August 17, 2026

Justice News

ਅਵਾਮ ਦੀ ਆਵਾਜ਼

ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਂਸ ਦੀ ਅਗਵਾਈ ਵਿੱਚ ਨਸ਼ਾ ਮੁਕਤੀ ਯਾਤਰਾ ਆਰੰਭ

ਧਰਮਕੋਟ (ਮਨਪ੍ਰੀਤ ਸਿੰਘ /ਗੁਰਜੀਤ ਸੰਧੂ  )

  ਨਸ਼ਿਆਂ ਦਾ ਨਾਮੋ ਨਿਸ਼ਾਨ ਮਿਟਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਿਆਂ ਦਾ ਖਾਤਮਾ ਹੋ ਰਿਹਾ ਹੈ। ਹੁਣ ਨਸ਼ਾ ਮੁਕਤੀ ਯਾਤਰਾ ਜਿਹੜੀ ਕਿ ਪਿੰਡਾਂ ਤੇ ਵਾਰਡਾਂ ਦੀਆਂ ਡਿਫੈਂਸ ਕਮੇਟੀਆਂ ਦੀ ਅਗਵਾਈ ਵਿੱਚ ਚਲਾਈ ਜਾ ਰਹੀ ਹੈ ਤਹਿਤ ਹਰੇਕ ਪਿੰਡ ਤੇ ਵਾਰਡ ਵਿੱਚ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀ ਹਨ ਅਤੇ ਲੋਕਾਂ ਨੂੰ ਨਸ਼ਾ ਮੁਕਤੀ ਦਾ ਪ੍ਰਣ ਵੀ ਦਿਵਾਇਆ ਜਾ ਰਿਹਾ ਹੈ।

   ਅੱਜ ਪਿੰਡ ਮਹਿਣਾ, ਕਪੂਰੇ, ਤਤਾਰੀਏਵਾਲਾ ਵਿਖੇ ਵਿਧਾਇਕ ਧਰਮਕੋਟ ਸ੍ਰ. ਦਵਿੰਦਰਜੀਤ ਸਿੰਘ ਲਾਡੀ ਢੋਂਸ ਵੱਲੋਂ ਨਸ਼ਾ ਮੁਕਤੀ ਯਾਤਰਾ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਹਨਾਂ ਨਾਲ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਸ਼ਮੂਲੀਅਤ ਕੀਤੀ।

   ਉਹਨਾਂ ਦੱਸਿਆ ਕਿ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਕੀਤੇ ਜਾ ਰਹੇ ਸਖਤ ਫੈਸਲਿਆਂ ਸਦਕਾ ਹੁਣ ਪੰਜਾਬ ਦੀ ਧਰਤੀ ਨੂੰ ਨਸ਼ਿਆਂ ਦੇ ਬਹੁਤੇ ਵਪਾਰੀ ਛੱਡ ਕੇ ਚਲੇ ਗਏ ਹਨ ਅਤੇ ਨਸ਼ਿਆਂ ਦਾ ਸੇਵਨ ਕਰਨ ਵਾਲੇ ਨੌਜਵਾਨ ਵੀ ਸਵੈ ਇੱਛਾ ਨਾਲ ਨਸ਼ਿਆਂ ਦਾ ਤਿਆਗ ਕਰ ਰਹੇ ਹਨ। ਵਿਧਾਇਕ ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦਾ ਮੰਤਵ ਸਮੂਹ ਵਰਗਾਂ ਦੇ ਸਹਿਯੋਗ ਨਾਲ ਨਸ਼ਿਆਂ ਦਾ ਖਾਤਮਾ ਕਰਨਾ ਹੈ ਅਤੇ ਹਰੇਕ ਪਿੰਡ ਤੇ ਹਰੇਕ ਗਲੀ ਨੂੰ ਨਸ਼ਾ ਮੁਕਤ ਕਰਨਾ ਸਰਕਾਰ ਦੀ ਤਰਜੀਹ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਜਿਥੇ ਨਸ਼ਿਆਂ ਦੇ ਸੌਦਾਗਰਾਂ ਵਿਰੁੱਧ ਸਖਤ ਕਾਰਵਾਈ ਕਰਕੇ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਤੌਰ ਤੇ ਖਾਤਮਾ ਕਰ ਰਹੀ ਹੈ ਉੱਥੇ ਹੀ ਨਸ਼ਿਆਂ ਦੀ ਗ੍ਰਿਫਤ ਵਿੱਚ ਫਸੇ ਨੌਜਵਾਨਾਂ ਦਾ ਨਸ਼ਾ ਛੁਡਵਾ ਕੇ ਉਹਨਾਂ ਨੂੰ ਮੁੜ ਤੋਂ ਆਪਣੇ ਪੈਰਾਂ ਤੇ ਖੜੇ ਵੀ ਕਰ ਰਹੀ ਤਾਂ ਜੋ ਉਹ ਸਮਾਜ ਵਿੱਚ ਬਿਹਤਰ ਜਿੰਦਗੀ ਬਤੀਤ ਕਰ ਸਕਣ।

Leave a Reply

Your email address will not be published. Required fields are marked *

Copyright © All rights reserved. | Newsphere by AF themes.