ਰਣਜੀਤ ਸਿੰਘ ਮਸੌਣ
ਜੋਗਾ ਸਿੰਘ ਰਾਜਪੂਤ
ਅੰਮ੍ਰਿਤਸਰ//////////////ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਇੱਕ ਹੋਰ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਬਾਰਡਰ ਰੇਂਜ ਅੰਮ੍ਰਿਤਸਰ ਨੇ ਦੋ ਤਸ਼ਕਰਾਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਾਰਕੋਟਿਕਸ ਤਸ਼ਕਰੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ 4.5 ਕਿੱਲੋ ਹੈਰੋਇਨ ਤੇ 11 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਇੱਥੇ ਦਿੱਤੀ।
ਦੱਸਣਯੋਗ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਭੇਜ ਸਿੰਘ ਉਰਫ਼ ਭੇਜਾ, ਵਾਸੀ ਪਿੰਡ ਧਨੋਏ ਖੁਰਦ ਤੇ ਮੌਜ਼ੂਦਾ ਸਮੇਂ ਵਾਸੀ ਪਿੰਡ ਰਤਨ ਅਤੇ ਅਭਿਜੀਤ ਸਿੰਘ ਉਰਫ਼ ਹੈਪੀ, ਵਾਸੀ ਪਿੰਡ ਮਾਹਲ ਤੇ ਮੌਜ਼ੂਦਾ ਸਮੇਂ ਭੱਲਾ ਕਲੋਨੀ, ਛੇਹਰਟਾ, ਅੰਮ੍ਰਿਤਸਰ ਦੇ ਵਾਸੀ ਵਜੋਂ ਹੋਈ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆਂ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਗੁਰਭੇਜ ਪਾਕਿਸਤਾਨ ਅਧਾਰਤ ਤਸ਼ਕਰ ਰਾਣਾ ਦੇ ਸਿੱਧਾ ਸੰਪਰਕ ਵਿੱਚ ਸੀ ਅਤੇ ਖੇਪ ਦੀ ਡਿਲਿਵਰੀ ਲਈ ਤਾਲਮੇਲ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਆਪਣੀ ਗ੍ਰਿਫ਼ਤਾਰੀ ਤੋਂ ਕੁੱਝ ਦਿਨ ਪਹਿਲਾਂ, ਪਾਕ-ਅਧਾਰਤ ਸਮਗਲਰ ਨਾਲ ਮਿਲ ਕੇ ਇਸ ਹੈਰੋਇਨ ਦੀ ਖੇਪ ਨੂੰ ਡਰੋਨ ਰਾਹੀਂ ਪਹੁੰਚਾਉਣ ਦਾ ਪ੍ਰਬੰਧ ਕੀਤਾ ਸੀ ਅਤੇ ਮੁਲਜਮ ਗੁਰਭੇਜ ਨੇ ਇਸ ਕਾਰਵਾਈ ਵਿੱਚ ਆਪਣੇ ਹੋਰ ਸਾਥੀਆਂ ਸਮੇਤ ਅਭਿਜੀਤ ਸਿੰਘ ਨੂੰ ਵੀ ਸ਼ਾਮਲ ਕੀਤਾ ਸੀ।
ਡੀਜੀਪੀ ਨੇ ਕਿਹਾ ਕਿ ਭਰੋਸੇਯੋਗ ਖੁਫੀਆ ਜਾਣਕਾਰੀ ਦੇ ਆਧਾਰ ‘ਤੇ, ਏਐਨਟੀਐਫ ਬਾਰਡਰ ਰੇਂਜ ਅੰਮ੍ਰਿਤਸਰ ਦੀਆਂ ਟੀਮਾਂ ਨੇ ਖੁਫ਼ੀਆ ਕਾਰਵਾਈ ਕੀਤੀ ਅਤੇ ਦੋਵਾਂ ਮੁਲਜ਼ਮਾਂ ਨੂੰ ਉਸ ਸਮੇਂ ਗ੍ਰਿਫ਼ਤਾਰ ਕੀਤਾ ਜਦੋਂ ਉਹ ਹੈਰੋਇਨ ਨੂੰ ਅੱਗੇ ਵੇਚਣ ਦੀ ਕੋਸ਼ਿਸ਼ ਕਰ ਰਹੇ ਸਨ। ਉਨ੍ਹਾਂ ਦੇ ਕਬਜ਼ੇ ਵਿੱਚੋਂ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦਾ ਸਕੂਟਰ ਫੈਸੀਨੋ ਐਸ, ਜੋ ਕਿ ਬਿਨਾਂ ਨੰਬਰ ਪਲੇਟ ਤੋਂ ਸੀ, ਵੀ ਜ਼ਬਤ ਕਰ ਲਿਆ ਹੈ।
ਉਨ੍ਹਾਂ ਕਿਹਾ ਕਿ ਪੂਰੀ ਸਪਲਾਈ ਚੇਨ ਨੂੰ ਖ਼ਤਮ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ ਅਤੇ ਆਗਾਮੀ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।
ਇਸ ਸਬੰਧੀ ਐਨਡੀਪੀਐਸ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਐਫਆਈਆਰ ਨੰਬਰ 157, ਮਿਤੀ 11.
6.2025 ਨੂੰ ਥਾਣਾ ਏਐਨਟੀਐਫ, ਐਸ.ਏ.ਐਸ. ਨਗਰ ਵਿਖੇ ਕੇਸ ਦਰਜ ਕੀਤਾ ਗਿਆ ਹੈ।
6.2025 ਨੂੰ ਥਾਣਾ ਏਐਨਟੀਐਫ, ਐਸ.ਏ.ਐਸ. ਨਗਰ ਵਿਖੇ ਕੇਸ ਦਰਜ ਕੀਤਾ ਗਿਆ ਹੈ।
Leave a Reply