September 9, 2026

Justice News

ਅਵਾਮ ਦੀ ਆਵਾਜ਼

ਹਲਕਾ ਦੱਖਣੀ ਦੇ ਵਸਨੀਕਾਂ ਨੂੰ 24 ਘੰਟੇ ਨਿਰਵਿਘਨ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ – ਵਿਧਾਇਕ ਰਜਿੰਦਰਪਾਲ ਕੌਰ ਛੀਨਾ

ਲੁਧਿਆਣਾ  (  ਜਸਟਿਸ ਨਿਊਜ਼ ) ਵਿਧਾਨ ਸਭਾ ਹਲਕਾ ਲੁਧਿਆਣਾ ਦੇ ਵਸਨੀਕਾਂ ਨੂੰ ਸਾਫ-ਸੁੱਥਰੇ ਪੀਣ ਵਾਲੇ ਪਾਣੀ ਦੀ 24 ਘੰਟੇ ਨਿਰਵਿਘਨ ਸਪਲਾਈ ਯਕੀਨੀ ਬਣਾਈ ਜਾਵੇਗੀ।

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਨਵੇਂ ਪਾਈਪਲਾਈਨ ਪ੍ਰੋਜੈਕਟ ਦੇ ਰਸਮੀ ਉਦਘਾਟਨ ਕੀਤਾ।  ਵਿਧਾਇਕ  ਛੀਨਾ ਦੀ ਅਗਵਾਈ ਹੇਠ, ਵਿਸ਼ਵ ਬੈਂਕ ਦੀ ਸਹਾਇਤਾ ਨਾਲ ਨਹਿਰੀ ਪਾਣੀ ਤੋਂ ਪੀਣ ਵਾਲੇ ਪਾਣੀ ਦੀ ਸਪਲਾਈ ਦੇ ਪ੍ਰੋਜੈਕਟ ਤਹਿਤ ਈਸਟਮੈਨ ਚੌਂਕ ਤੋਂ ਕੰਗਣਵਾਲ ਤੱਕ ਇੱਕ ਨਵੀ ਪਾਈਪਲਾਈਨ ਵਿਛਾਈ ਜਾਵੇਗੀ।  ਇਸ ਯੋਜਨਾ ਰਾਹੀਂ, ਨਹਿਰੀ ਪਾਣੀ ਸਿੱਧਾ ਹਰ ਘਰ ਤੱਕ ਪਹੁੰਚੇਗਾ, ਜਿਸ ਨਾਲ ਸਾਫ਼, ਸਿਹਤਮੰਦ ਅਤੇ ਨਿਰੰਤਰ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ।

ਵਿਧਾਇਕ ਛੀਨਾ ਨੇ ਕਿਹਾ ਕਿ ਪੁਰਾਣੀਆਂ, ਟੁੱਟੀਆਂ ਪਾਈਪਾਂ ਨੂੰ ਮਜ਼ਬੂਤ, ਨਵੀਂ-ਤਕਨੀਕ ਵਾਲੀਆਂ ਲਾਈਨਾਂ ਨਾਲ ਬਦਲਿਆ ਜਾਵੇਗਾ ਜੋ ਪਾਣੀ ਦੀ ਬਰਬਾਦੀ ਨੂੰ ਰੋਕਣ ਵਿੱਚ ਸਹਾਇਕ ਸਿੱਧ ਹੋਵੇਗੀ। ਵਿਧਾਇਕ ਛੀਨਾ ਨੇ ਸਪੱਸ਼ਟ ਕੀਤਾ ਕਿ ਇਹ ਪ੍ਰੋਜੈਕਟ ਕਰੀਬ ਤਿੰਨ ਸਾਲਾਂ ਵਿੱਚ ਮੁਕੰਮਲ ਕਰ ਲਿਆ ਜਾਵੇਗਾ ਅਤੇ ਸ਼ਹਿਰ ਦੇ ਵਸਨੀਕਾਂ ਨੂੰ 10 ਘੰਟੇ ਦੀ ਬਜਾਏ 24 ਘੰਟੇ ਪਾਣੀ ਦੀ ਪੂਰਤੀ ਕੀਤੀ ਜਾਵੇਗੀ।

ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬਿਜਲੀ, ਪਾਣੀ, ਸਟਰੀਟ ਲਾਈਟਾਂ, ਸਿਹਤ, ਮਿਆਰੀ ਸਿੱਖਿਆ ਤੇ ਹੋਰ ਬੁਨਿਆਦੀ  ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

Leave a Reply

Your email address will not be published. Required fields are marked *

Copyright © All rights reserved. | Newsphere by AF themes.