ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦੇ ਨਵੇਂ ਸੈਸ਼ਨ ਦੀ ਜੁਲਾਈ ‘ਚ ਸ਼ੁਰੂਆਤ  

ਲੁਧਿਆਣਾ (  ਜਸਟਿਸ ਨਿਊਜ਼  ) –  ਜ਼ਿਲ੍ਹਾ ਭਾਸ਼ਾ ਅਫ਼ਸਰ ਲੁਧਿਆਣਾ ਡਾ. ਸੰਦੀਪ ਸ਼ਰਮਾ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਵਿਭਾਗ ਦੁਆਰਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਉਰਦੂ ਸਿੱਖਣ ਦੇ ਚਾਹਵਾਨ ਵਿਅਕਤੀਆਂ ਲਈ ਉਰਦੂ ਕੋਰਸ ਦਾ ਅਗਲਾ  ਸ਼ੈਸ਼ਨ 1 ਜੁਲਾਈ 2025 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਇਸ ਕੋਰਸ ਦੀਆਂ ਕਲਾਸਾਂ  ਜ਼ਿਲ੍ਹਾ ਭਾਸ਼ਾ ਦਫ਼ਤਰ, ਪੰਜਾਬੀ ਭਵਨ ਲੁਧਿਆਣਾ ਵਿਖੇ ਲੱਗਣਗੀਆਂ ਅਤੇ ਉਰਦੂ ਦੇ ਇਸ ਕੋਰਸ ਲਈ ਕੋਈ ਟਿਊਸ਼ਨ ਫੀਸ ਨਹੀਂ ਲਈ ਜਾਂਦੀ। ਇਸ ਕੋਰਸ ਦੀ ਮਿਆਦ 6 ਮਹੀਨੇ ਹੈ ਜਿਸ ਵਿੱਚ ਕਿਸੇ ਵੀ ਉਮਰ ਵਰਗ ਦਾ ਵਿਅਕਤੀ ਇਸ ਕੋਰਸ ਵਿੱਚ ਦਾਖਲਾ ਲੈ ਸਕਦਾ ਹੈ।

ਪੰਜਾਬ ਸਰਕਾਰ ਦਾ ਅਦਾਰਾ ਭਾਸ਼ਾ ਵਿਭਾਗ ਪੰਜਾਬ ਜਿੱਥੇ ਪੰਜਾਬੀ ਭਾਸ਼ਾ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਅਨੇਕ ਤਰਾਂ ਦੇ ਉਪਰਾਲੇ ਕਰਦਾ ਹੈ, ਉੱਥੇ ਹੀ ਹੋਰ ਭਾਸ਼ਾਵਾਂ ਦੇ ਕਲਾਸਕੀ ਸਾਹਿਤ ਦੇ ਪੰਜਾਬੀ ਅਨੁਵਾਦ ਰਾਹੀਂ ਪੰਜਾਬੀ ਪਾਠਕਾਂ ਦੀ ਸਾਂਝ ਵਿਸ਼ਵ ਸਾਹਿਤ ਨਾਲ ਵੀ ਪਵਾਉਂਦਾ ਹੈ। ਭਾਸ਼ਾ ਵਿਭਾਗ ਦੁਆਰਾ ਪੰਜਾਬ ਵਿੱਚ ਸਾਹਿਤਿਕ ਅਤੇ ਦਫ਼ਤਰੀ ਲੋੜਾਂ ਲਈ ਉਰਦੂ ਭਾਸ਼ਾ ਦੇ ਗਿਆਨ ਦੇ  ਮਹੱਤਵ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਭਾਸ਼ਾ ਦਫ਼ਤਰਾਂ ਵਿੱਚ ਉਰਦੂ ਦੀ ਸਿੱਖਿਆ ਦਾ ਪ੍ਰਬੰਧ ਕੀਤਾ ਗਿਆ ਹੈ।

ਜਿਕਰਯੋਗ ਹੈ ਕਿ ਪਿਛਲੇ ਸਮੇਂ ਦੌਰਾਨ ਲੁਧਿਆਣਾ ਕੇਂਦਰ ਦੇ ਅਨੇਕ ਸਿਖਿਆਰਥੀਆਂ ਨੇ ਰਾਜ ਪੱਧਰੀ ਪ੍ਰੀਖਿਆ ਵਿੱਚੋਂ ਪੁਜੀਸ਼ਨਾਂ ਵੀ ਹਾਸਿਲ ਕੀਤੀਆਂ ਹਨ। ਇਸ ਕਲਾਸ ਲਈ ਵਿਭਾਗ ਵੱਲੋਂ ਕਾਬਿਲ ਉਰਦੂ ਅਧਿਆਪਕ ਦਾ ਪ੍ਰਬੰਧ ਕੀਤਾ ਗਿਆ ਹੈ। ਕਲਾਸ ਦਾ ਸਮਾਂ ਸ਼ਾਮ ਪੰਜ ਵਜੇ ਤੋਂ ਛੇ ਵਜੇ ਦਾ ਹੈ ਜਿਸ ਕਾਰਨ ਕੰਮ-ਕਾਜ ਅਤੇ ਨੌਕਰੀ ਵਾਲੇ ਲੋਕ ਵੀ ਇਸ ਦਾ ਲਾਭ ਉਠਾ ਸਕਦੇ ਹਨ।

ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਸੰਦੀਪ ਸ਼ਰਮਾ ਨੇ ਦੱਸਿਆ ਕਿ ਉਰਦੂ ਸਿੱਖਣ ਦੇ ਚਾਹਵਾਨ ਇਸ ਕੋਰਸ ਲਈ ਦਾਖਲਾ ਫਾਰਮ ਦਫ਼ਤਰ, ਜ਼ਿਲ੍ਹਾ ਭਾਸ਼ਾ ਅਫ਼ਸਰ, ਲੁਧਿਆਣਾ ਤੋਂ ਕਿਸੇ ਵੀ ਕੰਮ-ਕਾਜ ਵਾਲੇ ਦਿਨ ਮੁਫ਼ਤ ਪ੍ਰਾਪਤ ਕਰ ਸਕਦੇ ਹਨ। ਵਧੇਰੇ ਜਾਣਕਾਰੀ ਲਈ ਫੋਨ ਨੰਬਰ 7765000367 ਅਤੇ 9646257743 ਉਤੇ ਸੰਪਰਕ ਕੀਤਾ ਜਾ ਸਕਦਾ ਹੈ।

———–

Leave a Reply

Your email address will not be published.


*


HACK LINKS - TO BUY WRITE IN TELEGRAM - @TomasAnderson777 Hacked Links Hacked Links Hacked Links Hacked Links Hacked Links Hacked Links cryptocurrency exchange 100services https://www.vapeciga.com/affiliate/track-482917-link https://puffbarwholesale.com/affiliate/track-933738-link hi88 new88 789bet 777PUB mega888 1xbet 1xbet plinko Tigrinho Interwin