August 17, 2026

Justice News

ਅਵਾਮ ਦੀ ਆਵਾਜ਼

ਡਰੱਗ ਅਵੇਰਨੈੱਸ ਵੈਲਨੈੱਸ ਐਂਡ ਨੈਵੀਗੇਸ਼ਨ ਸਕੀਮ-2025 ਦੇ ਤਹਿਤ ਸੁਖ ਹਸਪਤਾਲ ਵਿਖੇ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲਗਾਇਆ ਸੈਮੀਨਾਰ

 

ਮੋਗਾ  ( ਮਨਪ੍ਰੀਤ ਸਿੰਘ/ ਗੁਰਜੀਤ ਸੰਧੂ )

 ਮਾਨਯੋਗ ਮਿਸਟਰ ਦੀਪਕ ਸਿੱਬਲ ਜੀ ਜੱਜ, ਪੰਜਾਬ ਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮਿਸ ਨਵਜੋਤ ਕੌਰ ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸ਼੍ਰੀ ਸਰਬਜੀਤ ਸਿੰਘ ਧਾਲੀਵਾਲ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ–ਕਮ–ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੀ ਅਗਵਾਈ ਹੇਠ ਮਿਸ ਕਿਰਨ ਜਯੋਤੀ ਸੀ.ਜੇ.ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਅੱਜ ਨਾਲਸਾ ਸਕੀਮ ਡਾਅਨ (ਭਾਵ ਡਰੱਗ ਅਵੇਰਨੈੱਸ ਵੈਲਨੈੱਸ ਐਂਡ ਨੈਵੀਗੇਸ਼ਨ) 2025 ਦੇ ਤਹਿਤ ਸੁਖ ਹਸਪਤਾਲ ਮੋਗਾ ਵਿਖੇ ਜਾਗਰੂਕਤਾ ਪ੍ਰੋਗਰਾਮ ਕੀਤਾ ਗਿਆ। ਇਸ ਮੌਕੇ ਤੇ ਉਨ੍ਹਾਂ ਦੇ ਨਾਲ ਸ਼੍ਰੀ ਰਜੇਸ਼ ਸ਼ਰਮਾ ਪੈਨਲ ਐਡਵੋਕੇਟ,  ਪੁਲਿਸ ਵਿਭਾਗ ਤੋਂ ਏ.ਐੱਸ.ਆਈ. ਕੇਵਲ ਸਿੰਘ ਤੇ ਸਿਹਤ ਵਿਭਾਗ ਮੋਗਾ ਤੋਂ ਡਾ: ਸ਼੍ਰੀਕਾਂਤ ਐੱਲ ਖਰਕਟੇ (ਮਨੋਰੋਗ) ਵੀ ਮੌਜੂਦ ਸਨ।

           ਮਿਸ ਕਿਰਨ ਜਯੋਤੀ ਸੀ.ਜੇ.ਐੱਮ-ਕਮ-ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਜੀ ਨੇ ਦੱਸਿਆ ਕਿ ਇਸ ਸਕੀਮ/ਮੁਹਿੰਮ ਦਾ ਮਕਸਦ ਲੋਕਾਂ ਵਿੱਚ ਇਹ ਸੰਦੇਸ਼ ਪਹੁੰਚਾਉਣਾ ਹੈ ਕਿ ਸਾਨੂੰ ਨਸ਼ਿਆਂ ਤੋਂ ਦੂਰ ਰਹਿਣਾ ਚਾਹੀਦਾ ਹੈ ਕਿਉਂਕਿ ਨਸ਼ੇ ਕਰਨ ਨਾਲ ਸਿਰਫ ਇਕ ਵਿਅਕਤੀ ਦੀ ਜਿੰਦਗੀ ਹੀ ਬਰਬਾਦ ਨਹੀਂ ਹੁੰਦੀ ਬਲਕਿ ਸਾਰਾ ਪਰਿਵਾਰ ਹੀ ਉਜੜ ਜਾਂਦਾ ਹੈ ਅਤੇ ਸਮਾਜ ਤੇ ਵੀ ਇਸਦਾ ਮਾੜਾ ਪ੍ਰਭਾਵ ਪੈਂਦਾ ਹੈ। ਉਨ੍ਹਾਂ ਅੱਗੇ ਅਪੀਲ ਕੀਤੀ ਕਿ ਸਾਨੂੰ ਨਸ਼ਾ ਕਰਨ ਤੋਂ ਬਚਣਾ ਚਾਹੀਦਾ ਹੈ ਅਤੇ ਜੇਕਰ ਕੋਈ ਨਸ਼ਾ ਕਰ ਰਿਹਾ ਹੈ ਤਾਂ ਉਸਨੂੰ ਡੀ ਐਡੀਕਸ਼ਨ ਸੈਂਟਰ ਬਾਰੇ ਦੱਸਿਆ ਜਾਵੇ ਅਤੇ ਨਸ਼ਾ ਵੇਚਣ ਵਾਲਿਆਂ ਖਿਲਾਫ ਪੁਲਿਸ ਨੂੰ ਜਾਰੀ ਕੀਤੇ ਹੋਏ ਟੋਲ ਫਰੀ ਨੰਬਰ 75270-00165 ਉਪਰ ਜਾਣਕਾਰੀ ਦਿੱਤੀ ਜਾਵੇ ਅਤੇ ਸ਼ਿਕਾਇਤ ਕਰਨ ਵਾਲੇ ਦੀ ਜਾਣਕਾਰੀ ਗੁਪਤ ਰੱਖੀ ਜਾਵੇਗੀ।

          ਇਸ ਤੋਂ ਇਲਾਵਾ ਏ.ਐੱਸ.ਆਈ ਕੇਵਲ ਸਿੰਘ ਨੇ ਇਸ ਮੌਕੇ ਦੱਸਿਆ ਕਿ ਪੰਜਾਬ ਵਿਚ ਨਸ਼ੇ ਬਹੁਤ ਵਧ ਚੁੱਕੇ ਹਨ ਜੇਕਰ ਇਨ੍ਹਾਂ ਨੂੰ ਨਾ ਰੋਕਿਆ ਗਿਆ ਤਾਂ ਇਹ ਆਉਣ ਵਾਲੀ ਪੀੜੀ ਲਈ ਬਹੁਤ ਹੀ ਘਾਤਕ ਸਿੱਧ ਹੋਣਗੇ।  ਇਸ ਮੌਕੇ ਤੇ ਡਾ: ਸ਼੍ਰੀਕਾਂਤ ਐੱਲ ਖਰਕਟੇ ਨੇ ਦੱਸਿਆ ਕਿ ਜੇਕਰ ਨਸ਼ੇ ਦਾ ਆਦੀ ਹੋ ਚੁੱਕਿਆ ਹੈ ਉਸਦਾ ਨਸ਼ਾ ਵਗੈਰਾ ਛੁਡਾਉਣ ਲਈ ਜਿਲਾ ਮੋਗਾ

Leave a Reply

Your email address will not be published. Required fields are marked *

Copyright © All rights reserved. | Newsphere by AF themes.