August 17, 2026

Justice News

ਅਵਾਮ ਦੀ ਆਵਾਜ਼

ਅੱਠਵੀਂ ਸ਼੍ਰੇਣੀ ਦੀਆਂ ਅਨੁਪੂਰਕ ਪ੍ਰੀਖਿਆਵਾਂ ਲਈ ਸਥਾਪਿਤ ਪ੍ਰੀਖਿਆ ਕੇਂਦਰ ਦੇ ਆਸ ਪਾਸ ਧਾਰਾ 144 ਲਾਗੂ

ਮੋਗਾ   ( ਜਸਟਿਸ ਨਿਊਜ਼  )

  ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਠਵੀਂ ਸ਼੍ਰੇਣੀ ਮਈ/ਜੂਨ-2025 ਅਨੁਪੂਰਕ ਪਰੀਖਿਆਵਾਂ ਮਿਤੀ 29 ਮਈ ਤੋਂ 10 ਜੂਨ, 2025 ਤੋਂ ਸਵੇਰੇ 11 ਵਜੇ ਤੋਂ ਬੋਰਡ ਵੱਲੋਂ ਸਥਾਪਿਤ ਕੇਂਦਰ, ਭੁਪਿੰਦਰਾ ਖਾਲਸਾ ਸੀਨੀਅਰ ਸੈਕਡੰਰੀ ਸਕੂਲ ਵਿਖੇ ਕਰਵਾਈਆਂ ਜਾ ਰਹੀਆਂ ਹਨ।

  ਇਹਨਾਂ ਪਰੀਖਿਆਵਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਹਿੱਤ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਵੱਲੋਂ ਨਾਗਰਿਕ ਸੁਰਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਬੋਰਡ ਵੱਲੋਂ ਜ਼ਿਲ੍ਹਾ ਮੋਗਾ ਅੰਦਰ ਸਥਾਪਿਤ ਉਕਤ ਪ੍ਰੀਖਿਆ ਕੇਂਦਰ ਦੇ ਆਸ ਪਾਸ 100 ਮੀਟਰ ਦੇ ਘੇਰੇ ਅੰਦਰ ਵਿਦਿਆਰਥੀਆਂ ਅਤੇ ਡਿਊਟੀ ਸਟਾਫ ਤੋਂ ਬਿਨ੍ਹਾਂ ਆਮ ਲੋਕਾਂ ਦੇ ਇਕੱਠੇ ਹੋਣ ਤੇ ਪਾਬੰਦੀ ਲਗਾਉਣ ਦੇ ਆਦੇਸ਼ ਜਾਰੀ ਕੀਤੇ ਹਨ, ਭਾਵ ਧਾਰਾ 144 ਲਾਗੂ ਕੀਤੀ ਹੈ। ਇਹ ਹੁਕਮ 29 ਮਈ ਤੋਂ 10 ਜੂਨ, 2025 ਤੱਕ ਲਾਗੂ ਰਹਿਣਗੇ।

 

Leave a Reply

Your email address will not be published. Required fields are marked *

Copyright © All rights reserved. | Newsphere by AF themes.