August 17, 2026

Justice News

ਅਵਾਮ ਦੀ ਆਵਾਜ਼

ਕੈਬਨਿਟ ਮੰਤਰੀ ਈ.ਟੀ.ਓ ਨੇ ਅੰਮ੍ਰਿਤਸਰ ਤੋਂ ਮਹਿਤਾ ਰੂਟ ਦੀ ਲੰਬੇ ਅਰਸੇ ਤੋਂ ਬੰਦ ਪਈ ਬੱਸ ਸੇਵਾ ਨੂੰ ਕੀਤਾ ਸ਼ੁਰੂ

ਰਣਜੀਤ ਸਿੰਘ ਮਸੌਣ
ਜੋਗਾ ਸਿੰਘ ਰਾਜਪੂਤ
ਅੰਮ੍ਰਿਤਸਰ,//////////ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਪੰਜਾਬ ਰਾਜ ਵਿੱਚ ਲੋਕ ਭਲਾਈ ਅਤੇ ਲੋਕ ਸਹੂਲਤਾਂ ਦੇਣ ਲਈ ਹਮੇਸ਼ਾਂ ਹੀ ਵਚਨਬੱਧ ਤੇ ਯਤਨਸ਼ੀਲ ਰਹਿੰਦੀ ਹੈ ਅਤੇ ਇਸੇ ਹੀ ਲੜੀ ਤਹਿਤ ਲੋਕ ਸਹੂਲਤਾਂ ਵਿੱਚ ਇੱਕ ਕਦਮ ਹੋਰ ਵਧਾ ਕੇ ਅੰਮ੍ਰਿਤਸਰ ਤੋਂ ਮਹਿਤਾ ਰੂਟ ਦੀ ਪਿਛਲੇ ਲੰਬੇ ਸਮੇਂ ਤੋਂ ਬੰਦ ਪਈ ਬੱਸ ਸੇਵਾ ਨੂੰ ਮੁੜ ਸ਼ੁਰੂ ਕੀਤਾ ਹੈ, ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ ਮਿਲੇਗੀ।
  ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਨੇ ਝੰਡੀ ਦੇ ਕੇ ਮੁੜ ਅੰਮ੍ਰਿਤਸਰ ਤੋਂ ਮਹਿਤਾ ਰੂਟ ਦੀ ਬੱਸ ਸੇਵਾ ਨੂੰ ਸ਼ੁਰੂ ਕਰਨ ਉਪਰੰਤ ਕੀਤਾ। ਉਨ੍ਹਾਂ ਦੱਸਿਆ ਕਿ ਬੱਸ ਸੇਵਾ ਡਰਾਈਵਰਾਂ ਦੀ ਘਾਟ ਕਰਕੇ ਪਿਛਲੇ ਲੰਬੇ ਸਮੇਂ ਤੋਂ ਬੰਦ ਸੀ, ਜੋ ਸਰਕਾਰ ਵੱਲੋਂ ਨਵੀਂ ਭਰਤੀ ਕਰਨ ਨਾਲ ਮੁੜ ਇਸ ਪਬਲਿਕ ਟਰਾਂਸਪੋਰਟ ਨੂੰ ਸ਼ੁਰੂ ਕੀਤਾ ਹੈ, ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ ਮਿਲੇਗੀ। ਉਨ੍ਹਾਂ ਦੱਸਿਆ ਕਿ ਇਸ ਬੱਸ ਸੇਵਾ ਦੇ ਚਾਲੂ ਹੋਣ ਨਾਲ ਦਬੁਰਜੀ, ਮਾਨਾਂਵਾਲਾ, ਜੰਡਿਆਲਾ, ਮੱਲੀਆਂ, ਟਾਂਗਰਾ, ਚੌਹਾਨ, ਖਿਲਚੀਆਂ, ਬਾਣੀਆਂ, ਧੂਲਕਾ, ਬੇਰੀ ਡੇਹਰੀਵਾਲ, ਕਾਲੇਕੇ, ਜਸਪਾਲ, ਸਿੰਘਪੁਰਾ, ਕੋਟ ਹਯਾਤ, ਸੈਦਪੁਰ, ਮਹਿਸਮਪੁਰ, ਜਲਾਲਉਸਮਾਂ, ਨਾਥ ਦੀ ਖੂਹੀ, ਭਦੇਹ, ਉਦੋਨੰਗਲ ਦੇ ਵਸਨੀਕਾਂ, ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਨੂੰ ਕਾਫ਼ੀ ਸਹੂਲਤ ਮਿਲੇਗੀ।
  ਕੈਬਨਿਟ ਮੰਤਰੀ ਈ.ਟੀ.ਓ ਨੇ ਦੱਸਿਆ ਕਿ ਇਹ ਬੱਸ ਮਹਿਤਾ ਤੋਂ ਰੋਜ਼ਾਨਾ ਸਵੇਰੇ 6:30 ਵਜੇ ਚੱਲ ਕੇ ਸਵੇਰੇ 8:30 ਵਜੇ ਤੱਕ ਅੰਮ੍ਰਿਤਸਰ ਪੁੱਜੇਗੀ ਅਤੇ ਇਸੇ ਤਰ੍ਹਾ ਸ਼ਾਮ 15:30 ਵਜੇ ਚੱਲ ਕੇ 17:30 ਵਜੇ ਮਹਿਤਾ ਵਿਖੇ ਰੋਜ਼ਾਨਾ ਬੰਦ ਹੋਵੇਗੀ।
  ਮੰਤਰੀ ਈ.ਟੀ.ਓ ਨੇ ਦੱਸਿਆ ਕਿ ਖਾਸ ਤੌਰ ਤੇ ਅਧਾਰ ਕਾਰਡ ਦੀ ਸਹੂਲਤ ਵਾਲੀਆਂ ਮਹਿਲਾਵਾਂ ਨੂੰ ਮੁਫ਼ਤ ਸਫ਼ਰ ਦਾ ਵਧੇਰੇ ਲਾਭ ਪ੍ਰਾਪਤ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਵੱਲੋਂ ਲੰਬੇ ਅਤੇ ਲੋਕਲ ਰੂਟਾਂ ਤੇ ਸਰਕਾਰੀ ਬੱਸ ਸੇਵਾ ਪਹੁੰਚਾਉਣ ਲਈ ਯਤਨਸ਼ੀਲ ਹੈ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਆਮ ਲੋਕਾਂ ਦੇ ਹਿੱਤਾਂ ਨੂੰ ਪਹਿਲ ਦੇਈਏ ਤਾਂ ਜੋ ਇਨ੍ਹਾਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਲ ਪੇਸ਼ ਨਾ ਆਵੇ।
  ਇਸ ਮੌਕੇ ਪੰਜਾਬ ਰੋਡਵੇਜ ਅੰਮ੍ਰਿਤਸਰ-1 ਡਿਪੂ ਜਨਰਲ ਮੈਨੇਜਰ ਪਰਮਜੀਤ ਸਿੰਘ ਸੰਧੂ, ਪੰਜਾਬ ਰੋਡਵੇਜ ਅੰਮ੍ਰਿਤਸਰ-2 ਡਿਪੂ ਜਨਰਲ ਮੈਨੇਜਰ ਹਰਬਰਿੰਦਰ ਸਿੰਘ ਗਿੱਲ, ਇੰਸਪੈਕਟਰ ਮਨਿੰਦਰ ਸਿੰਘ, ਇੰਸਪੈਕਟਰ ਰਵਿੰਦਰ ਸਿੰਘ ਤੋਂ ਇਲਾਵਾ ਟਰਾਂਸਪੋਰਟ ਵਿਭਾਗ ਦੇ ਹੋਰ ਕਰਮਚਾਰੀ ਵੀ ਹਾਜ਼ਰ ਸਨ।

Leave a Reply

Your email address will not be published. Required fields are marked *

Copyright © All rights reserved. | Newsphere by AF themes.