August 17, 2026

Justice News

ਅਵਾਮ ਦੀ ਆਵਾਜ਼

ਮੋਗਾ ਪੁਲਿਸ ਵੱਲੋਂ ਕਾਸੋ ਅਪਰੇਸ਼ਨ ਤਹਿਤ ਨਸ਼ਿਆਂ ਪ੍ਰਭਾਵਿਤ ਸਥਾਨਾਂ ਤੇ ਚੈਕਿੰਗ

 

ਮੋਗਾ  (ਮਨਪ੍ਰੀਤ ਸਿੰਘ/ ਗੁਰਜੀਤ ਸੰਧੂ  )

ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਰੋਕਥਾਮ ਅਤੇ ਸਮਾਜ ਦੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਜਾਰੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੀਨੀਅਰ ਕਪਤਾਨ ਪੁਲਿਸ ਸ਼੍ਰੀ ਅਜੇ ਗਾਂਧੀ ਦੀ ਅਗਵਾਈ ਵਿੱਚ ਅੱਜ ਵਿਸ਼ੇਸ਼ ਘੇਰਾਬੰਦੀ ਅਤੇ ਸਰਚ ਅਪਰੇਸ਼ਨ (ਕਾਸੋ) ਅਭਿਆਨ ਅੱਜ ਸਵੇਰ 6 ਵਜੇ ਤੋ 10 ਤੱਕ ਸਬ ਡਵੀਜ਼ਨ ਸਿਟੀ ਮੋਗਾ ਵਿੱਚ ਚਲਾਇਆ ਗਿਆ। ਇਸ ਅਪ੍ਰੇਸ਼ਨ ਦੌਰਾਨ 1 ਡੀ.ਐਸ.ਪੀ., 2 ਇੰਸਪੈਕਟਰ/ਐਸ.ਐਚ.ਓ., 2 ਸਬ ਇੰਸਪੈਕਟਰ/ਐਸ.ਐਚ.ਓ ਅਤੇ 45 (ਐਨ.ਜੀ.ਓ. ਅਤੇ ਈ.ਪੀ.ਓ.) ਕੁੱਲ 50 ਪੁਲਿਸ ਕਰਮਚਾਰੀਆਂ ਵੱਲੋਂ ਵੱਖ-ਵੱਖ ਟੀਮਾਂ ਬਣਾ ਕੇ ਥਾਣਾ ਸਿਟੀ ਮੋਗਾ ਦੇ ਏਰੀਆ ਐਮ.ਪੀ ਬਸਤੀ ਲੰਢੇਕੇ, ਥਾਣਾ ਸਿਟੀ ਸਾਊਥ ਦਾ ਏਰੀਆ, ਸਾਧਾਂ ਵਾਲੀ ਬਸਤੀ ਅਤੇ ਇੰਦਰਾ ਕਲੋਨੀ ਵਿੱਚ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਸ਼ੱਕੀ ਵਿਅਕਤੀਆਂ ਦੇ ਘਰਾਂ ਅਤੇ ਉਹਨਾਂ ਦੇ ਸ਼ੱਕੀ ਟਿਕਾਣਿਆਂ ਉੱਪਰ ਤਲਾਸ਼ੀ ਅਭਿਆਨ ਚਲਾਇਆ ਗਿਆ। ਇਸ ਚੈਕਿੰਗ ਦੌਰਾਨ ਰਾਊਡ ਅੱਪ ਕੀਤੇ ਸ਼ੱਕੀ ਵਿਅਕਤੀਆਂ ਪਾਸੋ ਪੁੱਛਗਿੱਛ ਕੀਤੀ ਜਾ ਰਹੀ ਹੈ ।

 

ਉਪ ਕਪਤਾਨ ਪੁਲਿਸ ਸਬ-ਡਵੀਜਨ ਸਿਟੀ ਮੋਗਾ ਗੁਰਪ੍ਰੀਤ ਸਿੰਘ ਨੇ ਇਸ ਕਾਰਵਾਈ ਵਿੱਚ ਸ਼ਾਮਲ ਪੁਲਿਸ ਮੁਲਾਜ਼ਮਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਹ ਅਪਰੇਸ਼ਨ ਸ਼ਾਂਤੀ ਅਤੇ ਅਮਨ ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਸਾਡੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਉਹਨਾਂ ਆਮ ਪਬਲਿਕ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਮੁਕਤ ਪੰਜਾਬ ਦੀ ਸਿਰਜਨਾ ਸਬੰਧੀ ਪੁਲਿਸ ਵਿਭਾਗ ਨੂੰ ਸਹਿਯੋਗ ਦੇਣ ਅਤੇ ਜੇਕਰ ਉਹਨਾਂ ਪਾਸ ਨਸ਼ਾ ਵੇਚਣ ਤੇ ਖਰੀਦਣ ਜਾਂ ਕਰਨ ਆਦਿ ਸਬੰਧੀ ਜਾਣਕਾਰੀ ਹੈ ਤਾਂ ਉਹ ਮੋਗਾ ਪੁਲਿਸ ਦੇ ਕੰਟਰੋਲ ਰੂਮ ਨੰਬਰ 96568-96568 ਜਾਂ ਸੇਫ ਪੰਜਾਬ ਹੈਲਪਲਾਈਨ ਨੰਬਰ 97791-00200 ਪਰ ਸੂਚਿਤ ਕਰ ਸਕਦੇ ਹਨ, ਉਹਨਾਂ ਦੀ ਪਛਾਣ ਨੂੰ ਗੁਪਤ ਰੱਖਿਆ ਜਾਵੇਗਾ। ਮੋਗਾ ਪੁਲਿਸ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਦ੍ਰਿੜ ਹੈ ਅਤੇ ਭੱਵਿਖ ਵਿੱਚ ਵੀ ਮਾੜੇ ਅਨਸਰਾਂ ਖਿਲਾਫ ਇਸ ਤਰ੍ਹਾਂ ਦੀਆ ਕਾਰਵਾਈਆਂ ਜਾਰੀ ਰਹਿਣਗੀਆ। ਪੰਜਾਬ ਸਰਕਾਰ ਵੱਲੋਂ ਨਸ਼ਿਆ ਅਤੇ ਸਮਾਜ ਦੇ ਮਾੜੇ ਅਨਸਰਾਂ ਖਿਲਾਫ ਵਿੱਢੀ ਗਈ ਮੁਹਿੰਮ ਅਧੀਨ ਨਸ਼ਿਆਂ ਦੇ ਖਾਤਮੇ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।

 

ਇੱਥੇ ਇਹ ਵਰਣਨਯੋਗ ਹੈ ਕਿ ਮੋਗਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਕੀਤੀ ਜਾ ਰਹੀ ਕਾਰਵਾਈ ਤੋਂ ਆਮ ਪਬਲਿਕ ਵੀ ਬਹੁਤ ਖੁਸ਼ ਹੈ ਅਤੇ ਇਸ ਕਾਰਵਾਈ ਸਬੰਧੀ ਪੁਲਿਸ ਦੀ ਸ਼ਲਾਘਾ ਵੀ ਕਰ ਰਹੀ ਹੈ।

Leave a Reply

Your email address will not be published. Required fields are marked *

Copyright © All rights reserved. | Newsphere by AF themes.