August 17, 2026

Justice News

ਅਵਾਮ ਦੀ ਆਵਾਜ਼

ਨਸ਼ਾ ਮੁਕਤੀ ਯਾਤਰਾ ਅਧੀਨ ਵਾਰਡ ਨੰਬਰ 34 ਦੇ ਵਾਸੀਆਂ ਨੂੰ ਕੀਤਾ ਜਾਗਰੂਕ

ਮੋਗਾ ( ਮਨਪ੍ਰੀਤ ਸਿੰਘ /ਗੁਰਜੀਤ ਸੰਧੂ )

  ਸੂਬੇ ਦੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਸੁਚੱਜੀ ਸੋਚ ਸਦਕਾ ਹੁਣ ਪੰਜਾਬ ਵਿੱਚੋਂ ਨਸ਼ਿਆਂ ਦਾ ਸਫਾਇਆ ਹੋ ਰਿਹਾ ਹੈ। ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਨਸ਼ਾ ਮੁਕਤੀ ਯਾਤਰਾ ਜਰੀਏ ਪਿੰਡਾਂ ਤੇ ਵਾਰਡਾਂ ਨੂੰ ਨਸ਼ਿਆਂ ਵਿਰੁੱਧ ਲੜਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਜਾਗਰੂਕਤਾ ਫੈਲਾਈ ਜਾ ਰਹੀ ਹੈ ਕਿ ਕਿਵੇਂ ਪਿੰਡ ਜਾਂ ਵਾਰਡ ਵਾਸੀ ਇਸ ਮੁਹਿੰਮ ਵਿੱਚ ਸਾਥ ਦੇ ਕੇ ਨਸ਼ਿਆਂ ਦਾ ਖਾਤਮਾ ਕਰਨ ਲਈ ਸਰਕਾਰ ਦਾ ਸਹਿਯੋਗ ਕਰ ਸਕਦੇ ਹਨ। ਇਸੇ ਪ੍ਰੋਗਰਾਮਾਂ ਦੀ ਲੜੀ ਵਿੱਚ ਅੱਜ ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ 34 ਵਾਰਡ ਵਿੱਚ ਨਸ਼ਾ ਮੁਕਤੀ ਯਾਤਰਾ ਦਾ ਆਯੋਜਨ ਕੀਤਾ ਗਿਆ।

           ਇਸ ਯਾਤਰਾ ਵਿੱਚ ਇੰਸਪੈਕਟਰ ਵਰੁਨ ਕੁਮਰਾ, ਸਰਪੰਚ ਦੀਪ ਦਾਰਾਪੁਰ ਕੋਆਰਡੀਨੇਟਰ, ਮਿਲਾਪ ਸਿੰਘ ਕੋਆਰਡੀਨੇਟਰ ਨੇ ਵਾਰਡ ਵਾਸੀਆਂ ਨੂੰ  ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ। ਇਸ ਮੁਹਿੰਮ ਨੂੰ ਸ਼ੁਰੂ ਕਰਨ ਦਾ ਮੁੱਖ ਮਕਸਦ ਸੂਬੇ ਦੇ ਹਰੇਕ ਘਰ ਤੱਕ ਪਹੁੰਚ ਬਣਾ ਕੇ ਸੂਬੇ ਚੋਂ  ਨਸ਼ਿਆਂ ਦੀ ਬੁਰਾਈ ਨੂੰ ਜੜ ਤੋਂ ਖ਼ਤਮ ਕਰਨਾ ਹੈ।
ਨਸ਼ਾ ਤਸਕਰਾਂ ਖਿਲਾਫ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਾਨੂੰਨੀ ਕਰਵਾਈ ਕੀਤੀ ਜਾ ਰਹੀ ਹੈ। ਨਸ਼ਾ ਪੀੜਤਾਂ ਦਾ ਸਹੀ ਇਲਾਜ ਕਰਕੇ ਉਹਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਕਰਨ ਲਈ ਸਾਰਥਕ ਯਤਨ ਕੀਤੇ ਜਾ ਰਹੇ ਹਨ। ਪਿੰਡ ਤੇ ਵਾਰਡ ਪੱਧਰ ਦੀਆਂ ਡਿਫੈਂਸ ਕਮੇਟੀਆਂ ਨਾਲ ਲੋਕ ਆਪ ਮੁਹਾਰੇ ਜੁੜਨ ਲੱਗੇ ਹਨ ਅਤੇ ਹੁਣ ਇਹ ਜੰਗ ਇਕੱਲੇ ਇਕੱਲੇ ਵਾਰਡ ਅਤੇ ਪਿੰਡ ਵਿਚੋਂ ਚੱਲਣ ਲੱਗੀ ਹੈ। ਜ਼ਮੀਨੀ ਪੱਧਰ ਤੇ ਇਹ ਮੁਹਿੰਮ ਪਹੁੰਚ ਚੁੱਕੀ ਹੈ । ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਕੀਤੇ ਜਾ ਰਹੇ ਸਖਤ ਫੈਸਲਿਆਂ ਸਦਕਾ ਹੁਣ ਪੰਜਾਬ ਦੀ ਧਰਤੀ ਨੂੰ ਨਸ਼ਿਆਂ ਦੇ ਬਹੁਤੇ ਵਪਾਰੀ ਛੱਡ ਕੇ ਚਲੇ ਗਏ ਹਨ ਅਤੇ ਨਸ਼ਿਆਂ ਦਾ ਸੇਵਨ ਕਰਨ ਵਾਲੇ ਨੌਜਵਾਨ ਵੀ ਸਵੈ ਇੱਛਾ ਨਾਲ ਨਸ਼ਿਆਂ ਦਾ ਤਿਆਗ ਕਰ ਰਹੇ ਹਨ।

             ਪੰਜਾਬ ਸਰਕਾਰ ਦੇ ਨਸ਼ਾ ਤਸਕਰਾਂ ਉੱਪਰ ਚੱਲੇ ਪੀਲੇ ਪੰਜੇ ਕਾਰਣ, ਹੁਣ ਕੋਈ ਵੀ ਵਿਅਕਤੀ ਨਸ਼ੇ ਦਾ ਸੌਦਾਗਰ ਬਣਨ ਤੋਂ ਪਹਿਲਾਂ ਸੌ ਵਾਰ ਸੋਚੇਗਾ।

Leave a Reply

Your email address will not be published. Required fields are marked *

Copyright © All rights reserved. | Newsphere by AF themes.