August 17, 2026

Justice News

ਅਵਾਮ ਦੀ ਆਵਾਜ਼

ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਬਹੁਤ ਹੀ ਸਿਆਣਪ ਅਤੇ ਸਹਿਨਸ਼ੀਲਤਾ ਨਾਲ ਸਾਰਾ ਟਕਰਾਅ ਰੋਕਿਆ- ਗਿਆਨੀ ਹਰਨਾਮ ਸਿੰਘ ਧੁੰਮਾਂ

Oplus_131072

ਰਣਜੀਤ ਸਿੰਘ ਮਸੌਣ
ਅੰਮ੍ਰਿਤਸਰ
ਘੱਲੂਘਾਰਾ ਦਿਵਸ ਮੌਕੇ ਦਮਦਮੀ ਟਕਸਾਲ ਦੇ ਮੁੱਖੀ ਗਿਆਨੀ ਹਰਨਾਮ ਸਿੰਘ ਧੁੰਮਾਂ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਬੇਨਤੀ ਕਰਦੇ ਹਨ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹਮੇਸ਼ਾ ਹੀ ਆਦਰ ਸਤਿਕਾਰ ਰਹਿਣਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਸ਼ਹੀਦੀ ਸਮਾਗਮ ਦੌਰਾਨ ਪੰਥ ਨੇ ਬਹੁਤ ਹੀ ਸ਼ਾਂਤੀ ਨਾਲ ਸ਼ਹੀਦਾਂ ਨੂੰ ਯਾਦ ਕੀਤਾ ਅਤੇ ਸਮਾਗਮ ਸੰਪੂਰਨ ਕੀਤਾ, ਇਸ ਲਈ ਉਹ ਸ੍ਰੀ ਗੁਰੂ ਰਾਮਦਾਸ ਜੀ ਦਾ ਸ਼ੁਕਰਾਨਾ ਕਰਦੇ ਹਨ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਬਹੁਤ ਹੀ ਸਿਆਣਪ ਅਤੇ ਸਹਿਨਸ਼ੀਲਤਾ ਨਾਲ ਸਾਰਾ ਟਕਰਾਅ ਰੋਕਿਆ, ਇਸ ਵਾਸਤੇ ਉਨ੍ਹਾਂ ਦਾ ਵਿਸ਼ੇਸ਼ ਧੰਨਵਾਦ ਹੈ ਕਿਉਂਕਿ ਸ਼ਹੀਦਾਂ ਦੀ ਯਾਦ ਵਿੱਚ ਪੰਥ ਵਿਚਾਲੇ ਕੋਈ ਟਕਰਾਅ ਨਾ ਹੋਵੇ ਇਸ ਨੂੰ ਉਨ੍ਹਾਂ ਵੱਲੋਂ ਰੋਕਿਆ ਗਿਆ, ਜਿਸ ਕਾਰਨ ਪੰਥ ਅਤੇ ਦੁਨੀਆ ਭਰ ਵਿਚ ਏਕਤਾ ਦਾ ਸੰਦੇਸ਼ ਮਿਲਿਆ ਹੈ।
ਹਰਨਾਮ ਸਿੰਘ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਬੈਠੇ ਕੇ ਸਮੁੱਚੇ ਪੰਥ ਨੇ ਜੂਨ 1984 ਸ਼ਹੀਦਾਂ ਨੂੰ ਯਾਦ ਕੀਤਾ ਹੈ। ਇਹ ਸਮਾਗਮ ਹਮੇਸ਼ਾ ਸਹਿਜ ਭਾਵਨ ਅਤੇ ਸਤਿਕਾਰ ਨਾਲ ਮਾਇਆ ਜਾਣਾ ਚਾਹੀਦਾ ਹੈ ਅਤੇ ਪੰਥ ਵਿਚ ਸ਼ਾਂਤੀ ਬਣਾਈ ਰੱਖਣੀ ਚਾਹੀਦੀ ਹੈ।

Leave a Reply

Your email address will not be published. Required fields are marked *

Copyright © All rights reserved. | Newsphere by AF themes.