August 17, 2026

Justice News

ਅਵਾਮ ਦੀ ਆਵਾਜ਼

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਅਗਵਾਈ ਹੇਠ ਐਸ.ਐਸ.ਪੀ. ਦਫਤਰ ਮੋਗਾ ਵਿਖੇ ਲੱਗੇਗਾ ਖੁੱਲ੍ਹਾ ਦਰਬਾਰ

ਮੋਗਾ ( ਜਸਟਿਸ ਨਿਊਜ਼ )

 ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਚੇਅਰਪਰਸਨ ਸ਼੍ਰੀਮਤੀ ਰਾਜ ਲਾਲੀ ਗਿੱਲ ਦੀ ਅਗਵਾਈ ਹੇਠ ਮਿਤੀ 5 ਜੂਨ, 2025 ਦਿਨ ਵੀਰਵਾਰ ਨੂੰ ਸਵੇਰੇ 10:30 ਵਜੇ ਦਫਤਰ ਸੀਨੀਅਰ ਪੁਲਿਸ ਕਪਤਾਨ ਮੋਗਾ ਵਿਖੇ ਇੱਕ ਖੁੱਲ੍ਹਾ ਦਰਬਾਰ/ਲੋਕ ਅਦਾਲਤ ਲਗਾਈ ਜਾ ਰਹੀ ਹੈ। ਇਸ ਖੁੱਲ੍ਹੇ ਦਰਬਾਰ ਦਾ ਉਦੇਸ਼ ਮਹਿਲਾਵਾਂ ਨੂੰ ਆਪਣੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਨੂੰ ਸਿੱਧਾ ਕਮਿਸ਼ਨ ਅਤੇ ਪੁਲਿਸ ਅਧਿਕਾਰੀਆਂ ਦੇ ਸਾਹਮਣੇ ਰੱਖਣ ਲਈ ਇੱਕ ਸਿੱਧਾ ਅਤੇ ਸੁਗਮ ਮੰਚ ਉਪਲੱਬਧ ਕਰਵਾਉਣਾ ਹੈ। ਇਸ ਦੌਰਾਨ ਲਗਾਏ ਗਏ ਮਾਮਲਿਆਂ ਦਾ ਮੌਕੇ ਤੇ ਨਿਪਟਾਰਾ ਕਰਵਾਉਣ ਲਈ ਉਚ ਅਧਿਕਾਰੀ ਮੌਜੂਦ ਰਹਿਣਗੇ।

  ਇਸ ਬਾਰੇ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਮਹਿਲਾਵਾਂ ਦੇ ਹੱਕਾਂ ਦੀ ਰਾਖੀ ਕਰਨਾ ਅਤੇ ਉਹਨਾਂ ਦੀਆਂ ਗੁੰਝਲਦਾਰ ਸਮੱਸਿਆਵਾਂ ਦਾ ਤੁਰੰਤ ਹੱਲ ਕਰਵਾਉਣਾ ਕਮਿਸ਼ਨ ਦੀ ਪ੍ਰਾਥਮਿਕਤਾ ਹੈ। ਇਹ ਖੁੱਲ੍ਹਾ ਦਰਬਾਰ ਪੀੜਤ ਮਹਿਲਾਵਾਂ ਨੂੰ ਇਨਸਾਫ ਦਿਵਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੋਵੇਗਾ।     ਉਹਨਾਂ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਇਸ ਖੁੱਲ੍ਹੇ ਦਰਬਾਰ/ਲੋਕ ਅਦਾਲਤ ਵਿੱਚ ਹਿੱਸਾ ਲੈ ਕੇ ਆਪਣੀਆਂ ਸਮੱਸਿਆਵਾਂ ਸਿੱਧਾ ਕਮਿਸ਼ਨ ਅੱਗੇ ਰੱਖਣ ਦਾ ਲਾਹਾ ਲਿਆ ਜਾਵੇ।

Leave a Reply

Your email address will not be published. Required fields are marked *

Copyright © All rights reserved. | Newsphere by AF themes.