August 17, 2026

Justice News

ਅਵਾਮ ਦੀ ਆਵਾਜ਼

ਦਸੂਹਾ ਪੁਲਿਸ ਵੱਲੋ ਐਨ.ਡੀ.ਪੀ.ਐਸ ਐਕਟ ਤਹਿਤ ਇੱਕ ਕਥਿਤ  ਦੋਸ਼ੀ ਗ੍ਰਿਫਤਾਰ !

ਹੁਸ਼ਿਆਰਪੁਰ / ਦਸੂਹਾ  ( ਤਰਸੇਮ ਦੀਵਾਨਾ )  ਸੰਦੀਪ ਕੁਮਾਰ ਮਲਿਕ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਤੇ ਮੁਕੇਸ਼ ਕੁਮਾਰ ਐਸ.ਪੀ ਇੰਨਵੈਸਟੀਗੇਸ਼ਨ  ਅਤੇ  ਡੀ. ਐਸ. ਪੀ. ਦਸੂਹਾ  ਦੀਆ ਹਦਾਇਤਾਂ ਮੁਤਾਬਿਕ ਇੰਸਪੈਕਟਰ ਰਜਿੰਦਰ ਸਿੰਘ ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਨਸ਼ਾ ਵੇਚਣ ਅਤੇ ਪੀਣ ਵਾਲਿਆ ਖਿਲਾਫ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆ ਵਿਰੁੱਧ” ਤਹਿਤ ਏ.ਐਸ.ਆਈ ਸਰਬਜੀਤ ਸਿੰਘ ਨੇ ਮੁਲਜਮ  ਹਿੰਮਤ ਸਿੰਘ ਉਰਫ  ਬੰਟੀ ਕਸ਼ਵ ਪੁੱਤਰ ਜੋਗਿੰਦਰ ਸਿੰਘ ਵਾਸੀ ਕਸਬਾ ਮੁਹੱਲਾ ਦਸੂਹਾ ਜਿਲਾ ਹੁਸ਼ਿਆਰਪੁਰ ਨੂੰ ਇੱਕ ਨੀਡਲ ਸਰਿੰਜ਼ ਨਾਲ ਨਸ਼ਾ ਕਰਦੇ ਕਾਬੂ ਕਰਕੇ ਐਨ.ਡੀ.ਪੀ.ਐਸ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ । ਉਹਨਾਂ ਦੱਸਿਆ ਕਿ ਉਕਤ ਵਿਅਕਤੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਉਸ ਪਾਸੋ ਡੁਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਅਤੇ ਉਕਤ ਵਿਅਕਤੀ ਨੂੰ  ਨਸ਼ਾ ਛੁਡਾਓ ਕੇਂਦਰ ਸਿਵਲ ਹਸਪਤਾਲ ਦਸੂਹਾ ਵਿਖ਼ੇ  ਦਾਖਲ ਕਰਵਾਇਆ ਜਾਵੇਗਾ।
ਫੋਟੋ ਅਜਮੇਰ ਦੀਵਾਨਾ

Leave a Reply

Your email address will not be published. Required fields are marked *

Copyright © All rights reserved. | Newsphere by AF themes.