August 17, 2026

Justice News

ਅਵਾਮ ਦੀ ਆਵਾਜ਼

ਦਮਦਮੀ ਟਕਸਾਲ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਹਵਾਈ ਹਾਦਸੇ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।

ਅੰਮ੍ਰਿਤਸਰ (  ਪੱਤਰ ਪ੍ਰੇਰਕ  ) ਦਮਦਮੀ ਟਕਸਾਲ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਗੁਜਰਾਤ ਦੇ ਅਹਿਮਦਾਬਾਦ ਤੋਂ ਲੰਡਨ ਜਾ ਰਹੀ ਏਅਰ ਇੰਡੀਆ ਦੀ ਉਡਾਣ AI 171 ਦੇ ਅਹਿਮਦਾਬਾਦ ਵਿਖੇ ਹੋਏ ਹਵਾਈ ਹਾਦਸੇ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਹਾਦਸਾ ਦਿਲ ਨੂੰ ਗਹਿਰਾ ਸਦਮਾ ਦੇਣ ਵਾਲਾ ਹੈ, ਸਾਡੀਆਂ ਭਾਵਨਾਵਾਂ ਪੀੜਤਾਂ ਦੇ ਪਰਿਵਾਰਾਂ ਅਤੇ ਅਜ਼ੀਜ਼ਾਂ ਨਾਲ ਹਨ।

ਉਨ੍ਹਾਂ ਨੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਦੇ ਪੰਜਾਬ ਅਤੇ ਚੰਡੀਗੜ੍ਹ ਮਾਮਲਿਆਂ ਦੇ ਇੰਚਾਰਜ ਸ੍ਰੀ ਵਿਜੇ ਰੂਪਾਨੀ ਸਮੇਤ ਇਸ ਦੁਖਦਾਈ ਹਾਦਸੇ ਵਿੱਚ ਆਪਣੀਆਂ ਕੀਮਤੀ ਜਾਨਾਂ ਗੁਆਉਣ ਵਾਲੇ ਸਾਰੇ ਯਾਤਰੀਆਂ ਅਤੇ ਹਾਦਸੇ ਦੀ ਲਪੇਟ ’ਚ ਆਏ ਸਥਾਨਕ ਮੈਡੀਕਲ ਕਾਲਜ ਦੇ ਡਾਕਟਰਾਂ ਦੇ ਰਿਹਾਇਸ਼ੀ ਅਤੇ ਹੋਸਟਲ ਇਮਾਰਤ ਵਿੱਚ ਮੌਜੂਦ ਲੋਕਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ। ਉਨਾਂ ਹਾਦਸੇ ਦਾ ਸ਼ਿਕਾਰ ਹੋਣ ਵਾਲੇ ਜ਼ਖਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ ਅਤੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਇਸ ਘਟਨਾ ਵਿੱਚ ਆਪਣੀਆਂ ਜਾਨਾਂ ਗੁਆਉਣ ਵਾਲਿਆਂ ਦੀਆਂ ਆਤਮਾਵਾਂ ਨੂੰ ਸ਼ਾਂਤੀ ਦੇਣ ਅਤੇ ਪੀੜਤਾਂ ਦੇ ਪਰਿਵਾਰਾਂ ਅਤੇ ਉਨ੍ਹਾਂ ਦੇ ਅਜ਼ੀਜ਼ਾਂ ਨੂੰ ਇਸ ਘਾਟੇ ਨੂੰ ਸਹਿਣ ਕਰਨ ਦੀ ਤਾਕਤ ਦੇਣ।

Leave a Reply

Your email address will not be published. Required fields are marked *

Copyright © All rights reserved. | Newsphere by AF themes.