ਨਸ਼ਿਆਂ ਦੇ ਖਾਤਮੇ ਲਈ ਪਿੰਡਾਂ ਤੇ ਵਾਰਡ ਪੱਧਰ ਦੀਆਂ ਡਿਫੈਂਸ ਕਮੇਟੀਆਂ ਨਾਲ ਆਪ ਮੁਹਾਰੇ ਜੁੜਨ ਲੱਗੇ ਲੋਕ -ਵਿਧਾਇਕ

ਮੋਗਾ   ( ਮਨਪ੍ਰੀਤ ਸਿੰਘ/ ਗੁਰਜੀਤ ਸੰਧੂ  )

ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਨਸ਼ਾ ਮੁਕਤ ਕਰਨ ਦੀ ਵਿੱਢੀ ਮੁਹਿੰਮ ਤਹਿਤ ਰਾਜ ਭਰ ਦੇ ਪਿੰਡਾਂ ਤੇ ਵਾਰਡਾਂ ਵਿੱਚ ਨਸ਼ਾ ਮੁਕਤੀ ਯਾਤਰਾ ਦੀ ਸ਼ੁਰੂਆਤ ਹੋ ਚੁੱਕੀ ਹੈ। ਇਹ ਯਾਤਰਾ, ਜੋ ਕਿ ਜਾਗਰੂਕਤਾ ਸਭਾਵਾਂ ਦੇ ਰੂਪ ਵਿੱਚ ਕੀਤੀ ਜਾ ਰਹੀ ਹੈ, ਰਾਹੀਂ ਹਰ ਘਰ ਤੱਕ ਇਹ ਸੁਨੇਹਾ ਪਹੁੰਚਾਇਆ ਜਾ ਰਿਹਾ ਹੈ ਕਿ ਨਸ਼ਿਆਂ ਦਾ ਖਾਤਮਾ ਕਰਨ ਲਈ ਸਰਕਾਰ ਵਚਨਬੱਧ ਹੈ ਅਤੇ ਲੋਕਾਂ ਦੇ ਸਰਗਰਮ ਸਹਿਯੋਗ ਦੀ ਵੀ ਬੇਹਦ ਜ਼ਰੂਰਤ ਹੈ। ਨਸ਼ਿਆਂ ਖਿਲਾਫ ਫੈਸਲਾਕੁੰਨ ਲੜਾਈ ਦੇ ਅਗਲੇ ਪੜਾਅ ਵਜੋਂ ਹੁਣ ਸਰਕਾਰ ਵੱਲੋਂ ਨਸ਼ਾ ਮੁਕਤੀ ਯਾਤਰਾ ਸ਼ੁਰੂ ਕੀਤੀ ਗਈ ਹੈ ਤਾਂ ਕਿ ਪਿੰਡ ਪੱਧਰ ‘ਤੇ ਜਾ ਕੇ ਡਿਫੈਂਸ ਕਮੇਟੀਆਂ ਦੇ ਸਹਿਯੋਗ ਨਾਲ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਨਾਗਰਿਕਾਂ ਨੂੰ ਜਾਣੂ ਕਰਵਾਇਆ ਜਾ ਸਕੇ।

ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਮੋਗਾ ਡਾ ਅਮਨਦੀਪ ਕੌਰ ਅਰੋੜਾ ਨੇ 8, 9, 10 ਵਾਰਡ ਵਿੱਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕੀਤਾ।ਇਸ ਮੌਕੇ ਉਨਾਂ ਨਾਲ ਮੇਅਰ ਨਗਰ ਨਿਗਮ ਸ੍ਰ ਬਲਜੀਤ ਸਿੰਘ ਚਾਨੀ, ਕੌਂਸਲਰ ਤੇ ਹੋਰ ਵੀ ਮੋਹਤਵਰ ਵਿਅਕਤੀ ਹਾਜ਼ਰ ਸਨ।

ਉਹਨਾਂ ਦੱਸਿਆ ਕਿ ਨਸ਼ਾ ਤਸਕਰਾਂ ਖਿਲਾਫ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਾਨੂੰਨੀ ਕਰਵਾਈ ਕੀਤੀ ਜਾ ਰਹੀ ਹੈ। ਨਸ਼ਾ ਪੀੜਤਾਂ ਦਾ ਸਹੀ ਇਲਾਜ ਕਰਕੇ ਉਹਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਕਰਨ ਲਈ ਸਾਰਥਕ ਯਤਨ ਕੀਤੇ ਜਾ ਰਹੇ ਹਨ। ਪਿੰਡ ਤੇ ਵਾਰਡ ਪੱਧਰ ਦੀਆਂ ਡਿਫੈਂਸ ਕਮੇਟੀਆਂ ਨਾਲ ਲੋਕ ਆਪ ਮੁਹਾਰੇ ਜੁੜਨ ਲੱਗੇ ਹਨ ਅਤੇ ਹੁਣ ਇਹ ਜੰਗ ਇਕੱਲੇ ਇਕੱਲੇ ਵਾਰਡ ਅਤੇ ਪਿੰਡ ਵਿਚੋਂ ਚੱਲਣ ਲੱਗੀ ਹੈ। ਜ਼ਮੀਨੀ ਪੱਧਰ ਤੇ ਇਹ ਮੁਹਿੰਮ ਪਹੁੰਚ ਚੁੱਕੀ ਹੈ ਅਤੇ ਪੰਜਾਬ ਜਲਦੀ ਨਸ਼ਾ ਮੁਕਤ ਹੋ ਕੇ ਰੰਗਲਾ ਪੰਜਾਬ ਬਣੇਗਾ। ਨਸ਼ਾ ਮੁਕਤੀ ਯਾਤਰਾ ਵਿੱਚ ਲੋਕਾਂ ਨੇ ਨਸ਼ਾ ਮੁਕਤੀ ਵਿੱਚ ਸਰਕਾਰ ਨੂੰ ਪੂਰਨ ਸਹਿਯੋਗ ਦੇਣ ਦੀ ਸਹਿਮਤੀ ਪ੍ਰਗਟਾਈ।

ਇਹ ਯਾਤਰਾ 18 ਮਈ ਨੂੰ ਵਾਰਡ ਨੰਬਰ 13, 14, 15 ਵਿੱਚ, 19 ਮਈ ਨੂੰ ਵਾਰਡ ਨੰਬਰ 16, 17, 18 ਵਿੱਚ, 20 ਮਈ ਨੂੰ ਵਾਰਡ ਨੰਬਰ 19, 20, 21 ਵਿੱਚ, 21 ਮਈ ਨੂੰ ਝੰਡੇਵਾਲਾ, ਚੜਿੱਕ ਪੱਤੀ, ਚੁੱਪਕੀਤੀ, 22 ਮਈ ਨੂੰ ਵਾਰਡ ਨੰਬਰ 50, ਕੋਕਰੀ ਹੇਰਾਂ, ਧੱਲੇਕੇ, ਕੋਕਰੀ ਕਲਾਂ, ਰੱਤੀਆਂ, ਕੋਕਰੀ ਫੂਲਾ ਸਿੰਘ, 23 ਮਈ ਨੂੰ ਘੱਲ ਕਲਾਂ, ਅਜੀਤਵਾਲ, ਦਾਰਾਪੁਰ, ਢੁੱਡੀਕੇ, ਮੰਗੇਵਾਲਾ ਅਤੇ ਮੱਦੋਕੇ ਵਿਖੇ ਕਰਵਾਈ ਜਾ ਰਹੀ ਹੈ।

Leave a Reply

Your email address will not be published.


*


HACK LINKS - TO BUY WRITE IN TELEGRAM - @TomasAnderson777 Hacked Links Hacked Links Hacked Links Hacked Links Hacked Links Hacked Links cryptocurrency exchange 100services https://www.vapeciga.com/affiliate/track-482917-link https://puffbarwholesale.com/affiliate/track-933738-link hi88 new88 789bet 777PUB mega888 1xbet 1xbet plinko Tigrinho Interwin