August 17, 2026

Justice News

ਅਵਾਮ ਦੀ ਆਵਾਜ਼

ਹੁਣ 24 ਮਈ ਨੂੰ ਲੱਗੇਗੀ ਨੈਸ਼ਨਲ ਲੋਕ ਅਦਾਲਤ

ਮੋਗਾ ( ਜਸਟਿਸ ਨਿਊਜ਼ )

ਮਾਣਯੋਗ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ ਦੀਆਂ ਹਦਾਇਤਾਂ ਅਨੁਸਾਰ ਸਾਲ 2025 ਦੀ ਦੂਜੀ ਨੈਸ਼ਨਲ ਲੋਕ ਅਦਾਲਤ ਜੋ ਕਿ ਮਿਤੀ 10.05.2025 ਨੂੰ ਲੱਗਣ ਵਾਲੀ ਸੀ ਅਤੇ ਮੁਲਤਵੀ ਕਰ ਦਿੱਤੀ ਗਈ ਸੀ, ਹੁਣ ਮਿਤੀ 24.05.2025  ਨੂੰ ਲਗਾਈ ਜਾਵੇਗੀ। ਇਸ ਲਈ ਜਿਹੜੇ ਵੀ ਪ੍ਰੀ-ਲਿਟੀਗੇਟਿਵ (ਜਿਵੇਂ ਕਿ ਬੈਂਕ ਕੇਸ, ਟ੍ਰੈਫਿਕ ਚਲਾਨ, ਇੰਸ਼ੋਰੈਂਸ, ਰੈਵੇਨਿਊ, ਬਿਜਲੀ, ਵਾਟਰ ਸਪਲਾਈ ਆਦਿ ਦੇ ਕੇਸ)  ਅਤੇ ਪੈਡਿੰਗ ਕੇਸ ਜੋ ਕਿ ਮਿਤੀ 10.05.2024 ਨੂੰ ਨੈਸ਼ਨਲ ਲੋਕ ਅਦਾਲਤ ਵਿੱਚ ਲਗਾਏ ਜਾਣੇ ਸੀ, ਉਹ ਕੇਸ ਹੁਣ ਮਿਤੀ 24.05.2025 ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਵਿੱਚ ਲਗਾਏ ਜਾਣਗੇ।

ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਸ੍ਰ ਸਰਬਜੀਤ ਸਿੰਘ ਧਾਲੀਵਾਲ  ਨੇ ਆਮ ਆਮ ਲੋਕਾਂ ਨੂੰ ਅਪੀਲ ਕੀਤੀ ਕਿ 24.05.2025 ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸਾਂ ਦਾ ਆਪਸੀ ਰਾਜੀਨਾਮੇ ਰਾਹੀਂ ਨਿਪਟਾਰਾ ਕਰਵਾਇਆ ਜਾਣਾ ਯਕੀਨੀ ਬਣਾਇਆ ਜਾਵੇ।

Leave a Reply

Your email address will not be published. Required fields are marked *

Copyright © All rights reserved. | Newsphere by AF themes.