August 29, 2026

Justice News

ਅਵਾਮ ਦੀ ਆਵਾਜ਼

ਪੂਸਾ-44 ਅਤੇ ਹਾਈਬ੍ਰਿਡ ਕਿਸਮਾਂ ਦੀ ਲਵਾਈ ਨਾ ਕੀਤੀ ਜਾਵੇ-ਮੁੱਖ ਖੇਤੀਬਾੜੀ ਅਫਸਰ

ਮੋਗਾ ( ਮਨਪ੍ਰੀਤ ਸਿੰਘ /ਗੁਰਜੀਤ ਸੰਧੂ )

ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਕ ਜ਼ਿਲ੍ਹਾ ਮੋਗਾ ਵਿਚ ਇਸ ਸਾਲ ਝੋਨੇ ਦੀ ਲਵਾਈ 9 ਜੂਨ ਤੋਂ ਸ਼ੁਰੂ ਹੋ ਚੁੱਕੀ ਹੈ ਡਾਗੁਰਪ੍ਰੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਮੋਗਾ ਨੇ ਦੱਸਿਆ ਕਿ ਇਸ ਸਾਲ ਪੰਜਾਬ ਸਰਕਾਰ ਵੱਲੋਂ ਪੰਜਾਬ ਵਿਚ ਝੋਨੇ ਦੀਆਂ ਹਾਈਬ੍ਰਿਡ ਕਿਸਮਾਂ ਅਤੇ ਪੂਸਾ-44 ਦੀ ਵਿਕਰੀ ਅਤੇ ਬਿਜਾਈ/ਲਵਾਈ ਤੇ ਪੂਰਨ ਪਾਬੰਦੀ ਲਗਾਈ ਹੈ ਕਿਉਂਕਿ ਇਹ ਕਿਸਮਾਂ ਸਰਕਾਰੀ ਮਾਪਦੰਡਾਂ ਨੂੰ ਪੂਰਾ ਨਹੀਂ ਕਰਦੀਆਂਜਿਸ ਕਾਰਨ ਇਨ੍ਹਾਂ ਦੇ ਮੰਡੀਕਰਨ ਦੀ ਸਮੱਸਿਆ ਆਉਂਦੀ ਹੈ

          ਉਹਨਾਂ ਕਿਹਾ ਕਿ ਜਿੱਥੇ ਹਾਈਬ੍ਰਿਡ ਕਿਸਮਾਂ ਦਾ ਬੀਜ ਬਹੁਤ ਮਹਿੰਗੇ ਭਾਅ ਮਿਲਦਾ ਹੈਉੱਥੇ ਇਸ ਵਿਚ ਟੋਟੇ ਦੀ ਸਮੱਸਿਆ ਬਹੁਤ ਜ਼ਿਆਦਾ ਆਉਂਦੀ ਹੈ ਪੂਸਾ-44 ਕਿਸਮ ਪੱਕਣ ਵਿਚ ਬਹੁਤ ਜ਼ਿਆਦਾ ਸਮਾਂ ਲੈਂਦੀ ਹੈ ਜਿਸ ਨਾਲ ਪਾਣੀ ਦੀ ਖਪਤ ਵੀ ਬਹੁਤ ਜ਼ਿਆਦਾ ਹੁੰਦੀ ਹੈ  ਇਸ ਤੋਂ ਇਲਾਵਾ ਇਨ੍ਹਾਂ ਕਿਸਮਾਂ ਦੀ ਪਰਾਲੀ ਵੀ ਜ਼ਿਆਦਾ ਹੁੰਦੀ ਹੈ ਅਤੇ ਪਰਾਲੀ ਨੂੰ ਅੱਗ ਲਾਉਣ ਵਾਲੀਆਂ ਘਟਨਾਵਾਂ ਵਿਚ ਵਾਧਾ ਹੁੰਦਾ ਹੈ ਇਸ ਲਈ ਕਿਸਾਨਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਨ੍ਹਾਂ ਕਿਸਮਾਂ ਦੀ ਲਵਾਈ ਨਾ ਕੀਤੀ ਜਾਵੇ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫਾਰਸ਼ ਕੀਤੀਆਂ ਪੀ.ਆਰ ਕਿਸਮਾਂ ਹੀ ਲਗਾਈਆਂ ਜਾਣ

          ਮੁੱਖ ਖੇਤੀਬਾੜੀ ਅਫਸਰਮੋਗਾ ਨੇ ਦੱਸਿਆ ਕਿ ਕਿਸਾਨ  ਝੋਨੇ ਦੀ ਸਿੱਧੀ ਬਿਜਾਈ ਵਾਲੀ ਤਕਨੀਕ ਦੀ ਵਰਤੋਂ ਵੀ ਕਰ ਸਕਦੇ ਹਨ ਸਿੱਧੀ ਬਿਜਾਈ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਵਜੋਂ ਦਿੱਤੇ ਜਾਣਗੇ ਕਿਸਾਨ ਇਸ ਸਬੰਧੀ ਐਗਰੀ ਮਸ਼ੀਨਰੀ ਪੋਰਟਲ ਤੇ ਰਜਿਸਟਰੇਸ਼ਨ ਕਰ ਸਕਦੇ ਹਨ ਜਾਂ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰ ਸਕਦੇ ਹਨ

Leave a Reply

Your email address will not be published. Required fields are marked *

Copyright © All rights reserved. | Newsphere by AF themes.