August 17, 2026

Justice News

ਅਵਾਮ ਦੀ ਆਵਾਜ਼

ਐਡਵੋਕੇਟ ਧਾਮੀ ਦੀ ਅਗਵਾਈ ‘ਚ ਸ਼੍ਰੋਮਣੀ ਕਮੇਟੀ ਵਫ਼ਦ ਨੇ ਬਾਬਾ ਹਰਨਾਮ ਸਿੰਘ ਨਾਲ ਕੀਤੀ ਮੁਲਾਕਾਤ

ਰਣਜੀਤ ਸਿੰਘ ਮਸੌਣ
ਜੋਗਾ ਸਿੰਘ ਰਾਜਪੂਤ
ਅੰਮ੍ਰਿਤਸਰ /////////ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਦਮਦਮੀ ਟਕਸਾਲ ਦੇ ਮੁੱਖੀ ਬਾਬਾ ਹਰਨਾਮ ਸਿੰਘ ਖਾਲਸਾ ਨਾਲ ਮੁਲਾਕਾਤ ਕੀਤੀ। ਦਮਦਮੀ ਟਕਸਾਲ ਦੇ ਹੈੱਡ ਕੁਆਰਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਹੋਈ ਇਸ ਮੁਲਾਕਾਤ ਦੌਰਾਨ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਸੁਰਜੀਤ ਸਿੰਘ ਭਿੱਟੇਵੱਡ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਰਣਜੀਤ ਸਿੰਘ ਕਾਹਲੋਂ, ਜੋਧ ਸਿੰਘ ਸਮਰਾ, ਬਲਜੀਤ ਸਿੰਘ ਜਲਾਲਉਸਮਾ, ਨਿੱਜ਼ੀ ਸਕੱਤਰ ਸ਼ਾਹਬਾਜ਼ ਸਿੰਘ, ਮੀਤ ਸਕੱਤਰ ਹਰਭਜਨ ਸਿੰਘ ਵਕਤਾ ਹਾਜ਼ਰ ਸਨ।
ਮੀਟਿੰਗ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ 6 ਜੂਨ ਨੂੰ ਮਨਾਏ ਜਾ ਰਹੇ ਘੱਲੂਘਾਰਾ ਦਿਵਸ ਦੇ ਸਮਾਗਮ ਸਬੰਧੀ ਚੰਗੇ ਮਹੌਲ ਵਿੱਚ ਗੱਲਬਾਤ ਹੋਈ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਮੌਜ਼ੂਦਾ ਸਥਿਤੀ ਦਾ ਸੁਖਾਵਾਂ ਹੱਲ ਨਿਕਲ ਆਵੇਗਾ।

Leave a Reply

Your email address will not be published. Required fields are marked *

Copyright © All rights reserved. | Newsphere by AF themes.