ਖੁਖਰਾਣਾ, ਚੋਟੀਆਂ ਕਲਾਂ, ਦੌਲਤਪੁਰਾ ਨੀਵਾਂ ਵਿੱਚ ਨਸ਼ਾ ਮੁਕਤੀ ਯਾਤਰਾ ਤਹਿਤ ਕੀਤਾ ਜਾਗਰੂਕ 

ਮੋਗਾ  (ਮਨਪ੍ਰੀਤ ਸਿੰਘ /ਗੁਰਜੀਤ ਸੰਧੂ    )
ਨਸ਼ਾ ਮੁਕਤੀ ਯਾਤਰਾ ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਯੋਗਦਾਨ ਪਾ ਰਹੀ ਹੈ ਤੇ ਲੋਕ ਵੱਧ ਚੜ੍ਹ ਕੇ ਇਸ ਮੁਹਿੰਮ ਦਾ ਹਿੱਸਾ ਬਣ ਰਹੇ ਹਨ। ਇਹ ਸੂਬਾ ਸਰਕਾਰ ਦੀ ਇੱਕ ਅਜਿਹੀ ਪਹਿਲ ਕਦਮੀ ਹੈ, ਜਿਸ ਰਾਹੀਂ ਲੋਕਾਂ ਨਾਲ ਸਿੱਧਾ ਰਾਬਤਾ ਰੱਖਿਆ ਜਾ ਰਿਹਾ ਹੈ ਅਤੇ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕਰਨ ਵਿੱਚ ਵੱਡੇ ਪੱਧਰ ਉੱਤੇ ਮਦਦ ਮਿਲ ਰਹੀ ਹੈ।
ਇਹ ਪ੍ਰਗਟਾਵਾ ਵਿਧਾਇਕ ਮੋਗਾ ਡਾ ਅਮਨਦੀਪ ਕੌਰ ਅਰੋੜਾ ਨੇ ਖੁਖਰਾਣਾ, ਚੋਟੀਆਂ ਕਲਾਂ, ਦੌਲਤਪੁਰਾ ਨੀਵਾਂ ਵਿੱਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਮੁਕਤੀ ਯਾਤਰਾ ਨੂੰ ਸੰਬੋਧਨ ਕਰਦਿਆਂ ਕੀਤਾ।
ਉਹਨਾਂ ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਨੂੰ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ ਅਤੇ ਪਿੰਡ ਵਾਸੀਆਂ ਨੂੰ ਨਿਰੰਤਰ ਨਸ਼ੇ ਖਿਲਾਫ ਲੜੀ ਜਾ ਰਹੀ ਜੰਗ ਵਿੱਚ ਇੱਕਜੁੱਟ ਹੋ ਕੇ ਸਰਕਾਰ ਦਾ ਸਹਿਯੋਗ ਦੇਣ ਲਈ ਪ੍ਰੇਰਤ ਕੀਤਾ ਜਾਵੇ। ਉਹਨਾਂ ਨੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾਉਣ ਲਈ ਉਹਨਾਂ ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਲਿਆਂਦਾ ਜਾਵੇ।ਪੰਜਾਬ ਸਰਕਾਰ ਦੇ ਯਤਨਾਂ ਸਦਕਾ ਨਸ਼ਾ ਤਸਕਰ ਜਾਂ ਤਾਂ ਜੇਲ੍ਹਾਂ ਵਿੱਚ ਹਨ ਜਾਂ ਫਿਰ ਪੰਜਾਬ ਛੱਡ ਕੇ ਭੱਜ ਚੁੱਕੇ ਹਨ। ਹੁਣ ਇਹ ਮੁਹਿੰਮ ਜ਼ਮੀਨੀ ਪੱਧਰ ਭਾਵ ਪਿੰਡਾਂ ਅਤੇ ਵਾਰਡਾਂ ਵਿਚੋਂ ਚੱਲਣ ਲੱਗੀ ਹੈ, ਜਿਸ ਨੂੰ ਨਸ਼ਾ ਮੁਕਤੀ ਯਾਤਰਾ ਦਾ ਨਾਮ ਦਿੱਤਾ ਗਿਆ ਹੈ, ਜਿਸ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਉਹਨਾਂ ਨੇ ਸਮੂਹ ਹਾਜ਼ਰੀਨ ਨੂੰ ਨਸ਼ਾ ਮੁਕਤੀ ਮੁਹਿੰਮ ਵਿੱਚ ਆਪਣਾ ਪੂਰਨ ਸਹਿਜੋਗ ਦੇਣ ਦਾ ਪ੍ਰਣ ਵੀ ਦਿਵਾਇਆ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਸਬੰਧੀ ਪ੍ਰਸ਼ਾਸਨ ਤੇ ਪੁਲਿਸ ਵਿਭਾਗ ਨੂੰ ਸਹਿਯੋਗ ਦੇਣ।
  ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼ੇ ਦੀ ਲੱਤ ਤੋਂ ਦੂਰ ਕਰ ਕੇ ਆਪਣੇ ਪੈਰਾਂ ‘ਤੇ ਖੜ੍ਹਾ ਕਰਨ ਦੇ ਯਤਨ ਜੰਗੀ ਪੱਧਰ ਉੱਤੇ ਜਾਰੀ ਹਨ ਅਤੇ ਆਮ ਲੋਕਾਂ ਦਾ ਵੀ ਇਹ ਫਰਜ਼ ਬਣਦਾ ਹੈ ਕਿ ਉਹ ਸਰਕਾਰ ਦਾ ਪੂਰੀ ਤਨਦੇਹੀ ਨਾਲ ਸਾਥ ਦੇਣ ਤਾਂ ਕਿ ਨਸ਼ਾ ਮੁਕਤੀ ਮੁਹਿੰਮ ਪ੍ਰਭਾਵਸ਼ਾਲੀ ਨਤੀਜੇ ਨਿਕਲ ਕੇ ਆ ਸਕਣ।
                ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਨਸ਼ਿਆਂ ਵਿਰੁੱਧ ਲੜਾਈ ਵਿੱਚ ਜਾਣਕਾਰੀ ਦੇਣ ਵਾਲਿਆਂ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਂਦੀ ਹੈ ਅਤੇ ਪੁਲਿਸ ਵਲੋਂ ਵੀ ਨਿਰਪੱਖਤਾ ਨਾਲ ਕਾਰਵਾਈ ਅਮਲ ਵਿੱਚ ਲਿਆਂਦੀ ਜਾਂਦੀ ਹੈ।

Leave a Reply

Your email address will not be published.


*


hi88 new88 789bet 777PUB Даркнет alibaba66 1xbet 1xbet plinko Tigrinho Interwin