August 17, 2026

Justice News

ਅਵਾਮ ਦੀ ਆਵਾਜ਼

ਹੜ੍ਹਾਂ ਦੀ ਰੋਕਥਾਮ ਤੇ ਬਚਾਅ ਕਾਰਜਾਂ ਲਈ ਪ੍ਰਬੰਧ 15 ਜੂਨ ਤੱਕ ਮੁਕੰਮਲ ਕਰਨ ਦੇ ਹੁਕਮ ਜਿਲ੍ਹਾ ਪੱਧਰੀ ਕੰਟਰੋਲ ਰੂਮ 01822-231990 ਸਥਾਪਿਤ

ਕਪੂਰਥਲਾ, ( ਪੱਤਰ ਪ੍ਰੇਰਕ )
ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀ ਅਮਿਤ ਕੁਮਾਰ ਪੰਚਾਲ ਨੇ ਹੜ੍ਹ ਰੋਕੂ ਪ੍ਰਬੰਧ 15 ਜੂਨ ਤੱਕ  ਹਰ ਹਾਲ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਅੱਜ ਇੱਥੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰਾਂ, ਐਸ.ਡੀ.ਐਮਜ਼, ਐਸ.ਡੀ.ਆਰ.ਐਫ ਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਐਸ.ਡੀ.ਐਮਜ਼ ਆਪੋ ਆਪਣੇ ਇਲਾਕਿਆਂ ਅੰਦਰ ਧੁੱਸੀ ਬੰਨ੍ਹ ਦਾ ਦੌਰਾ ਕਰਕੇ ਚੱਲ ਰਹੇ ਹੜ੍ਹ ਰੋਕੂ  ਕੰਮਾਂ ਦਾ ਲਗਾਤਾਰ ਜਾਇਜ਼ਾ ਲੈਣ। ਉਨ੍ਹਾਂ ਇਰੀਗੇਸ਼ਨ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਧੁੱਸੀ ਬੰਨ੍ਹ ’ਤੇ ਕਮਜ਼ੋਰ ਥਾਵਾਂ ਦੀ ਤਸਦੀਕ ਕਰਕੇ ਤੁਰੰਤ ਠੀਕ ਕੀਤਾ ਜਾਵੇ। ਇਸ ਤੋਂ ਇਲਾਵਾ ਲੋਕ ਨਿਰਮਾਣ ਵਿਭਾਗ ਤੇ ਨੈਸ਼ਨਲ ਹਾਈਵੇ ਅਥਾਰਟੀ ਨੂੰ ਮੁੱਖ ਸੜਕਾਂ ਹੇਠਾਂ ਪਾਣੀ ਦੀ ਨਿਕਾਸੀ ਲਈ ਪੁਲੀਆਂ ਦੀ ਸਾਫ ਸਫਾਈ ਯਕੀਨੀ ਬਣਾਉਣ ਲਈ ਕਿਹਾ ਗਿਆ।
ਸ੍ਰੀ ਪੰਚਾਲ ਨੇ ਕਿਹਾ ਕਿ ਡਰੇਨਜ਼ ਵਿਭਾਗ ਰੋਜ਼ਾਨਾ ਗੇਜ਼ ਤੇ ਬਾਰਿਸ਼ ਰਿਪੋਰਟ  ਸਾਂਝੀ ਕਰੇ ਅਤੇ ਹਰੇਕ ਉਪ ਮੰਡਲ ਦੇ ਪੱਧਰ ’ਤੇ ਕੰਟਰੋਲ ਰੂਮ ਬਣਾਇਆ ਜਾਵੇ।
ਉਨ੍ਹਾਂ ਸਿਹਤ ਵਿਭਾਗ ਨੂੰ ਕਿਸੇ ਵੀ ਅਣਸੁਖਾਵੇਂ ਹਾਲਤ  ਦੇ ਟਾਕਰੇ ਲਈ ਜ਼ਰੂਰੀ ਦਵਾਈਆਂ ਦੀ ਸਪਲਾਈ ਪੁਖਤਾ ਕਰਨ ਤੇ ਪਸ਼ੂ ਪਾਲਣ ਵਿਭਾਗ ਨੂੰ ਪਸ਼ੂਆਂ ਦੀ ਵੈਕਸੀਨੇਸ਼ਨ ਤੇ ਹਰੇ ਚਾਰੇ ਦਾ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ।
ਇਸ ਤੋਂ ਇਲਾਵਾ ਹਰੇਕ ਸਬ ਡਵੀਜ਼ਨ ਵਿਚ ਕਿਸ਼ਤੀਆਂ, ਮੋਟਰ ਬੋਟ ਤੇ ਗੋਤਾਖੋਰਾਂ ਦੀਆਂ  ਸੂਚੀਆਂ ਵੀ ਤਿਆਰ ਕਰਨ ਲਈ ਕਿਹਾ ਗਿਆ।
ਅਧਿਕਾਰੀਆਂ  ਦੱਸਿਆ ਕਿ ਹੜ੍ਹਾਂ ਸਬੰਧੀ ਜਿਲ੍ਹਾ ਪੱਧਰੀ ਕੰਟਰੋਲ ਰੂਮ ਸ਼ਥਾਪਿਤ ਕਰ ਦਿੱਤਾ ਗਿਆ ਹੈ
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਵਨੀਤ ਕੌਰ ਬੱਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਰਿੰਦਰਪਾਲ ਸਿੰਘ ਬਾਜਵਾ, ਸਮੂਹ ਐਸ.ਡੀ.ਐਮਜ਼ ਤੇ ਹੋਰ ਅਧਿਕਾਰੀ ਹਾਜ਼ਰ ਸਨ।

Leave a Reply

Your email address will not be published. Required fields are marked *

Copyright © All rights reserved. | Newsphere by AF themes.