ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਹਲਕੇ ਦੇ 2 ਸਕੂਲਾਂ ਵਿੱਚ 15.55 ਲੱਖ ਨਾਲ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਨਿਹਾਲ ਸਿੰਘ ਵਾਲਾ(ਪੱਤਰ ਪ੍ਰੇਰਕ   )
  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਵਿਧਾਇਕ ਨਿਹਾਲ ਸਿੰਘ ਵਾਲਾ ਸ੍ਰ ਮਨਜੀਤ ਸਿੰਘ ਬਿਲਾਸਪੁਰ ਨੇ ਹਲਕੇ ਦੇ 2 ਸਕੂਲਾਂ ਸਰਕਾਰੀ ਸੀਨੀਅਰ ਸੈਕੰਡਰੀ ਬਧਨੀ ਕਲਾਂ ਲੜਕੇ ਤੇ ਲੜਕੀਆਂ ਵਿੱਚ 15.55 ਲੱਖ ਨਾਲ ਹੋਏ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ।
            ਇਸ ਮੌਕੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਹਿਲੇ ਦਿਨ ਤੋਂ ਹੀ ਸਿੱਖਿਆ ਅਤੇ ਸਿਹਤ ਦੇ ਖੇਤਰਾਂ ਵਿੱਚ ਕ੍ਰਾਂਤੀਕਾਰੀ ਸੁਧਾਰ ਲਿਆਉਣ ਦੇ ਮਕਸਦ ਨਾਲ ਕੰਮ ਕੀਤਾ ਜਾ ਰਿਹਾ ਸੀ। ਉਨ੍ਹਾਂ ਕਿਹਾ ਕਿ ਇਨ੍ਹਾਂ ਕੰਮਾਂ ਸਦਕਾ ਹੀ ਹੁਣ ਸੂਬਾ ਸਰਕਾਰ ਵੱਲੋਂ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਕੇ ਚੰਗੀ ਸਿੱਖਿਆ ਲਈ ਲੋੜੀਂਦੀ ਹਰ ਸਹੂਲਤ ਦੀ ਉਪਲਬਧਤਾ ਯਕੀਨੀ ਬਣਾਈ ਗਈ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਲਈ ਹਰ ਵਿਸ਼ੇ ‘ਤੇ ਆਧਾਰਤ ਆਧੁਨਿਕ ਲੈਬਜ਼, ਖੁੱਲ੍ਹੇ ਹਵਾਦਾਰ ਕਮਰੇ, ਸੁਰੱਖਿਆ ਪੱਖੋਂ ਮਜ਼ਬੂਤ ਚਾਰ-ਦੀਵਾਰੀ ਸਮੇਤ ਹਰ ਸੁਵਿਧਾ ਉਪਲਬਧ ਹੈ।
            ਵਿਧਾਇਕ ਨੇ ਕਿਹਾ ਕਿ ਇਹ ਮਾਨ ਸਰਕਾਰ ਦੇ ਅਣਥੱਕ ਯਤਨਾਂ ਦਾ ਹੀ ਨਤੀਜਾ ਹੈ ਕਿ ਹੁਣ ਪੰਜਾਬ ਦੇ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਨੂੰ ਵੀ ਮਾਤ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਵਿੱਚ ਮਾਪਿਆਂ ਦਾ ਵਿਸ਼ਵਾਸ ਸਰਕਾਰੀ ਸਕੂਲ ‘ਤੇ ਵੱਧਣਾ ਸ਼ੁਰੂ ਹੋ ਗਿਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਗਿਣਤੀ ਵਿੱਚ ਹੋਰ ਵੀ ਵੱਡਾ ਵਾਧਾ ਹੋਵੇਗਾ।ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਰਕਾਰੀ ਸਕੂਲਾਂ ਨੂੰ ਅੱਖੋਂ ਪਰੋਖੇ ਕਰਕੇ ਪ੍ਰਾਈਵੇਟ ਸਕੂਲਾਂ ਨੂੰ ਲਾਭ ਪਹੁੰਚਾਇਆ ਜਦੋਂ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਰਕਾਰੀ ਸਕੂਲਾਂ ਦੇ ਵਿਕਾਸ ਨੂੰ ਤਰਜ਼ੀਹ ਦੇ ਕੇ ਸੂਬੇ ਦੇ ਸਿੱਖਿਆ ਮਾਡਲ ਨੂੰ ਨਮੂਨੇ ਦਾ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦਾ ਕੋਈ ਵੀ ਸਰਕਾਰੀ ਸਕੂਲ ਅਜਿਹਾ ਨਹੀਂ ਰਿਹਾ ਜਿਸ ਵਿੱਚ ਚਾਰ ਦੀਵਾਰੀ ਤੇ ਲੜਕੇ ਤੇ ਲੜਕੀਆਂ ਲਈ ਵੱਖਰੇ ਪਖਾਨੇ ਨਾ ਹੋਣ। ਉਨ੍ਹਾਂ ਕਿਹਾ ਕਿ ਇਹ ਬੁਨਿਆਦੀ ਸਹੂਲਤਾਂ ਹਰੇਕ ਸਕੂਲ ਲਈ ਬਹੁਤ ਜਰੂਰੀ ਹਨ ਪ੍ਰੰਤੂ ਅਫਸੋਸ ਪਿਛਲੀਆਂ ਸਰਕਾਰਾਂ ਹਮੇਸ਼ਾਂ ਆਪਣੀ ਜਿੰਮੇਵਾਰੀ ਤੋਂ ਭੱਜਦੀਆਂ ਰਹੀਆਂ।

Leave a Reply

Your email address will not be published.


*


HACK LINKS - TO BUY WRITE IN TELEGRAM - @TomasAnderson777 Hacked Links Hacked Links Hacked Links Hacked Links Hacked Links Hacked Links cryptocurrency exchange 100services https://www.vapeciga.com/affiliate/track-482917-link https://puffbarwholesale.com/affiliate/track-933738-link 1xbet 1xbet az 1xbet azerbaycan hi88 188bet 777PUB mega888 1xbet 1xbet plinko Tigrinho Interwin