August 17, 2026

Justice News

ਅਵਾਮ ਦੀ ਆਵਾਜ਼

ਹਲਕਾ ਦਿੜ੍ਹਬਾ ਦੇ ਵੱਖੋ-ਵੱਖ ਪਿੰਡਾਂ ਵਿੱਚ ਡਿਫੈਂਸ ਕਮੇਟੀਆਂ ਦੀਆਂ ਮੀਟਿੰਗਾਂ

ਦਿੜ੍ਹਬਾ    (  ਪੱਤਰ ਪ੍ਰੇਰਕ ) ਨਸ਼ਾ ਮੁਕਤੀ ਯਾਤਰਾ ਨਸ਼ਿਆਂ ਦੇ ਖਾਤਮੇ ਲਈ ਸੂਬਾ ਸਰਕਾਰ ਦੀ ਇੱਕ ਅਜਿਹੀ ਪਹਿਲ ਕਦਮੀ ਹੈ, ਜਿਸ ਰਾਹੀਂ ਲੋਕਾਂ ਨਾਲ ਸਿੱਧਾ ਰਾਬਤਾ ਰੱਖਿਆ ਜਾ ਰਿਹਾ ਹੈ ਅਤੇ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕਰਨ ਵਿੱਚ ਵੱਡੇ ਪੱਧਰ ਉੱਤੇ ਮਦਦ ਮਿਲ ਰਹੀ ਹੈ।
ਇਹ ਪ੍ਰਗਟਾਵਾ ਚੇਅਰਮੈਨ, ਇੰਪਰੂਵਮੈਂਟ ਟਰਸਟ, ਸੰਗਰੂਰ ਸ. ਪ੍ਰੀਤਮ ਸਿੰਘ ਪੀਤੂ ਅਤੇ ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ ਦੇ ਓ.ਐੱਸ.ਡੀ. ਤਪਿੰਦਰ ਸੋਹੀ ਅਤੇ ਮਾਰਕਿਟ ਕਮੇਟੀ ਦਿੜ੍ਹਬਾ ਦੀ ਚੇਅਰਪਰਸਨ ਸ੍ਰੀਮਤੀ ਜਸਵੀਰ ਕੌਰ ਸ਼ੇਰਗਿੱਲ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਮੁਕਤੀ ਯਾਤਰਾ ਅਧੀਨ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਰਹਿਨੁਮਾਈ ਵਿੱਚ ਪਿੰਡ ਮੈਦੇਵਾਸ, ਮੋਜੋਵਾਲ, ਗੰਢੂਆਂ, ਤੂਰਬੰਜਾਰਾ, ਢੰਡੋਲੀ ਅਤੇ ਸੂਲਰ ਵਿਖੇ ਡਿਫੈਂਸ ਕਮੇਟੀਆਂ ਨਾਲ ਕੀਤੀਆਂ ਮੀਟਿੰਗਾਂ ਦੌਰਾਨ ਕੀਤਾ।
ਇਸ ਮੌਕੇ ਸ. ਪੀਤੂ, ਸ. ਸੋਹੀ ਅਤੇ ਸ਼੍ਰੀਮਤੀ ਸ਼ੇਰਗਿਲ ਨੇ ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਨੂੰ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ ਅਤੇ ਪਿੰਡ ਵਾਸੀਆਂ ਨੂੰ ਨਿਰੰਤਰ ਨਸ਼ੇ ਖਿਲਾਫ ਲੜੀ ਜਾ ਰਹੀ ਜੰਗ ਵਿੱਚ ਇੱਕਜੁੱਟ ਹੋ ਕੇ ਸਰਕਾਰ ਦਾ ਸਹਿਯੋਗ ਦੇਣ ਲਈ ਪ੍ਰੇਰਤ ਕੀਤਾ ਜਾਵੇ। ਉਹਨਾਂ ਨੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾਉਣ ਲਈ ਉਹਨਾਂ ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਲਿਆਂਦਾ ਜਾਵੇ।
ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਰਕਾਰ ਵੱਲੋਂ ਨਸ਼ਾ ਤਸਕਰਾਂ ਉੱਪਰ ਮਿਸਾਲੀ ਕਾਰਵਾਈਆਂ ਕਰ ਕੇ ਬਹੁਤ ਹੱਦ ਤੱਕ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜ ਦਿੱਤਾ ਗਿਆ ਹੈ ਅਤੇ ਸੂਬੇ ਨੂੰ ਮੁੜ ਹਸਦਾ-ਵਸਦਾ ਤੇ ਰੰਗਲਾ ਪੰਜਾਬ ਬਨਾਉਣ ਦੇ ਰਾਹ ਪਾਇਆ ਗਿਆ ਹੈ।
ਪੰਜਾਬ ਸਰਕਾਰ ਦੇ ਯਤਨਾਂ ਸਦਕਾ ਨਸ਼ਾ ਤਸਕਰ ਜਾਂ ਤਾਂ ਜੇਲ੍ਹਾਂ ਵਿੱਚ ਹਨ ਜਾਂ ਫਿਰ ਪੰਜਾਬ ਛੱਡ ਕੇ ਭੱਜ ਚੁੱਕੇ ਹਨ। ਹੁਣ ਇਹ ਮੁਹਿੰਮ ਜ਼ਮੀਨੀ ਪੱਧਰ ਭਾਵ ਪਿੰਡਾਂ ਅਤੇ ਵਾਰਡਾਂ ਵਿਚੋਂ ਚੱਲਣ ਲੱਗੀ ਹੈ, ਜਿਸ ਨੂੰ ਨਸ਼ਾ ਮੁਕਤੀ ਯਾਤਰਾ ਦਾ ਨਾਮ ਦਿੱਤਾ ਗਿਆ ਹੈ, ਜਿਸ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਉਹਨਾਂ ਨੇ ਸਮੂਹ ਹਾਜ਼ਰੀਨ ਨੂੰ ਨਸ਼ਾ ਮੁਕਤੀ ਮੁਹਿੰਮ ਵਿੱਚ ਆਪਣਾ ਪੂਰਨ ਸਹਿਜੋਗ ਦੇਣ ਦਾ ਪ੍ਰਣ ਵੀ ਦਿਵਾਇਆ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਸਬੰਧੀ ਪ੍ਰਸ਼ਾਸਨ ਤੇ ਪੁਲਿਸ ਵਿਭਾਗ ਨੂੰ ਸਹਿਯੋਗ ਦੇਣ।

Leave a Reply

Your email address will not be published. Required fields are marked *

Copyright © All rights reserved. | Newsphere by AF themes.