August 17, 2026

Justice News

ਅਵਾਮ ਦੀ ਆਵਾਜ਼

ਆਨ ਲਾਈਨ ਐਨਆਰਆਈ ਮਿਲਣੀਆਂ ‘ਚ 600 ਤੋਂ ਵੱਧ ਮਸਲਿਆਂ ਦਾ ਕੀਤਾ ਜਾ ਚੁੱਕਾ ਹੈ ਹੱਲ- ਮੰਤਰੀ ਧਾਲੀਵਾਲ

ਰਣਜੀਤ ਸਿੰਘ ਮਸੌਣ
ਜੋਗਾ ਸਿੰਘ ਰਾਜਪੂਤ
ਅੰਮ੍ਰਿਤਸਰ, ////////////////ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਪੰਜਾਬ ਨਾਲ ਜੁੜੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸ਼ੁਰੂ ਕੀਤੀ ਗਈ ਆਨਲਾਈਨ ਮਿਲਣੀ ਵਿੱਚ ਹੁਣ ਤੱਕ 600 ਤੋਂ ਵੱਧ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਅੱਜ ਇਸੇ ਲੜੀ ਵਿੱਚ ਉਹਨਾਂ ਨੇ ਅੰਮ੍ਰਿਤਸਰ ਵਿੱਚ ਛੇਵੀਂ ਆਨਲਾਈਨ ਐਨਆਰਆਈ ਮਿਲਣੀ ਕੀਤੀ।
 ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਡੀ.ਆਈ.ਜੀ ਪ੍ਰਵਾਸੀ ਮਾਮਲੇ ਰਾਜਪਾਲ ਸਿੰਘ ਸੰਧੂ, ਆਈ.ਜੀ ਜਗਜੀਤ ਸਿੰਘ ਵਾਲੀਆ, ਜ਼ਿਲਾਂ ਮਾਲ ਅਫ਼ਸਰ ਨਵਕੀਰਤ ਸਿੰਘ ਤੇ ਹੋਰ ਅਧਿਕਾਰੀ ਹਾਜ਼ਰ ਸਨ।
ਅੱਜ ਦੀ ਮਿਲਣੀ ਬਾਰੇ ਬੋਲਦੇ ਮੰਤਰੀ ਧਾਲੀਵਾਲ ਨੇ ਦੱਸਿਆ ਕਿ ਅੱਜ ਦੁਨੀਆਂ ਭਰ ਵਿੱਚੋਂ 123 ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਸਾਨੂੰ ਵੱਖ-ਵੱਖ  ਮਾਧਿਆਮ ਜ਼ਰੀਏ ਮਿਲੀਆਂ ਹਨ। ਉਹਨਾਂ ਕਿਹਾ ਕਿ ਅਸੀਂ ਹਰ ਮਹੀਨੇ ਇਹ ਮਿਲਣੀ ਕਰਦੇ ਹਾਂ। ਜੂਨ ਮਹੀਨੇ ਦੀ ਮਿਲਣੀ ਤੋਂ ਪਹਿਲਾਂ-ਪਹਿਲਾਂ ਇਹਨਾਂ ਸਾਰੀਆਂ ਸ਼ਿਕਾਇਤਾਂ ਦਾ ਹੱਲ ਕਰ ਦਿੱਤਾ ਜਾਵੇਗਾ। ਉਹਨਾਂ ਦੱਸਿਆਂ ਕਿ ਇੰਨਾਂ ਛੇ ਮਹੀਨਿਆਂ ਵਿੱਚ ਸਾਡੇ ਕੋਲ 658 ਕੇਸ ਵੱਖ-ਵੱਖ ਦੇਸ਼ਾਂ ਤੋਂ ਆਏ ਸਨ, ਜਿਨਾਂ ਵਿੱਚੋਂ ਕੇਵਲ 51 ਕੇਸ ਅਦਾਲਤੀ ਮਾਮਲਿਆਂ ਕਾਰਨ ਬਕਾਇਆ ਰਹਿ ਗਏ ਹਨ, ਬਾਕੀ ਸਾਰੇ ਮਸਲਿਆਂ ਦਾ ਹੱਲ ਕੀਤਾ ਜਾ ਚੁੱਕਾ ਹੈ। ਉਹਨਾਂ ਪ੍ਰਵਾਸੀ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਜੋ ਵੀ ਮਸਲਾ ਹੋਵੇ, ਉਹ ਹਰ ਮਹੀਨੇ ਦੀ ਪ੍ਰਵਾਸੀ ਭਾਰਤੀ ਮਿਲਣੀ ਵਿੱਚ ਦਸ ਸੱਕਦੇ ਹਨ ਅਤੇ ਅਸੀਂ ਉਹਨਾਂ ਦਾ ਹੱਲ ਕਰਕੇ ਖੁਸ਼ੀ ਮਹਿਸੂਸ ਕਰਾਂਗੇ।

Leave a Reply

Your email address will not be published. Required fields are marked *

Copyright © All rights reserved. | Newsphere by AF themes.