August 17, 2026

Justice News

ਅਵਾਮ ਦੀ ਆਵਾਜ਼

ਪੁਲਿਸ ਨੇ 35.28 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਕੀਤਾ ਇੱਕ ਮੁਲਜਮ ਨੂੰ ਗ੍ਰਿਫਤਾਰ ! 

ਹੁਸ਼ਿਆਰਪੁਰ  ( ਤਰਸੇਮ ਦੀਵਾਨਾ )  ਸੰਦੀਪ ਕੁਮਾਰ ਮਲਿਕ ਆਈ.ਪੀ.ਐਸ. ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਤੇ ਮੁਕੇਸ਼ ਕੁਮਾਰ ਐਸ.ਪੀ ਇੰਨਵੈਸਟੀਗੇਸ਼ਨ ਹੁਸ਼ਿਆਰਪੁਰ ਅਤੇ  ਡੀ. ਐਸ. ਪੀ. ਸਬ-ਡਵੀਜ਼ਨ ਦਸੂਹਾ ਦੀਆ ਹਦਾਇਤਾਂ ਮੁਤਾਬਿਕ ਇੰਸਪੈਕਟਰ ਰਜਿੰਦਰ ਸਿੰਘ ਮਿਨਹਾਸ  ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਨਸ਼ਾ ਵੇਚਣ ਅਤੇ ਪੀਣ ਵਾਲਿਆ ਖਿਲਾਫ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆ ਵਿਰੁੱਧ” ਤਹਿਤ ਏ.ਐਸ.ਆਈ ਦਿਲਦਾਰ ਸਿੰਘ ਨੇ ਸਾਥੀ ਕਰਮਚਾਰੀਆ ਨਾਲ ਮੁਲਜਮ  ਗੁਰਪ੍ਰੀਤ ਸਿੰਘ ਉਰਫ ਲਾਲੀ ਪੁਤਰ ਗੁਰਬਖਸ ਰਾਜ ਨੂੰ ਕਾਬੂ ਕਰਕੇ ਉਸ ਪਾਸੋਂ 35.28 ਗ੍ਰਾਮ ਨਸ਼ੀਲਾ ਪਦਾਰਥ ਬ੍ਰਾਮਦ ਕਰਕੇ ਐਨ.ਡੀ.ਪੀ.ਐਸ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਜਿਸਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕਰਕੇ ਉਸ ਪਾਸੋ ਡੁਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ  ।

Leave a Reply

Your email address will not be published. Required fields are marked *

Copyright © All rights reserved. | Newsphere by AF themes.