August 17, 2026

Justice News

ਅਵਾਮ ਦੀ ਆਵਾਜ਼

ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਨਿਪਟਨ ਲਈ ਮੋਗਾ ਦਾ ਹੜ੍ਹ ਕੰਟਰੋਲ ਰੂਮ ਹਫ਼ਤੇ ਦੇ ਸੱਤੋ ਦਿਨ 24 ਘੰਟੇ ਦੇਵੇਗਾ ਸੇਵਾਵਾਂ- ਵਧੀਕ ਡਿਪਟੀ ਕਮਿਸ਼ਨਰ

ਮੋਗਾ  ( ਮਨਪ੍ਰੀਤ ਸਿੰਘ/ ਗੁਰਜੀਤ ਸੰਧੂ  )

ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਨਿਪਟਨ ਲਈ ਮੋਗਾ ਵਿਖੇ ਹੜ੍ਹ ਕੰਟਰੋਲ ਰੂਮ ਦੀ ਸਥਾਪਤ ਕੀਤਾ ਗਿਆ ਹੈ, ਜਿਸਦਾ ਐਮਰਜੈਂਸੀ ਨੰਬਰ 01636-235206 ਹੈ। ਇਹ ਕੰਟਰੋਲ ਰੂਮ ਹਫ਼ਤੇ ਦੇ ਸੱਤੋ ਦਿਨ 24 ਘੰਟੇ ਆਪਣੀਆਂ ਸੇਵਾਵਾਂ ਦੇਵੇਗਾ। ਇਹ ਕੰਟਰੋਲ ਰੂਮ ਡਿਪਟੀ ਕਮਿਸ਼ਨਰ ਦਫ਼ਤਰ ਮੋਗਾ ਦੇ ਕਮਰਾ ਨੰਬਰ ਬੀ-106, ਪਹਿਲੀ ਮੰਜਿਲ, ਡੀ ਆਰ ਏ ਬ੍ਰਾਂਚ ਵਿਖੇ ਸਥਾਪਿਤ ਕੀਤਾ ਗਿਆ ਹੈ।

ਵਧੀਕ ਡਿਪਟੀ ਕਮਿਸ਼ਨਰ (ਜ) ਮੋਗਾ ਸ਼੍ਰੀਮਤੀ ਚਾਰੂਮਿਤਾ  ਨੇ ਦੱਸਿਆ ਕਿ ਜਿ਼ਲ੍ਹਾ ਪ੍ਰਸ਼ਾਸ਼ਨ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ, ਆਮ ਲੋਕਾਂ ਨੂੰ ਕਿਸੇ ਵੀ ਪ੍ਰਕਾਰ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹੜ੍ਹਾਂ ਦੀ ਸਥਿਤੀ ਦੌਰਾਨ ਲੋਕ  ਜ਼ਿਲ੍ਹਾ ਪ੍ਸ਼ਾਸਨ ਵੱਲੋਂ ਬਣਾਏ ਕੰਟਰੋਲ ਰੂਮ ਦੇ ਨੰਬਰਾਂ ਤੇ ਰਾਬਤਾ ਕਰ ਸਕਦੇ ਹਨ।

ਉਨ੍ਹਾਂ ਦੱਸਿਆ ਇਹ ਕੰਟਰੋਲ ਰੂਮ ਸਟੇਟ ਪੱਧਰੀ ਫਲੱਡ ਕੰਟਰੋਲ ਰੂਮ, ਸਾਰੇ ਲਾਈਨ ਵਿਭਾਗਾਂ, ਆਮ ਪਬਲਿਕ ਨਾਲ ਰਾਬਤਾ ਕਾਇਮ ਕਰਕੇ ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਨਿਪਟਨ ਲਈ ਤਤਪਰ ਰਹੇਗਾ।

Leave a Reply

Your email address will not be published. Required fields are marked *

Copyright © All rights reserved. | Newsphere by AF themes.