August 17, 2026

Justice News

ਅਵਾਮ ਦੀ ਆਵਾਜ਼

ਮੋਗਾ ਪੁਲਿਸ ਦੇ 30 ਕਰਮਚੀਆਂ ਦੀਆਂ ਵੱਖ ਵੱਖ ਟੀਮਾਂ ਵੱਲੋਂ ਜਿਲ੍ਹੇ ਵਿੱਚ ਕਾਸੋ ਅਪਰੇਸ਼ਨ ਚਲਾਇਆ

ਮੋਗਾ  (  ਮਨਪ੍ਰੀਤ ਸਿੰਘ /ਗੁਰਜੀਤ ਸੰਧੂ)

          ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਰੋਕਥਾਮ ਅਤੇ ਸਮਾਜ ਦੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਜਾਰੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ ਤਹਿਤ ਅੱਜ ਵਿਸ਼ੇਸ਼ ਘੇਰਾਬੰਦੀ ਅਤੇ ਸਰਚ ਅਪਰੇਸ਼ਨ (ਕਾਸੋ) ਚਲਾਇਆ ਗਿਆ। ਇਸ ਮੁਹਿੰਮ ਤਹਿਤ ਐਸ.ਐਸ.ਪੀ. ਮੋਗਾ ਸ਼੍ਰੀ ਅਜੇ ਗਾਂਧੀ ਦੀ ਯੋਗ ਅਗਵਾਈ ਵਿੱਚ ਸਵੇਰ 6 ਵਜੇ ਤੋਂ 10 ਵਜੇ ਤੱਕ ਸਬ-ਡਵੀਜਨ ਨਿਹਾਲ ਸਿੰਘ ਮੋਗਾ ਦੇ ਥਾਣਾ ਅਜੀਤਵਾਲ ਡਰੱਗ ਹੋਟਸਪੋਟ ਅਤੇ ਹੋਰ ਸ਼ੱਕੀ ਸਥਾਨਾਂ ਉੱਪਰ ਸਰਚ ਅਪ੍ਰੇਸ਼ਨ ਚਲਾਇਆ ਗਿਆ। ਇਸ ਅਪ੍ਰੇਸ਼ਨ ਦੌਰਾਨ 30 ਦੇ ਕਰੀਬ ਪੁਲਿਸ ਕ੍ਰਮਚਾਰੀਆਂ ਦੀਆ ਵੱਖ-ਵੱਖ ਟੀਮਾਂ ਬਣਾ ਕੇ ਸਬ-ਡਵੀਜਨ ਨਿਹਾਲ ਸਿੰਘ ਵਾਲਾ ਦੇ ਥਾਣਾ ਅਜੀਤਵਾਲ ਦੇ ਵੱਖ ਵੱਖ ਏਰੀਆ ਪਿੰਡ ਚੂਹੜਚੱਕ, ਕਸਬਾ ਅਜੀਤਵਾਲ ਵਿਖੇ ਚੈਕਿੰਗ ਕੀਤੀ ਗਈ।

          ਐਸ.ਐਸ.ਪੀ. ਮੋਗਾ ਸ਼੍ਰੀ ਅਜੇ ਗਾਂਧੀ ਨੇ ਦੱਸਿਆ ਕਿ ਚੈਕਿੰਗ ਦੌਰਾਨ 20 ਸ਼ੱਕੀ ਵਿਅਕਤੀਆਂ ਦੇ ਘਰਾਂ ਅਤੇ ਉਹਨਾਂ ਦੇ ਸ਼ੱਕੀ ਟਿਕਾਣਿਆਂ ਉਪਰ ਸਰਚ ਕੀਤੀ ਗਈ। ਸ਼ੱਕੀ ਵਿਅਕਤੀਆਂ ਦੀ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ 30 ਦੇ ਕ੍ਰੀਬ ਸ਼ੱਕੀ ਵਹੀਕਲਾਂ ਨੂੰ ਵੀ ਚੈੱਕ ਕੀਤਾ ਗਿਆ ਹੈ।

          ਉਹਨਾਂ ਆਮ ਪਬਲਿਕ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਨਸ਼ਾ ਮੁਕਤ ਪੰਜਾਬ ਦੀ ਸਿਰਜਨਾ ਸਬੰਧੀ ਪੁਲਿਸ ਵਿਭਾਗ ਨੂੰ ਸਹਿਯੋਗ ਦੇਣ ਅਤੇ ਜੇਕਰ ਉਹਨਾਂ ਪਾਸ ਨਸ਼ਾ ਵੇਚਣ ਅਤੇ ਖਰੀਦਣ ਜਾਂ ਕਰਨ ਆਦਿ ਸਬੰਧੀ ਜਾਣਕਾਰੀ ਹੈ ਤਾਂ ਉਹ ਮੋਗਾ ਪੁਲਿਸ ਦੇ ਕੰਟਰੋਲ ਰੂਮ ਨੰਬਰ 96568-96568 ਜਾਂ ਸੇਫ ਪੰਜਾਬ ਹੈਲਪਲਾਈਨ ਨੰਬਰ 97791-00200 ਪਰ ਸੂਚਿਤ ਕਰ ਸਕਦੇ ਹਨ, ਉਹਨਾਂ ਦੀ ਪਛਾਣ ਨੂੰ ਗੁਪਤ ਰੱਖਿਆ ਜਾਵੇਗਾ। ਮੋਗਾ ਪੁਲਿਸ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਦ੍ਰਿੜ ਹੈ ਅਤੇ ਭੱਵਿਖ ਵਿੱਚ ਵੀ ਮਾੜੇ ਅਨਸਰਾਂ ਖਿਲਾਫ ਇਸ ਤਰ੍ਹਾਂ ਦੀਆ ਕਾਰਵਾਈਆਂ ਜਾਰੀ ਰਹਿਣਗੀਆਂ। ਉਹਨਾਂ ਇਸ ਕਾਰਵਾਈ ਵਿੱਚ ਸ਼ਾਮਲ ਪੁਲਿਸ ਮੁਲਾਜ਼ਮਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਹ ਅਪਰੇਸ਼ਨ ਸ਼ਾਂਤੀ ਅਤੇ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਸਾਡੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਹਨਾਂ ਪੰਜਾਬ ਸਰਕਾਰ ਵੱਲੋਂ ਨਸ਼ਿਆ ਅਤੇ ਸਮਾਜ ਦੇ ਮਾੜੇ ਅਨਸਰਾਂ ਖਿਲਾਫ ਵਿੱਢੀ ਗਈ ਮੁਹਿੰਮ ਅਧੀਨ ਨਸ਼ਿਆਂ ਦੇ ਖਾਤਮੇ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।

Leave a Reply

Your email address will not be published. Required fields are marked *

Copyright © All rights reserved. | Newsphere by AF themes.