August 17, 2026

Justice News

ਅਵਾਮ ਦੀ ਆਵਾਜ਼

ਨਾਮਜ਼ਦਗੀਆਂ ਦੇ ਪੰਜਵੇਂ ਦਿਨ 3 ਨਾਮਜ਼ਦਗੀ ਪੱਤਰ ਦਾਖ਼ਲ : ਸਿਬਿਨ ਸੀ

ਚੰਡੀਗੜ੍ਹ,:(ਜਸਟਿਸ ਨਿਊਜ਼)
ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀਆਂ ਦੇ ਪੰਜਵੇਂ ਦਿਨ 3 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ।
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 64- ਲੁਧਿਆਣਾ ਪੱਛਮੀ ਸੀਟ ਲਈ ਅੱਜ ਆਮ ਆਦਮੀ ਪਾਰਟੀ ਤੋਂ ਉਮੀਦਵਾਰ ਸ੍ਰੀ ਸੰਜੀਵ ਅਰੋੜਾ ਅਤੇ ਸ੍ਰੀ ਕਾਵਿਆ ਅਰੋੜਾ (ਕਵਰਿੰਗ ਉਮੀਦਵਾਰ) ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਇੱਕ ਆਜ਼ਾਦ ਉਮੀਦਵਾਰ ਸ੍ਰੀ ਚੰਦਨ ਵੱਲੋਂ ਨਾਮਜ਼ਦਗੀ ਭਰੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਹੁਣ ਤੱਕ ਕੁੱਲ 8 ਨਾਮਜ਼ਦਗੀ ਪੱਤਰ ਦਾਖ਼ਲ ਹੋ ਚੁੱਕੇ ਹਨ।
ਜ਼ਿਕਰਯੋਗ ਹੈ ਕਿ ਭਲਕੇ 31 ਮਈ ਨੂੰ ਵੀ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾ ਸਕਦੇ ਹਨ, ਜਦਕਿ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 2 ਜੂਨ ਹੈ। ਉੱਥੇ ਹੀ ਨਾਮਜ਼ਦਗੀ ਪੱਤਰਾਂ ਦੀ ਪੜਤਾਲ 3 ਜੂਨ ਨੂੰ ਕੀਤੀ ਜਾਵੇਗੀ।

Leave a Reply

Your email address will not be published. Required fields are marked *

Copyright © All rights reserved. | Newsphere by AF themes.