August 17, 2026

Justice News

ਅਵਾਮ ਦੀ ਆਵਾਜ਼

ਜ਼ਿਲ੍ਹੇ ਦੇ ਮੈਰੀਟੋਰੀਅਸ ਵਿਦਿਆਰਥੀਆਂ ਲਈ ਕਰੀਅਰ ਗਾਈਡੈਂਸ ਕਾਨਫਰੰਸ ਆਯੋਜਿਤ

ਮੋਗਾ  (  ਮਨਪ੍ਰੀਤ ਸਿੰਘ /ਗੁਰਜੀਤ ਸੰਧੂ  )

ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਦੇ ਹੁਕਮਾਂ ਤਹਿਤ ਜ਼ਿਲ੍ਹਾ ਰੋਜ਼ਗਾਰ ਦਫਤਰ ਮੋਗਾ ਅਤੇ ਜ਼ਿਲ੍ਹਾ ਸਿੱਖਿਆ ਦਫਤਰ ਮੋਗਾ ਵੱਲੋਂ  ਜ਼ਿਲ੍ਹਾ ਮੋਗਾ ਦੇ 12ਵੀਂ ਜਮਾਤ ਦੇ ਮੈਰੀਟੋਰੀਅਸ ਵਿਦਿਆਰਥੀਆਂ ਲਈ ਕਰੀਅਰ ਕਾਨਫਰੰਸ ਲਗਾਈ ਗਈ ਜਿਸ ਵਿੱਚ ਵੱਖ-ਵੱਖ  ਕਿੱਤਾ ਮਾਹਿਰਾਂ ਵੱਲੋਂ ਵਿਦਿਆਰਥੀਆਂ ਨੂੰ ਅਗਲੇਰੀ ਪੜ੍ਹਾਈ ਅਤੇ ਕਿੱਤਿਆਂ ਸਬੰਧੀ ਜਾਣਕਾਰੀ ਦਿੱਤੀ ਗਈ ਤਾਂ ਜੋ ਉਹ ਆਪਣਾ ਕਰੀਅਰ ਬਣਾਉਣ ਲਈ ਸਹੀ ਰਾਹ ਚੁਣ ਸਕਣ।

          ਜਾਣਕਾਰੀ ਦਿੰਦਿਆਂ ਸ੍ਰੀਮਤੀ ਡਿੰਪਲ ਥਾਪਰ, ਜਿਲ੍ਹਾ ਰੋਜਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਮੋਗਾ ਨੇ ਦੱਸਿਆ ਕਿ ਇਸ ਸੈਮੀਨਾਰ ਵਿੱਚ ਡਾ. ਅਰਬਾਜ ਸਿੰਘ ਗਿੱਲ ਮੈਡੀਕਲ ਅਫ਼ਸਰ, ਸਿਵਲ ਹਸਪਤਾਲ ਮੋਗਾ ਵੱਲੋਂ ਵਿਦਿਆਰਥੀਆਂ ਨੂੰ ਮੈਡੀਕਲ ਅਤੇ ਪੈਰਾ-ਮੈਰੀਕਲ ਕੋਰਸਾਂ, ਸ਼੍ਰੀ ਬਲਜੋਤ ਸਿੰਘ ਮਾਨ ਮੱਛੀ ਪਾਲਣ ਅਫ਼ਸਰ ਮੋਗਾ ਵੱਲੋਂ ਵਿਦਿਆਰਥੀਆਂ ਨੂੰ ਵੈਟਰਨਰੀ, ਐਗਰੀਕਲਚਰ, ਡੇਅਰੀ ਆਦਿ ਕਿੱਤਿਆਂ ਨਾਲ ਸਬੰਧਤ ਕੋਰਸਾਂ, ਸ਼੍ਰੀ ਬਲਵਿੰਦਰ ਸਿੰਘ ਦੌਲਤਪੁਰਾ ਰਿਟਾਇਰਡ ਪ੍ਰੋਫੈਸਰ ਪੋਲੀਟੈਕਨਿਕ ਕਾਲਜ ਵੱਲੋਂ ਟੈਕਨੀਕਲ ਐਜੂਕੇਸ਼ਨ, ਆਰਟਸ, ਕਮਰਸ ਕੋਰਸਾਂ ਬਾਰੇ ਵਿਸਥਾਰਿਤ ਜਾਣਕਾਰੀ ਮੁਹੱਈਆ ਕਰਵਾਈ ਗਈ।

          ਇਸ ਤੋਂ ਇਲਾਵਾ ਸ਼੍ਰੀ ਬਲਰਾਜ ਸਿੰਘ ਖਹਿਰਾ, ਕਰੀਅਰ ਕਾਉਂਸਲਰ ਵੱਲੋਂ ਵਿਦਿਆਰਥੀਆਂ ਨੂੰ ਇੱਕ ਚੰਗਾ ਕਰੀਅਰ ਬਣਾਉਣ ਲਈ ਮਹੱਤਵਪੂਰਨ ਨੁਕਤੇ ਸਾਂਝੇ ਕੀਤੇ ਗਏ। ਇਸ ਸੈਮੀਨਾਰ ਵਿੱਚ ਜ਼ਿਲ੍ਹਾ ਸਿੱਖਆ ਦਫਤਰ ਦੇ ਗਾਈਡੈਂਸ ਇੰਚਾਰਜ ਜਗਜੀਤ ਵੱਲੋਂ ਮੈਰੀਟੋਰੀਅਸ ਵਿਦਿਆਰਥੀਆਂ ਦੀ ਹੌਸਲਾ ਅਫ਼ਜਾਈ ਕੀਤੀ ਗਈ।

Leave a Reply

Your email address will not be published. Required fields are marked *

Copyright © All rights reserved. | Newsphere by AF themes.