ਮੋਗਾ ( ਜਸਟਿਸ ਨਿਊਜ਼ )
ਖੁਰਾਕ ਅਤੇ ਸਿਵਲ ਸਪਲਾਈਜ ਵਿਭਾਗ, ਵੱਲੋਂ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ-2013 ਤਹਿਤ ਰਾਸ਼ਨ ਦਾ ਲਾਭ ਲੈ ਰਹੇ ਲਾਭਪਾਤਰੀਆਂ ਦੀ ਜਲਦ ਤੋਂ ਜਲਦ ਸਤ ਫੀਸਦੀ ਈ-ਕੇ.ਵਾਈ.ਸੀ. ਕਰਨ ਬਾਰੇ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ।
ਜ਼ਿਲ੍ਹਾ ਕੰਟਰੋਲਰ ਖੁਰਾਕ ਅਤੇ ਸਪਲਾਈਜ ਮੋਗਾ ਸ੍ਰ ਸਰਤਾਜ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸਾਂ ਤਹਿਤ ਇਸ ਸਬੰਧ ਵਿੱਚ ਪੰਜਾਬ ਰਾਜ ਵਿੱਚ ਲਾਭਪਾਤਰੀਆਂ ਦੀ ਡਿਪੂ ਹੋਲਡਰਾਂ ਵੱਲੋਂ ਈ-ਪੋਸ ਮਸੀ਼ਨਾਂ ਤੇ ਲਾਭਪਾਤਰੀ ਦੇ ਫਿੰਗਰ ਪ੍ਰਿੰਟ ਲੈ ਕੇ ਈ-ਕੇ.ਵਾਈ.ਸੀ. ਕੀਤੀ ਜਾ ਰਹੀ ਹੈ, ਪ੍ਰੰਤੂ ਅਜੇ ਤੱਕ ਵੀ ਬਹੁਤ ਸਾਰੇ ਲਾਭਪਾਤਰੀਆਂ ਵੱਲੋਂ ਆਪਣੀ ਈ-ਕੇ.ਵਾਈ.ਸੀ. ਨਹੀਂ ਕਰਵਾਈ ਜਾ ਰਹੀ। ਭਾਰਤ ਸਰਕਾਰ ਵੱਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਜਿਹੜੇ ਲਾਭਪਾਤਰੀ ਆਪਣੀ ਈ-ਕੇ.ਵਾਈ.ਸੀ ਨਹੀਂ ਕਰਵਾਉਂਦੇ, ਉਹਨਾਂ ਦਾ ਰਾਸ਼ਨ ਮੁਅੱਤਲ ਕੀਤਾ ਜਾ ਸਕਦਾ ਹੈ। ਉਹਨਾਂ ਕਿਹਾ ਕਿ ਇਸ ਲਈ ਸਾਰੇ ਲਾਭਪਾਤਰੀ 30 ਜੂਨ ਤੋਂ ਪਹਿਲਾਂ ਪਹਿਲਾਂ ਆਪਣੇ ਨੇੜੇ ਦੇ ਕਿਸੇ ਵੀ ਰਾਸ਼ਨ ਡਿਪੂ ਤੇ ਆਪਣਾ ਅਧਾਰ ਕਾਰਡ ਨਾਲ ਲੈ ਕੇ ਈ-ਪੋਸ ਮਸ਼ੀਨ ਤੇ ਫਿੰਗਰ ਪ੍ਰਿੰਟ ਲਗਾ ਕੇ ਆਪਣੀ ਈ-ਕੇ.ਵਾਈ.ਸੀ. ਕਰਵਾਉਣ ਨੂੰ ਯਕੀਨੀ ਬਣਾਉਣ ਤਾਂ ਕਿ ਉਹਨਾਂ ਨੂੰ ਭਵਿੱਖ ਵਿੱਚ ਰਾਸ਼ਨ ਲੈਣ ਵਿੱਚ ਕੋਈ ਵੀ ਮੁਸ਼ਕਿਲ ਨਾ ਆਵੇ।
ਉਹਨਾਂ ਅੱਗੇ ਦੱਸਿਆ ਕਿ ਜੇਕਰ ਇਸ ਸਬੰਧੀ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਜ਼ਿਲ੍ਹਾ ਕੰਟਰੋਲਰ ਖੁਰਾਕ ਸਿਵਲ ਸਪਲਾਈਜ ਤੇ ਖਪਤਕਾਰ ਮਾਮਲੇ ਮੋਗਾ, ਕਮਰਾ ਨੰਬਰ ਏ 216, ਦੂਸਰੀ ਮੰਜਿਲ, ਸਤਲੁਜ ਬਲਾਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਵਿਖੇ ਜਾਂ ਈ ਮੇਲ ਆਈ. [email protected] ਜਾਂ ਫੋਨ ਨੰਬਰ 01636 239935 ਜਰੀਏ ਸਹਾਇਤਾ ਪ੍ਰਾਪਤ ਕੀਤੀ ਜਾ ਸਕਦੀ ਹੈ।
Leave a Reply