ਨਸ਼ਾ ਮੁਕਤੀ ਯਾਤਰਾ ਅਧੀਨ ਝੰਡੇਵਾਲਾ ਗਰਬੀ, ਬਘੇਲੇਵਾਲਾ, ਸੱਦਾ ਸਿੰਘ ਵਾਲਾ ਦੇ ਲੋਕਾਂ ਨੂੰ ਨਸ਼ਿਆਂ ਪ੍ਰਤੀ ਕੀਤਾ ਜਾਗਰੂਕ

ਮੋਗਾ  ( ਮਨਪ੍ਰੀਤ ਸਿੰਘ/ ਗੁਰਜੀਤ ਸੰਧੂ  )

ਵਿਧਾਇਕ ਮੋਗਾ  ਡਾ ਅਮਨਦੀਪ ਕੌਰ ਅਰੋੜਾ  ਨੇ ਅੱਜ ਪਿੰਡ ਝੰਡੇਵਾਲਾ ਗਰਬੀ, ਬਘੇਲੇਵਾਲਾ, ਸੱਦਾ  ਸਿੰਘ ਵਾਲਾ ਦੇ ਨਿਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਸਾਂਝੇ ਅਤੇ ਠੋਸ ਯਤਨਾਂ ਦੇ ਨਾਲ ਨਸ਼ਿਆਂ ਦਾ ਜੜੋਂ ਸਫਾਇਆ ਕਰਨ ਲਈ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ਵਿੱਚ ਭਰਪੂਰ ਯੋਗਦਾਨ ਪਾਉਣ। ਇਸ ਮੌਕੇ ਉਨ੍ਹਾਂ ਨਾਲ ਮੇਅਰ ਨਗਰ ਨਿਗਮ ਮੋਗਾ ਸ੍ਰ ਬਲਜੀਤ ਸਿੰਘ ਚਾਨੀ ਅਤੇ ਹੋਰ ਵੀ ਮੋਹਤਬਰ ਵਿਅਕਤੀ ਹਾਜ਼ਰ ਸਨ।

ਵਿਧਾਇਕ ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਖ਼ਤਮ ਕਰਨ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਨੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵੀ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾਵਾਂ ਸਮੇਂ ਦੀ ਅਹਿਮ ਲੋੜ ਸਨ ਅਤੇ ਪੰਜਾਬ ਸਰਕਾਰ ਵੱਲੋਂ ਇਸ ਲੋੜ ਨੂੰ ਮਹਿਸੂਸ ਕਰਦਿਆਂ ਲੋਕਾਂ ਨੂੰ ਜ਼ਮੀਨੀ ਪੱਧਰ ਉੱਤੇ ਜਾਗਰੂਕ ਕਰਨ ਲਈ ਹਰ ਪਿੰਡ, ਕਸਬੇ ਤੇ ਸ਼ਹਿਰ ਵਿੱਚ ਨਸ਼ਿਆਂ ਦੇ ਮੁਕੰਮਲ ਖਾਤਮੇ ਦਾ ਸੁਨੇਹਾ ਪਹੁੰਚਾਇਆ ਜਾ ਰਿਹਾ ਹੈ।

ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਵਿਰੁੱਧ ਗੰਭੀਰ ਹੈ ਅਤੇ ਇਸ ਮੁਹਿੰਮ ਨੂੰ ਪੂਰੀ ਵਚਨਬੱਧਤਾ ਨਾਲ ਅੱਗੇ ਵਧਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖਤਮ ਕਰਨ ਲਈ ਸਾਂਝੇ ਉਪਰਾਲੇ ਜ਼ਰੂਰੀ ਹਨ ਅਤੇ ਜਨਤਕ ਭਾਗੀਦਾਰੀ ਇਸ ਦਿਸ਼ਾ ਵਿਚ ਮਹੱਤਵਪੂਰਨ ਭੂਮਿਕਾ ਨਿਭਾ ਸਕਦੀ ਹੈ।

ਇਸ ਮੌਕੇ ਉਨ੍ਹਾਂ ਪੰਚਾਇਤਾਂ, ਪੇਂਡੂ ਡਿਫੈਂਸ ਕਮੇਟੀਆਂ, ਯੂਥ ਕਲੱਬਾਂ ਦੇ ਨੁਮਾਇੰਦਿਆਂ ਨੂੰ ਨਸ਼ਿਆਂ ਦੀ ਦਲਦਲ ਵਿੱਚ ਫਸੇ ਲੋਕਾਂ ਦੇ ਇਲਾਜ ਤੇ ਪੁਨਰਵਾਸ ਲਈ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ।

ਇਸ ਉਪਰੰਤ ਵਿਧਾਇਕ ਨੇ ਲੋਕਾਂ ਨੂੰ ਆਪਣੇ ਪਿੰਡਾਂ ‘ਚ ਨਸ਼ਾ ਨਾ ਵਿਕਣ ਦੇਣ ਅਤੇ ਨਸ਼ਿਆਂ ਦੇ ਖਾਤਮੇ ਲਈ ਸਹਿਯੋਗ ਦੇਣ ਦੀ ਸਹੁੰ ਵੀ ਚੁਕਾਈ।

ਹੁਣ ਮਿਤੀ 26 ਮਈ ਨੂੰ ਵਾਰਡ ਨੰਬਰ 20, 48, 49 ਵਿੱਚ ਨਸ਼ਾ ਮੁਕਤੀ ਯਾਤਰਾ ਦੀ ਸ਼ੁਰੂਆਤ ਕੀਤੀ ਜਾਵੇਗੀ।

Leave a Reply

Your email address will not be published.


*


hi88 new88 789bet 777PUB Даркнет alibaba66 1xbet 1xbet plinko Tigrinho Interwin