August 17, 2026

Justice News

ਅਵਾਮ ਦੀ ਆਵਾਜ਼

ਲੁਧਿਆਣਾ ਪੱਛਮੀ ਜ਼ਿਮਨੀ ਚੋਣ ਖਰਚ ਨਿਗਰਾਨ ਦੀ ਨਿਗਰਾਨੀ ਹੇਠ ਉਮੀਦਵਾਰਾਂ ਦੇ ਖਾਤਿਆਂ ਦਾ ਕੀਤਾ ਗਿਆ ਪਹਿਲਾ ਨਿਰੀਖਣ

ਲੁਧਿਆਣਾ  ( ਜਸਟਿਸ ਨਿਊਜ਼)
ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲੜ ਰਹੇ 14 ਉਮੀਦਵਾਰਾਂ ਦੇ ਖਾਤਿਆਂ ਦਾ ਪਹਿਲਾ ਨਿਰੀਖਣ ਸੋਮਵਾਰ ਨੂੰ ਖਰਚ ਨਿਗਰਾਨ ਇੰਦਾਨਾ ਅਸ਼ੋਕ ਕੁਮਾਰ ਆਈ.ਆਰ.ਐਸ ਦੀ ਨਿਗਰਾਨੀ ਹੇਠ ਕੀਤਾ ਗਿਆ।
ਇਸ ਮੌਕੇ ਏ.ਡੀ.ਸੀ (ਪੇਂਡੂ ਵਿਕਾਸ) ਅਮਰਜੀਤ ਬੈਂਸ ਅਤੇ ਖਰਚ ਨਿਗਰਾਨ ਕਮੇਟੀ ਦੇ ਮੈਂਬਰ ਵੀ ਮੌਜੂਦ ਸਨ।
ਪਹਿਲੇ ਨਿਰੀਖਣ ਦੌਰਾਨ ਦੋ ਉਮੀਦਵਾਰ ਗੈਰਹਾਜ਼ਰ ਸਨ।
ਖਰਚ ਨਿਗਰਾਨ ਨੇ ਬਚਤ ਭਵਨ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਬਾਕੀ 12 ਚੋਣ ਲੜ ਰਹੇ ਉਮੀਦਵਾਰਾਂ ਦੇ ਸ਼ੈਡੋ ਰਜਿਸਟਰਾਂ ਦੀ ਉਨ੍ਹਾਂ ਦੇ ਰਜਿਸਟਰਾਂ ਨਾਲ ਕਰਾਸ ਚੈਕਿੰਗ ਕੀਤੀ।
14 ਚੋਣ ਲੜ ਰਹੇ ਉਮੀਦਵਾਰਾਂ ਦੁਆਰਾ ਰੱਖੇ ਗਏ ਰਜਿਸਟਰਾਂ ਨਾਲ ਸ਼ੈਡੋ ਰਜਿਸਟਰਾਂ ਦਾ ਦੂਜਾ ਅਤੇ ਤੀਜਾ ਨਿਰੀਖਣ 13 ਅਤੇ 17 ਜੂਨ ਨੂੰ ਬਚਤ ਭਵਨ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤਾ ਜਾਵੇਗਾ।

Leave a Reply

Your email address will not be published. Required fields are marked *

Copyright © All rights reserved. | Newsphere by AF themes.