ਚੌਕ ਮਹਿਤਾ,( ਬਾਬਾ ਸੁਖਵੰਤ ਸਿੰਘ ਚੰਨਣਕੇ)-
ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਦੀ ਰਹਿਨੁਮਾਈ ਹੇਠ ਜੂਨ ’84 ਦੇ ਤੀਸਰਾ ਘੱਲੂਘਾਰਾ ਦੌਰਾਨ ਸ਼ਹੀਦ ਹੋਏ ਸਿੰਘਾਂ-ਸਿੰਘਣੀਆਂ ਤੇ ਭੁਚੰਗੀਆਂ ਦੀ ਯਾਦ ਨੂੰ ਸਮਰਪਿਤ ਵੱਖ ਵੱਖ ਨਗਰਾਂ ਵਿਚ ਕਥਾ-ਕੀਰਤਨ ਸਮਾਗਮ ਕੀਤੇ ਜਾ ਰਹੇ ਹਨ।
ਜਿਸ ਦੇ ਚਲਦਿਆਂ ਅੱਜ ਪਿੰਡ ਭੁੱਸੇ ਤਰਨ ਤਾਰਨ
ਦੇ ਗੁਰਦੁਆਰਾ ਸਾਹਿਬ ਵਿੱਖੇ ਸ਼ਾਮ ਵੇਲੇ ਦਾ ਧਾਰਮਿਕ ਦੀਵਾਨ ਸਜਾਇਆ ਗਿਆ। ਜਿਸ ਵਿਚ ਦਮਦਮੀ ਟਕਸਾਲ ਦੇ ਹਜੂਰੀ ਰਾਗੀ ਭਾਈ ਲਵਪਰੀਤ ਸਿੰਘ
ਜਥੇ ਨੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕਰਵਾਇਆ। ਉਪਰੰਤ ਦਮਦਮੀ ਟਕਸਾਲ ਦੇ ਮੁਖੀ ਸੰਤ ਬਾਬਾ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲਿਆਂ ਨੇ ਵੱਡੀ ਗਿਣਤੀ ਵਿਚ ਜੁੜ ਬੈਠੀਆ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਉਪਰੰਤ ਛੇਵੇ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦਾ ਇਤਹਾਸ 52 ਰਾਜਿਆ ਨੂੰ ਆਪਣੇ ਚੋਲੇ ਦੀਆਂ ਗਲੀਆਂ ਫੜਕੇ ਆਜ਼ਾਦ ਕਰ ਵਾਇਆ ਪਵਿੱਤਰ ਪਾਵਨ ਗ੍ਰੰਥ ਸੂਰਜ ਪਰਕਾਸ਼ ਵਿੱਚੋਂ ਸੰਗਤਾਂ ਨੂੰ ਸਰਵਨ ਕਰਾਇਆ। ਪੋਥੀ ਸਾਹਿਬ ਜੀ ਦਾ ਜਾਪੁ ਭਾਈ ਸਤਨਾਮ ਸਿੰਘ ਖਾਲਸਾ ਨੇ ਕੀਤਾ,ਦੀਵਾਨ ਦੀ ਸਮਾਪਤੀ ਮੌਕੇ ਪ੍ਰਬੰਧਕਾਂ ਦੇ ਵੱਲੋਂ ਵਿਸ਼ੇਸ਼ ਰੂਪ ਵਿਚ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲਿਆਂ ਦਾ ਸਨਮਾਨ ਕੀਤਾ ਗਿਆ। ਇਸ ਸਮੇਂ ਗਿਆਨੀ ਖਾਲਸਾ ਨੇ ਸੰਗਤ ਨੂੰ ਖਾਸ ਕਰਕੇ ਨੌਜਵਾਨਾਂ ਨੂੰ ਦਾੜ੍ਹੀ ਕੇਸ ਰੱਖਣ, ਅੰਮ੍ਰਿਤ ਛੱਕਣ ਤੇ ਸਿੰਘ ਸੱਜਣ ਲਈ ਪ੍ਰੇਰਿਤ ਕੀਤਾ।
ਜਿਕਰਯੋਗ ਹੈ ਕਿ ਹਰ ਸਾਲ ਦੀ ਤਰਾਂ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਦੀ ਯੋਗ ਅਗਵਾਈ ਵਿਚ ਜੂਨ 1984 ਦਾ ਤੀਸਰੇ ਘੱਲੂਘਾਰੇ ਦੇ ਸ਼ਹੀਦਾਂ ਦੀ ਮਿੱਠੀ ਯਾਦ ਨੂੰ ਸਮਰਪਿਤ 41ਵਾਂ ਮਹਾਨ ਸ਼ਹੀਦੀ ਸਮਾਗਮ ਦਮਦਮੀ ਟਕਸਾਲ ਦੇ ਹੈਡਕੁਆਰਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਅੰਤਰਰਾਸ਼ਟਰੀ ਪੱਧਰ ਤੇ ਮਨਾਇਆ ਜਾ ਰਿਹਾ ਹੈ। ਜਿਸ ਤਹਿਤ 1 ਮਈ ਤੋਂ 31 ਮਈ ਤਕ ਰੋਜਾਨਾ ਵੱਖ ਵੱਖ ਨਗਰਾਂ ਵਿਚ ਸ਼ਹੀਦੀ ਦੀਵਾਨ ਸਜਾਏ ਜਾ ਰਹੇ ਹਨ। ਇਸ ਸਮੇਂ ਮੰਚ ਸੰਚਾਲਨ ਦੀ ਸੇਵਾ ਪ੍ਰਿੰਸੀਪਲ ਗੁਰਦੀਪ ਸਿੰਘ ਰੰਧਾਵਾ ਵੱਲੋਂ ਨਿਭਾਈ ਗਈ।
ਇਸ ਦੌਰਾਨ ਬਹੁਤ ਗਿਣਤੀ ਵਿੱਚ ਸੰਗਤਾਂ ਨੇ ਹਾਜਰੀਆ ਭਰੀਆਂ, ਇਸ ਮੌਕੇ ਤੇ ਪਿੰਡ ਭੁੱਸੇ
ਦੀ ਪੰਚਾਇਤ, ਗੁਰਦੁਆਰਾ ਸਾਹਿਬ ਦੀ ਪ੍ਰਬੰਦਕ ਕਮੇਟੀ ਹੈਡ ਗਰੰਥੀ, ਗੁਰਦੁਆਰਾ ਸਾਹਿਬ ਦੇ ਪ੍ਰਧਾਨ ਅਤੇ ਸਮੂਹ ਮੈਬਰ ਅਤੇ ਸੰਗਤਾਂ ਨੇ ਹਾਜਰੀਆ ਭਰੀਆਂ। ਇਸ ਮੌਕੇ ਤੇ
ਪਿ੍ਰੰਸੀਪਲ ਹਰਸ਼ਦੀਪ ਸਿੰਘ ਰੰਧਾਵਾ, ਡਾ. ਅਵਤਾਰ ਸਿੰਘ ਬੁੱਟਰ (ਦੋਵੇਂ ਮੈਂਬਰ ਚੀਫ ਖਾਲਸਾ ਦੀਵਾਨ) ਗੁਰਪ੍ਰੀਤ ਸਿੰਘ ਵੈਦ ਗੁਰਦੁਆਰਾ ਰਾਮ ਥੰਮਨ ਖੁਜਾਲਾ, ਜਥੇਦਾਰ ਬਾਬਾ ਬੋਹੜ ਸਿੰਘ, ਦਮਦਮੀ ਟਕਸਾਲ ਦੇ ਮੁੱਖ ਬੁਲਾਰੇ ਜਥੇਦਾਰ ਗਿਆਨੀ ਸੁਖਦੇਵ ਸਿੰਘ, ਜਥੇਦਾਰ ਬਾਬਾ ਬੋਹੜ ਸਿੰਘ, ਪਰੋਫੈਸਰ ਜੋਬਨਜੀਤ ਸਿੰਘ ਦਮਦਮੀ ਟਕਸਾਲ, ਭਾਈ ਭਾਗ ਸਿੰਘ ਦਮਦਮੀ ਟਕਸਾਲ, ਤਰਨਾ ਦੱਲ ਮਹਿਤਾ ਦੇ ਮੁੱਖੀ ਜਥੇਦਾਰ ਅਜੀਤ ਸਿੰਘ, ਹੈਡ ਗਰੰਥੀ ਗਿਆਨੀ ਗੁਰਦੀਪ ਸਿੰਘ ਦਮਦਮੀ ਟਕਸਾਲ, ਭਾਈ ਨਿਰਮਲ ਸਿੰਘ ਦਮਦਮੀ ਟਕਸਾਲ,ਸਰਪੰਚ ਕਸ਼ਮੀਰ ਸਿੰਘ ਕਾਲ਼ਾ, ਭਾਈ ਨਰਿੰਦਰ ਸਿੰਘ ਦਮਦਮੀ ਟਕਸਾਲ, ਸਰਪੰਚ ਹਰਜਿੰਦਰ ਸਿੰਘ ਜੱਜ,ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜਰ ਸਨ।
Leave a Reply