤਾਂ ਤੋਂ ਦੂਰ ਰਹਿ ਸਕਣ।

ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅਧਿਕਾਰੀਆਂ ਨੂੰ ਜਿਲ੍ਹੇ ਦੇ ਸਕੂਲ ਅਡੋਪਟ ਕਰਨ ਲਈ ਹੁਕਮ ਜਾਰੀ ਕੀਤੇ ਹਨ ਜਿਸ ਤਹਿਤ ਸ੍ਰੀਮਤੀ ਡਿੰਪਲ ਥਾਪਰ, ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ, ਮੋਗਾ ਵੱਲੋਂ ਵੀ 10 ਸੂਕਲ ਅਡੋਪਟ ਕੀਤੇ ਗਏ ਹਨ। ਇਸ ਮੁਹਿੰਮ ਤਹਿਤ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਵੱਲੋਂ ਸਰਕਾਰੀ ਹਾਈ ਸਕੂਲ, ਦੀਨਾ ਵਿਖੇ ਸੈਮੀਨਾਰ ਕਰਵਾਇਆ ਗਿਆ ਜਿਸ ਵਿੱਚ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਨਾਲ ਹੀ ਰੋਜ਼ਗਾਰ ਦਫਤਰ ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਜਿਵੇਂ ਕਿ ਕਿੱਤਾ ਅਗਵਾਈ, ਸਕਿੱਲ ਕੋਰਸਾਂ, ਸਕਿੱਲ ਟ੍ਰੇਨਿੰਗਾਂ ਆਦਿ ਬਾਰੇ ਵੀ ਜਾਣਕਾਰੀ ਦਿੱਤੀ ਗਈ ।

ਇਸ ਮੌਕੇ ਦਫਤਰ ਦੇ ਕਰੀਅਰ ਕਾਉਂਸਲਰ ਸ੍ਰੀ ਬਲਰਾਜ ਸਿੰਘ ਖਹਿਰਾ ਅਤੇ ਬੀ.ਐਮ.ਐਮ ਸ਼੍ਰੀਮਤੀ ਮਨਪ੍ਰੀਤ ਕੌਰ ਵੱਲੋਂ ਵਿਦਿਆਰਥੀਆਂ ਨੂੰ ਵੱਖ-ਵੱਖ ਕਿੱਤਿਆਂ ਅਤੇ ਸਕਿੱਲ ਕੋਰਸਾਂ ਬਾਰੇ ਜਾਣਕਾਰੀ ਦਿੱਤੀ ਗਈ। ਜ਼ਿਲ੍ਹਾ ਰੋਜ਼ਗਾਰ ਅਫ਼ਸਰ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਨਸ਼ਿਆਂ ਦੇ ਬੁਰੇ ਪ੍ਰਭਾਵ ਅਤੇ ਬੁਰੀ ਸੰਗਤ ਤੋਂ ਬਚਣ ਲਈ ਜਰੂਰੀ ਨੁਕਤੇ ਸਾਂਝੇ ਕੀਤੇ।

ਇਸ ਤੋਂ ਇਲਾਵਾ ਰੋਜ਼ਗਾਰ ਦਫ਼ਤਰ ਵੱਲੋਂ ਗਾਈਡੈਂਸ ਕਾਊਂਸਲਿੰਗ ਲਈ ਸਰਕਾਰੀ ਸਕੂਲਾਂ ਦੇ ਰੋਜ਼ਗਾਰ  ਦਫ਼ਤਰ ਵਿਖੇ ਸੈਮੀਨਾਰ ਕਰਵਾਏ ਜਾ ਰਹੇ ਹਨ ਜਿਸ ਵਿੱਚ ਵੱਖ-ਵੱਖ ਸਰਕਾਰੀ ਸਕੂਲ ਇਸ ਦਫਤਰ ਵਿਖੇ ਵਿਜ਼ਟ ਕਰ ਰਹੇ ਹਨ, ਉਹਨਾਂ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੀ ਨਸ਼ਿਆਂ ਤੋਂ ਬਚਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

Leave a Reply

Your email address will not be published. Required fields are marked *

Copyright © All rights reserved. | Newsphere by AF themes.