ਰਣਜੀਤ ਸਿੰਘ ਮਸੌਣ
ਰਾਘਵ ਅਰੋੜਾ
ਅੰਮ੍ਰਿਤਸਰ ///////////ਡਾ. ਸ਼ੀਤਲ ਸਿੰਘ ਮ ਏ.ਸੀ.ਪੀ ਈਸਟ ਅੰਮ੍ਰਿਤਸਰ ਦੀ ਨਿਗਰਾਨੀ ਹੇਠ ਮੁੱਖ ਅਫ਼ਸਰ ਥਾਣਾ ਮਕਬੂਲਪੁਰਾ ਅੰਮ੍ਰਿਤਸਰ ਇੰਸਪੈਕਟਰ ਅਮਨਜੋਤ ਕੌਰ ਦੀ ਪੁਲਿਸ ਪਾਰਟੀ ਐਸ.ਆਈ ਅਸ਼ਵਨੀ ਕੁਮਾਰ ਸਮੇਤ ਸਾਥੀ ਕਰਮਚਾਰੀਆਂ ਵੱਲੋਂ 2 ਵਿਅਕਤੀਆਂ ਨੂੰ ਕਾਬੂ ਕਰਕੇ 262 ਗ੍ਰਾਮ ਹੈਰੋਇਨ ਬ੍ਰਾਮਦ ਕੀਤੀ ਹੈ।
ਪੁਲਿਸ ਪਾਰਟੀ ਵੱਲੋਂ ਗਸ਼ਤ ਦੌਰਾਨ ਮਿਲੀ ਪੁਖ਼ਤਾ ਸੂਚਨਾਂ ਤੇ ਅਧਾਰ ਤੇ ਮੁਲਜ਼ਮ ਸੰਨੀ ਸਿੰਘ ਉਰਫ਼ ਲਿਫ਼ਾਫ਼ਾ ਪੁੱਤਰ ਸੁਰਿੰਦਰ ਸਿੰਘ ਵਾਸੀ ਮਕਾਨ ਨੰਬਰ 309, ਗਲੀ ਨੰਬਰ 6, ਮਕਬੂਲਪੁਰਾ ਮਹਿਤਾ ਰੋਡ, ਅੰਮ੍ਰਿਤਸਰ ਨੂੰ ਵੱਲਾ ਦੇ ਖੇਤਰ ਤੋਂ ਕਾਬੂ ਕਰਕੇ ਇਸ ਪਾਸੋਂ 262 ਗ੍ਰਾਮ ਹੈਰੋਇਨ ਬ੍ਰਾਮਦ ਕੀਤੀ ਗਈ।
ਸ਼ੁਰੂਆਤੀ ਪੁੱਛਗਿੱਛ ਦੌਰਾਨ ਗ੍ਰਿਫ਼ਤਾਰ ਮੁਲਜ਼ਮ ਨੇ ਦੱਸਿਆ ਕਿ ਇਸਨੇ ਇਹ ਹੈਰੋਇਨ ਦੀਪੂ ਕੋਲੋ ਲਿਆਂਦੀ ਸੀ। ਜਿਸਤੇ ਦੀਪਕ ਕੁਮਾਰ ਉਰਫ਼ ਦੀਪੂ ਪੁੱਤਰ ਅਸ਼ਵਨੀ ਕੁਮਾਰ ਵਾਸੀ ਮਕਾਨ ਨੰਬਰ 893 ਨਿਊ ਜਵਾਹਰ ਨਗਰ, ਅੰਮ੍ਰਿਤਸ਼ਰ ਨੂੰ ਮੁਕੱਦਮੇਂ ਵਿੱਚ ਨਾਮਜ਼ਦ ਕਰਕੇ ਗ੍ਰਿਫ਼ਤਾਰ ਕੀਤਾ ਗਿਆ।
ਗ੍ਰਿਫ਼ਤਾਰ ਦੋਵਾਂ ਮੁਲਜ਼ਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਇਹਨਾਂ ਦੇ ਬੈਕਵਰਡ ਤੇ ਫਾਰਵਰਡ ਲਿੰਕਾ ਦੀ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾਵੇਗੀ।
Leave a Reply