August 17, 2026

Justice News

ਅਵਾਮ ਦੀ ਆਵਾਜ਼

ਨਸ਼ਾ ਮੁਕਤੀ ਯਾਤਰਾ ਤਹਿਤ ਚੱਲ ਰਹੀ ਜਨ ਜਾਗਰੂਕਤਾ ਮੁਹਿੰਮ ਦੇ ਸਾਰਥਕ ਨਤੀਜੇ ਆਉਣ ਲੱਗੇ-ਵਿਧਾਇਕ ਮਨਜੀਤ ਸਿੰਘ ਬਿਲਾਸਪੁਰ

ਮੋਗਾ(  ਮਨਪ੍ਰੀਤ ਸਿੰਘ/ ਗੁਰਜੀਤ ਸੰਧੂ  ) ਪੰਜਾਬ ਸਰਕਾਰ ਵੱਲੋਂ ਨਸ਼ਾ ਮੁਕਤੀ ਯਾਤਰਾ ਅਭਿਆਨ ਤਹਿਤ ਚਲਾਈ ਜਾ ਰਹੀ ਜਨ ਜਾਗਰੂਕਤਾ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਰੋਜ਼ਾਨਾ ਦੇ ਆਧਾਰ ‘ਤੇ ਪਿੰਡਾਂ ਵਿੱਚ ਚੱਲ ਰਹੀਆਂ ਸਭਾਵਾਂ ਦੌਰਾਨ ਵੱਡੀ ਗਿਣਤੀ ਵਿੱਚ ਲੋਕ ਸ਼ਾਮਿਲ ਹੋ ਰਹੇ ਹਨ। ਇਸੇ ਲੜੀ ਦੇ ਤਹਿਤ ਵਿਧਾਨ ਸਭਾ ਹਲਾਕ ਨਿਹਾਲ ਸਿੰਘ ਵਾਲਾ ਦੇ ਪਿੰਡਾਂ ਤੇ ਵਾਰਡਾਂ ਵਿੱਚ ਰੋਜ਼ ਇਹ ਸਮਾਗਮ ਚੱਲ ਰਹੇ ਹਨ ਅਤੇ ਅੱਜ ਵੀ ਵਿਧਾਇਕ ਸ੍ਰ. ਮਨਜੀਤ ਸਿੰਘ ਬਿਲਾਸਪੁਰ ਨੇ ਵਾਰਡਾਂ ਵਿੱਚ ਇਸ ਜਾਗਰੂਕਤਾ ਮੁਹਿੰਮ ਨੂੰ ਸਰਗਰਮੀ ਨਾਲ ਜਾਰੀ ਰੱਖਿਆ।

  ਅੱਜ ਵਾਰਡ ਨੰਬਰ 7, 8, 9, 10, 11, 12, 13 ਵਿਖੇ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਦੀ ਮੌਜੂਦਗੀ ਵਿੱਚ ਮਨਜੀਤ ਸਿੰਘ ਬਿਲਾਸਪੁਰ ਨੇ ਦੱਸਿਆ ਕਿ ਵਿਅਕਤੀਗਤ ਪੱਧਰ ਉੱਤੇ ਨਾਗਰਿਕ, ਨਸ਼ਾ ਤਸਕਰਾਂ ਬਾਰੇ ਫੀਡਬੈਕ ਦੇਣ ਲਈ ਸੰਪਰਕ ਕਰਨ ਲੱਗ ਪਏ ਹਨ। ਉਹਨਾਂ ਦੱਸਿਆ ਕਿ ਇਸ ਮੁਹਿੰਮ ਦਾ ਸਾਰਥਕ ਨਤੀਜਾ ਇਹ ਸਾਹਮਣੇ ਆਇਆ ਹੈ ਕਿ ਨਸ਼ਿਆਂ ਦੀ ਦਲਦਲ ਵਿੱਚ ਪਿਛਲੇ ਕਈ ਵਰਿਆਂ ਤੋਂ ਫਸ ਕੇ ਆਪਣੀ ਜ਼ਿੰਦਗੀ ਨੂੰ ਤਬਾਹ ਕਰ ਰਹੇ ਲੋਕ ਵੀ ਹੁਣ ਦ੍ਰਿੜ ਇਰਾਦੇ ਅਤੇ ਸਵੈ ਇੱਛਾ ਨਾਲ ਆਪਣਾ ਇਲਾਜ ਕਰਵਾਉਣ ਲਈ ਅੱਗੇ ਆਉਣ ਲੱਗ ਪਏ ਹਨ।  ਉਹਨਾਂ ਦੱਸਿਆ ਕਿ ਇਹ ਸਮਾਜ ਦੇ ਅਸਲ ਹੀਰੋ ਹਨ ਜਿਨਾਂ ਨੇ ਨਸ਼ਿਆਂ ਦਾ, ਆਪਣੇ ਮਨੋਬਲ ਅਤੇ ਹੋਰਨਾਂ ਦੀ ਹੌਸਲਾ ਅਫਜਾਈ ਸਦਕਾ ਤਿਆਗ ਕਰਕੇ ਇੱਕ ਮਿਸਾਲ ਕਾਇਮ ਕੀਤੀ ਹੈ ਜਿਨਾਂ ਤੋਂ ਸੇਧ ਲੈਣ ਦੀ ਲੋੜ ਹੈ। ਉਹਨਾਂ ਦੱਸਿਆ ਕਿ ਨਸ਼ਾ ਤਸਕਰਾਂ ਖਿਲਾਫ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਾਨੂੰਨੀ ਕਰਵਾਈ ਕੀਤੀ ਜਾ ਰਹੀ ਹੈ। ਨਸ਼ਾ ਪੀੜਤਾਂ ਦਾ ਸਹੀ ਇਲਾਜ ਕਰਕੇ ਉਹਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਕਰਨ ਲਈ ਸਾਰਥਕ ਯਤਨ ਕੀਤੇ ਜਾ ਰਹੇ ਹਨ। ਪਿੰਡ ਤੇ ਵਾਰਡ ਪੱਧਰ ਦੀਆਂ ਡਿਫੈਂਸ ਕਮੇਟੀਆਂ ਨਾਲ ਲੋਕ ਆਪ ਮੁਹਾਰੇ ਜੁੜਨ ਲੱਗੇ ਹਨ ।

Leave a Reply

Your email address will not be published. Required fields are marked *

Copyright © All rights reserved. | Newsphere by AF themes.