August 29, 2026

Justice News

ਅਵਾਮ ਦੀ ਆਵਾਜ਼

ਮੇਰਾ ਘਰ ਮੇਰੇ ਨਾਮ ਸਕੀਮ ਤਹਿਤ ਪਿੰਡ ਪੰਜਗਰਾਂਈਂ ਖੁਰਦ ਵਿਖੇ ਵਿਖੇ ਲਏ ਇਤਰਾਜਾਂ ਦਾ ਮੌਕੇ ਤੇ ਨਿਪਟਾਰਾ

ਮੋਗਾ   ( ਮਨਪ੍ਰੀਤ ਸਿੰਘ /ਗੁਰਜੀਤ ਸੰਧੂ )

 ਲਾਲ ਲਕੀਰ ਦੇ ਅਧੀਨ ਆਉਂਦੇ ਪੇਂਡੂ ਖੇਤਰਾਂ ਵਿੱਚ ਜਾਇਦਾਦ ਨਾਲ ਸਬੰਧਤ ਵਿਵਾਦਾਂ ਨੂੰ ਸੁਲਝਾਉਣ ਦੇ ਉਦੇਸ਼ ਨਾਲ, “ਮੇਰਾ ਘਰ ਮੇਰਾ ਨਾਮ/ਸਵਾਮੀਤਵ” ਯੋਜਨਾ ਅਸਲ ਵਿੱਚ ਵਸਨੀਕਾਂ ਨੂੰ ਉਨ੍ਹਾਂ ਦੀਆਂ ਜਾਇਦਾਦਾਂ ਦਾ ਕਾਨੂੰਨੀ ਹੱਕ ਪ੍ਰਾਪਤ ਕਰਨ ਲਈ ਇੱਕ ਵਰਦਾਨ ਸਾਬਤ ਹੋ ਰਹੀ ਹੈ। ਇਹ ਪ੍ਰਗਟਾਵਾ ਤਹਿਸੀਲਦਾਰ ਬਾਘਾਪੁਰਾਣਾ ਸ਼੍ਰੀ ਵਿਕਾਸ ਸ਼ਰਮਾ ਨੇ ਕੀਤਾ।

            ਉਹਨਾਂ ਕਿਹਾ ਕਿ ਪੇਂਡੂ ਖੇਤਰਾਂ ਨੂੰ ਡਿਜੀਟਲ ਰੂਪ ਵਿੱਚ ਸਸ਼ਕਤ ਕਰਨ ਲਈ ਕਈ ਪ੍ਰੋਗਰਾਮ ਸ਼ੁਰੂ ਕੀਤੇ ਹਨ। ਮੇਰਾ ਘਰ ਮੇਰਾ ਨਾਮ ਸਵਾਮੀਤਵ ਸਕੀਮ ਉਨ੍ਹਾਂ ਸਕੀਮਾਂ ਵਿੱਚੋਂ ਇੱਕ ਹੈ, ਜਿਸ ਵਿੱਚ ਅਬਾਦੀ ਦੇਹ ਖੇਤਰ/ਲਾਲ ਲਕੀਰ ਅਧੀਨ ਆਉਂਦੇ ਮਕਾਨਾਂ ਅਤੇ ਪਲਾਟਾਂ ਦੀ ਸਹੀ ਮਾਲਕੀ ਪ੍ਰਦਾਨ ਕਰਨ ਦੇ ਉਦੇਸ਼ ਨਾਲ ਰਾਜ ਵਿੱਚ ਪ੍ਰਾਪਰਟੀ ਕਾਰਡ ਜਾਰੀ ਕੀਤੇ ਜਾ ਰਹੇ ਸਨ। ਉਹਨਾਂ ਕਿਹਾ ਕਿ ਇਸ ਯੋਜਨਾ ਦਾ ਉਦੇਸ਼ ਪੇਂਡੂ ਲੋਕਾਂ ਨੂੰ ਉਨ੍ਹਾਂ ਦੀਆਂ ਰਿਹਾਇਸ਼ੀ ਜਾਇਦਾਦਾਂ ਦੇ ਦਸਤਾਵੇਜ਼ ਬਣਾਉਣ ਦਾ ਅਧਿਕਾਰ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਆਰਥਿਕ ਉਦੇਸ਼ਾਂ ਲਈ ਆਪਣੀ ਜਾਇਦਾਦ ਦੀ ਵਰਤੋਂ ਕਰ ਸਕਣ।

            ਉਹਨਾਂ ਕਿਹਾ ਕਿ ਇਸ ਯੋਜਨਾ ਤਹਿਤ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਦੇ ਨਿਰਦੇਸ਼ਾਂ ਅਧੀਨ ਅੱਜ ਪਿੰਡ ਪੰਜਗਰਾਂਈਂ ਖੁਰਦ ਪਿੰਡ ਵਿਖੇ ਇਤਰਾਜ ਸੁਣੇ ਗਏ ਅਤੇ ਜਿਆਦਾਤਰ ਇਤਰਾਜਾਂ ਦਾ ਮੌਕੇ ਉਪਰ ਹੀ ਨਿਪਟਾਰਾ ਕੀਤਾ ਗਿਆ। ਹੁਣ ਮਿਤੀ 19 ਜੂਨ, 2025 ਨੂੰ ਸਵੇਰੇ 9 ਵਜੇ ਪਿੰਡ ਦੱਲੂਵਾਲਾ ਅਤੇ ਢਿੱਲਵਾਂ ਵਾਲਾ, ਮੱਲਕੇ, ਸੇਖਾ ਕਲਾਂ ਵਿਖੇ ਮੇਰਾ ਘਰ ਮੇਰੇ ਨਾਮ ਸਕੀਮ ਤਹਿਤ ਇਤਰਾਜ ਸੁਣੇ ਜਾਣਗੇ।

            ਉਹਨਾਂ ਉਕਤ ਪਿੰਡਾਂ ਦੇ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨੂੰ ਨਕਸ਼ਿਆਂ ਸਬੰਧੀ ਜੇਕਰ ਕੋਈ ਇਤਰਾਜ ਹੈ ਤਾਂ ਪੇਸ਼ ਕਰ ਸਕਦੇ ਹਨ।  ਉਹਨਾਂ ਕਿਹਾ ਕਿ ਡਰੋਨ ਰਾਹੀਂ ਪਿੰਡਾਂ ਦੇ ਨਕਸ਼ੇ ਪ੍ਰਾਪਤ ਕਰਕੇ ਪਿੰਡਾਂ ਦੀਆਂ ਸਾਂਝੀਆਂ ਥਾਵਾਂ `ਤੇ ਵੱਡੇ ਫਲੈਕਸ ਬੋਰਡਾਂ ਰਾਹੀ ਪ੍ਰਦਰਸਿ਼ਤ ਕਰਕੇ 90 ਦਿਨਾਂ ਦੇ ਅੰਦਰ-ਅੰਦਰ ਨਕਸ਼ਿਆਂ ਵਿਚਲੀਆਂ ਤਰੁੱਟੀਆਂ ਸਬੰਧੀ ਇਤਰਾਜ ਮੰਗੇ ਜਾ ਰਹੇ ਹਨ।

            ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਅਬਾਦੀ ਦੇਹ ਖੇਤਰ ਅਧੀਨ ਆਉਂਦੀ ਜਾਇਦਾਦ ਦਾ ਮਾਲਕ ਕਾਨੂੰਨੀ ਤੌਰ ’ਤੇ ਹੱਕਦਾਰ ਹੋਵੇਗਾ। ਇਸ ਸਕੀਮ ਦਾ ਮੁੱਖ ਉਦੇਸ਼ ਪੇਂਡੂ ਖੇਤਰਾਂ ਦੇ ਨਾਗਰਿਕਾਂ ਨੂੰ ਕਰਜ਼ੇ ਅਤੇ ਹੋਰ ਆਰਥਿਕ ਲਾਭ ਲੈ ਕੇ ਆਪਣੀ ਜਾਇਦਾਦ ਦੀ ਵਿੱਤੀ ਸੰਪਤੀ ਵਜੋਂ ਵਰਤੋਂ ਕਰਨ ਦੇ ਯੋਗ ਬਣਾ ਕੇ ਉਨ੍ਹਾਂ ਦੀਆਂ ਜਾਇਦਾਦਾਂ ਦੇ ਮੁਦਰੀਕਰਨ ਦੀ ਸਹੂਲਤ ਦੇਣਾ ਹੈ। ਮੇਰਾ ਘਰ ਮੇਰੇ ਨਾਮ ਸਕੀਮ ਲਾਲ ਲਕੀਰ ਵਿੱਚ ਰਹਿਣ ਵਾਲੇ ਨਿਵਾਸੀਆਂ ਨੂੰ ਸਸ਼ਕਤ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ।

Leave a Reply

Your email address will not be published. Required fields are marked *

Copyright © All rights reserved. | Newsphere by AF themes.