ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਲੁਧਿਆਣਾ ਵੱਲੋਂ ‘ਰੁੱਖ ਲਗਾਓ’ ਮੁਹਿੰਮ ਦਾ ਆਗਾਜ਼ -ਮੁਹਿੰਮ ਤਹਿਤ 05 ਜੂਨ ਤੋਂ 05 ਜੁਲਾਈ ਤੱਕ 15 ਹਜ਼ਾਰ ਦੇ ਕਰੀਬ ਬੂਟੇ ਲਗਾਏ ਜਾਣਗੇ

ਲੁਧਿਆਣਾ  ( ਜਸਟਿਸ ਨਿਊਜ਼  ) ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਲੁਧਿਆਣਾ ਵੱਲੋਂ ਵਿਸ਼ਵ ਵਾਤਾਵਰਣ ਦਿਵਸ -2025 ਮੌਕੇ ਅੱਜ ਜ਼ਿਲ੍ਹਾ ਕਚਹਿਰੀਆਂ ਲੁਧਿਆਣਾ ਵਿਖੇ ‘ਰੁੱਖ ਲਗਾਓ’ ਮੁਹਿੰਮ ਦਾ ਆਗਾਜ਼ ਕੀਤਾ ਗਿਆ।

ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜਾਰੀ ਹਦਾਇਤਾਂ, ਮੈਡਮ ਹਰਪ੍ਰੀਤ ਕੌਰ ਰੰਧਾਵਾ ਮਾਨਯੋਗ ਸੈਸ਼ਨਜ਼ ਜੱਜ ਸਹਿਤ ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ  ਦੀ ਰਹਿਨੁੰਮਾਈ ਹੇਠ ਜ਼ਿਲ੍ਹਾ ਕਚਹਿਰੀਆਂ ਲੁਧਿਆਣਾ ਵਿਖੇ ਵਿਸ਼ਵ ਵਾਤਾਵਰਨ ਦਿਵਸ ਮੌਕੇ ਰੁੱਖ ਲਗਾਓ ਮੁਹਿੰਮ ਪੂਰਾ ਇੱਕ ਮਹੀਨਾ ਜਾਰੀ ਰਹੇਗੀ।

ਇਸ ਮੌਕੇ ਉਨ੍ਹਾਂ ਨਾਲ ਮੈਡਮ ਸਾਰੂ ਮਹਿਤਾ, ਮਾਨਯੋਗ ਐਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਸੰਦੀਪ ਸਿੰਘ ਬਾਜਵਾ ਮਾਨਯੋਗ ਐਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਜਸਪਿੰਦਰ ਸਿੰਘ, ਮਾਨਯੋਗ ਐਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀਮਤੀ ਡੇਜ਼ੀ ਬਾਂਗਰ, ਮਾਨਯੋਗ ਸਿਵਲ ਜੱਜ ਸੀਨੀਅਰ ਡਵੀਜ਼ਨ, ਸ੍ਰੀਮਤੀ ਸੁਮਿਤ ਸੱਭਰਵਾਲ, ਮਾਨਯੋਗ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ, ਸ੍ਰੀ ਵਿਪਿਨ ਸੱਗਰ, ਸਕੱਤਰ ਪ੍ਰਧਾਨ ਜ਼ਿਲ੍ਹਾ ਬਾਰ ਐਸੋਸ਼ੀਏਸ਼ਨ, ਸ੍ਰੀ ਹਿਮਾਂਸ਼ੂ ਵਾਲੀਆ, ਸਕੱਤਰ ਜ਼ਿਲ੍ਹਾ ਬਾਰ ਐਸੋਸ਼ੀਏਸ਼ਨ, ਸ੍ਰੀ ਰਾਜੇਸ਼ ਗੁਲਾਟੀ, ਜ਼ਿਲ੍ਹਾ ਜੰਗਲਾਤ ਅਫਸਰ, ਸ੍ਰੀ ਕਮਲਪ੍ਰੀਤ ਸਿੰਘ, ਰੇਂਜ ਅਫਸਰ ਮੌਜੂਦ ਸਨ।

ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ, ਮਾਨਯੋਗ ਸੈਸ਼ਨ ਜੱਜ ਵੱਲੋਂ ਇਸ ਮੌਕੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਇਸ ਮੁਹਿੰਮ ਤਹਿਤ 05 ਜੂਨ ਤੋਂ 05 ਜੁਲਾਈ, 2025 ਤੱਕ ਜ਼ਿਲ੍ਹਾ ਕਚਹਿਰੀਆਂ, ਪ੍ਰਬੰਧਕੀ ਕੰਪਲੈਕਸ, ਲੁਧਿਆਣਾ, ਸਮੂਹ ਸਬ-ਡਵੀਜ਼ਨਾਂ (ਜਗਰਾਓਂ, ਪਾਇਲ, ਸਮਰਾਲਾ, ਖੰਨਾ), ਸੈਂਟਰਲ ਜੇਲ੍ਹ, ਵੂਮੈਨ ਜੇਲ੍ਹ, ਬੋਰਸਟਲ ਜੇਲ੍ਹ, ਲੁਧਿਆਣਾ, ਵੱਖ ਵੱਖ ਪਿੰਡਾਂ ਅਤੇ ਸਕੂਲਾਂ ਆਦਿ ਵਿਖੇ ਵਣ ਵਿਭਾਗ ਲੁਧਿਆਣਾ ਦੇ ਸਹਿਯੋਗ ਨਾਲ 15000 ਦੇ ਕਰੀਬ ਬੂਟੇ ਲਗਾਏ ਜਾਣੇ ਹਨ।

ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਮੁਹਿੰਮ ਦੇ ਆਖਰੀ ਦਿਨ “ਇੱਕ ਜੱਜ – ਇੱਕ ਰੁੱਖ” ਪ੍ਰਾਜੈਕਟ ਚਲਾਇਆ ਜਾਵੇਗਾ, ਜਿਸ ਅਧੀਨ ਹਰੇਕ ਜੂਡੀਸ਼ੀਅਲ ਅਫਸਰ ਨੂੰ ਇੱਕ ਬੂਟਾ ਦਿੱਤਾ ਜਾਵੇਗਾ ਅਤੇ ਨਾਲ ਹੀ ਉਸ ਦੀ ਸਾਂਭ-ਸੰਭਾਲ ਦੀ ਜ਼ਿੰਮੇਵਾਰੀ ਵੀ ਸੌਂਪੀ ਜਾਵੇਗੀ।

ਇਸ ਤੋਂ ਇਲਾਵਾ ਏ.ਡੀ.ਆਰ. ਸੈਂਟਰ ਦੀ ਬਿਲਡਿੰਗ ਵਿਖੇ ਵਣ ਵਿਭਾਗ ਵੱਲੋਂ ਇੱਕ ਸਟਾਲ ਦਾ ਆਯੋਜਨ ਕੀਤਾ ਗਿਆ ਜਿਸ ਅਧੀਨ ਵਕੀਲ ਸਾਹਿਬਾਨਾਂ, ਕੇਸ ਝਗੜ ਰਹੀਆਂ ਪਾਰਟੀਆਂ ਆਦਿ ਨੂੰ ਬੂਟੇ ਵੰਡੇ ਗਏ ਅਤੇ ਨਾਲ ਹੀ ਉਨ੍ਹਾਂ ਨੂੰ ਬੂਟਿਆਂ ਦੇ ਫਾਇਦੇ ਦੱਸਦੇ ਹੋਏ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ।  ਇਸ ਮੌਕੇ ਮੁਫਤ ਕਾਨੂੰਨੀ ਸਹਾਇਤਾ ਸਕੀਮ, ਕੌਮੀ ਲੋਕ ਅਦਾਲਤ ਦੇ ਫਾਇਦਿਆਂ, ਟੋਲ ਫਰੀ ਨੰਬਰ 15100 ਨਾਲ ਸਬੰਧਤ ਪ੍ਰਚਾਰ ਸਮੱਗਰੀ ਵੀ ਵੰਡੀ।

Leave a Reply

Your email address will not be published.


*


hi88 new88 789bet 777PUB Даркнет alibaba66 1xbet 1xbet plinko Tigrinho Interwin